05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਨਪ੍ਰੀਤ ਕੌਰ ਨੇ ਪਾਸ ਕੀਤੀ ਸੀ.ਏ. ਫਾਊਾਡੇਸ਼ਨ ਦੀ ਪ੍ਰੀਖਿਆ <br/>

Ad Position 21
No active advertisement
ਸੀ.ਏ. ਫਾਊਾਡੇਸ਼ਨ ਦੀ ਪ੍ਰੀਖਿਆ ਪਾਸ ਕਰਨ ਵਾਲੀ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਦਾ ਸਨਮਾਨ ਕਰਦੇ ਪਿ੍ੰਸੀਪਲ ਜਸਪ੍ਰੀਤ ਸਿੰਘ ਧਾਲੀਵਾਲ | ਤਸਵੀਰ : ਵਿਨੋਦ <br/> 11-03-2026
ਲੌਂਗੋਵਾਲ, 10 ਮਾਰਚ (ਵਿਨੋਦ ਸ਼ਰਮਾ) - ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ ਸੀ.ਏ. ਫਾਊਾਡੇਸ਼ਨ ਦੀ ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਮਨਪ੍ਰੀਤ ਕੌਰ ਇਸ ਸਮੇਂ ਕਾਲਜ 'ਚ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਹੈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ, ਕਾਮਰਸ ਵਿਭਾਗ ਦੀ ਮੁਖੀ ਡਾ. ਨੀਨਾ ਬਰਾੜ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਮਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਮਨਪ੍ਰੀਤ ਕੌਰ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਸ ਨੰੂ ਅੱਗੇ ਵੀ ਹੋਰ ਮਿਹਨਤ ਕਰਕੇ ਸੀ.ਏ. ਦੇ ਅਗਲੇ ਪੜਾਵਾਂ ਨੂੰ ਸਫਲਤਾਪੂਰਵਕ ਪਾਰ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਮਨਪ੍ਰੀਤ ਕੌਰ ਦੀ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਦਾ ਸਰੋਤ ਬਣੇਗੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਲਗਨ, ਮਿਹਨਤ ਅਤੇ ਦਿ੍ੜ੍ਹ ਨਿਸ਼ਚੇ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਮਹਿਲਾਵਾਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ ਚੋਣ ਸਟੰਟ-ਅਲੀ, ਮਹਿਲਾਂ <br/>
Ad Position 24