05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਟੱਡੀ ਸਰਕਲ ਵਲੋਂ ਬੇਬੇ ਨਾਨਕੀ ਸਿਲਾਈ ਕੇਂਦਰ ਦੀ ਆਰੰਭਤਾ <br/>

Ad Position 21
No active advertisement
ਪਿੰਡ ਚੱਠੇ ਸੇਖਵਾਂ ਵਿਖੇ ਸਿਲਾਈ ਸੈਂਟਰ ਖੋਲੇ੍ਹ ਜਾਣ ਦਾ ਦਿ੍ਸ਼ | ਤਸਵੀਰ: ਮੁਕੇਸ਼ ਕੁਮਾਰ <br/> 11-03-2026
ਸੰਗਰੂਰ, 10 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਇੱਥੋਂ ਥੋੜ੍ਹੀ ਦੂਰ ਸਥਿਤ ਪਿੰਡ ਚੱਠੇ ਸੇਖਵਾਂ ਦੇ ਗੁਰਦੁਆਰਾ ਸਾਹਿਬ ਜਗਤਸਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ ਬੇਬੇ ਨਾਨਕੀ ਸਿਲਾਈ ਕੇਂਦਰ ਦੀ ਆਰੰਭਤਾ ਕੀਤੀ ਗਈ | ਗੁਰਦੁਆਰਾ ਸਾਹਿਬ ਵਿਖੇ ਅੰਤਰਰਾਸ਼ਟਰੀ ਇਸਤਰੀ ਦਿਵਸ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ, ਸੁਖਧੀਰ ਸਿੰਘ ਸਕੱਤਰ, ਦਰਸ਼ਨ ਸਿੰਘ, ਬੀਬੀ ਹਰਪ੍ਰੀਤ ਕੌਰ ਪਿੰ੍ਰਸੀਪਲ ਦੀ ਦੇਖ ਰੇਖ ਹੇਠ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਹੋਇਆ | ਗੁਰਬਾਣੀ ਪਾਠ ਤੋਂ ਉਪਰੰਤ ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ ਦੇ ਸਟੇਜ ਸੰਚਾਲਨ ਅਧੀਨ ਸ੍ਰ. ਅਜਮੇਰ ਸਿੰਘ ਡਿਪਟੀ ਡਾਇਰੈਕਟਰ ਅਤੇ ਜ਼ੋਨਲ ਸਕੱਤਰ ਨੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦੇ ਹੋਏ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਅਜਿਹੇ ਸੈਂਟਰਾਂ ਰਾਹੀਂ ਲੜਕੀਆਂ ਨੂੰ ਇੱਕ ਸਾਲ ਦੇ ਕੋਰਸ ਅਧੀਨ ਸਿਲਾਈ ਕਢਾਈ ਅਤੇ ਫ਼ੈਸ਼ਨ ਡਿਜ਼ਾਇਨਿੰਗ ਵਿੱਚ ਨਿਪੁੰਨ ਕੀਤਾ ਜਾਂਦਾ ਹੈ ਜਿਸ ਨਾਲ ਰੋਜ਼ੀ ਰੋਟੀ ਦੇ ਉਹ ਸਮਰੱਥ ਹੋ ਸਕਣ | ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਸਮਾਜਿਕ-ਆਰਥਿਕ ਕੌਂਸਲ ਨੇ ਸਥਾਪਿਤ ਕੀਤੇ ਜਾ ਰਹੇ ਸਿਲਾਈ ਕੇਂਦਰ ਤੇ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਇਸਤਰੀ ਦਿਵਸ ਦੀ ਵਧਾਈ ਦਿੱਤੀ ਅਤੇ ਸਿੱਖ ਧਰਮ ਨੂੰ ਧਾਰਨ ਵਾਲੀ ਬੇਬੇ ਨਾਨਕੀ ਦੇ ਜੀਵਨ ਇਤਿਹਾਸ ਤੇ ਚਾਨਣਾ ਪਾਇਆ | ਮੁੱਖ ਬੁਲਾਰੇ ਪੋ੍ਰ. ਹਰਵਿੰਦਰ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ ਨੇ ਇਸਤਰੀ ਦਿਵਸ ਦੇ ਇਤਿਹਾਸ ਬਾਰੇ ਦੱਸਿਆ ਬੀਬੀ ਅਮਨਦੀਪ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਭਾਸ਼ਾਵਾਂ ਤੇ ਸਾਹਿਤ, ਇਸਤਰੀ ਕੌਂਸਲ ਨੇ ਖ਼ੂਬਸੂਰਤ ਢੰਗ ਨਾਲ ਕਵਿਤਾ ਰਾਹੀਂ ਇਸਤਰੀ ਦੀ ਮਹਾਨਤਾ ਦਰਸਾਈ |

Ad Position 22
No active advertisement
ਪਿਛਲੀ ਖ਼ਬਰ ਗੁਰਮੇਲ ਸਿੰਘ ਕਾਲਾ ਦੂਜੀ ਵਾਰੀ ਜ਼ਿਲ੍ਹਾ ਕਿਸਾਨ ਮੋਰਚਾ ਸੰਗਰੂਰ-2 ਦੇ ਪ੍ਰਧਾਨ ਬਣੇ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵੱਲੋਂ ਡਾ. ਸਰਬਜੀਤ ਸਿੰਘ ਦੀ ਹਮਾਇਤ-ਹਰਚੰਦਪੁਰੀ <br/>
Ad Position 24