05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅÏਰਤ ਨੂੰ ਸਮਾਨਤਾ ਦਾ ਅਧਿਕਾਰ ਦੇਣ ਨਾਲ ਸਿਰਜਿਆ ਜਾ ਸਕਦਾ ਚੰਗਾ ਸਮਾਜ-ਪ੍ਰੋ. ਸੁਖਵਿੰਦਰ ਕੌਰ <br/>

Ad Position 21
No active advertisement
ਅਜੀਤ ਡੈਸਕ 11-03-2026
ਧੂਰੀ, 10 ਮਾਰਚ (ਸੰਜੇ ਲਹਿਰੀ) - ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪਿ੍ੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਐਨ.ਐਸ.ਐਸ. ਯੂਨਿਟਾਂ ਵੱਲੋਂ ਅÏਰਤ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਮੁੱਖ ਬੁਲਾਰੇ ਵਜੋਂ ਕਾਲਜ ਦੇ ਪੰਜਾਬੀ ਵਿਭਾਗ ਤੋਂ ਮਹਿਲਾ ਅਧਿਆਪਕ ਪ੍ਰੋ. ਸੁਖਵਿੰਦਰ ਕੌਰ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਨੇ ਅÏਰਤ ਸ਼ਬਦ ਦੇ ਅਰਥ ਦੱਸਦੇ ਹੋਏ ਇਸ ਦਿਵਸ ਨੂੰ ਮਨਾਉਣ ਦੇ ਸ਼ੁਰੂਆਤੀ ਕਾਰਨਾਂ ਦਾ ਜ਼ਿਕਰ ਕੀਤਾ ਉਨ੍ਹਾਂ ਕਿਹਾ ਮੌਜੂਦਾ ਸਮੇਂ ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਵੱਖ–ਵੱਖ ਖੇਤਰਾਂ ਵਿੱਚ ਖ਼ਾਸ ਯੋਗਦਾਨ ਪਾਉਣ ਵਾਲੀਆਂ ਅÏਰਤਾਂ ਨੂੰ ਯਾਦ ਕਰਦੇ ਹੋਏ ਅÏਰਤ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਤੇ ਸੰਘਰਸ਼ ਕਰਨ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਹਵਾਲੇ ਨਾਲ ਕਿਹਾ ਅÏਰਤ ਨੂੰ ਸਮਾਜ ਵਿੱਚ ਸਨਮਾਨ ਅਤੇ ਸਮਾਨਤਾ ਦਾ ਅਧਿਕਾਰ ਦੇਣ ਨਾਲ ਹੀ ਇੱਕ ਸੁਚੱਜਾ ਸਮਾਜ ਸਿਰਜਿਆ ਜਾ ਸਕਦਾ ਹੈ | ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਡਾ. ਅਸ਼ੋਕ ਕੁਮਾਰ ਨੇ ਮੁੱਖ ਬੁਲਾਰੇ ਦਾ ਰਸਮੀ ਧੰਨਵਾਦ ਕੀਤਾ | ਇਸ ਮੌਕੇ ਡਾ. ਰਾਕੇਸ਼ ਕੁਮਾਰ ਤੇ ਡਾ. ਕਰਮਜੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵੱਲੋਂ ਨਿਰਮਲ ਸਿੰਘ ਕੜੈਲ ਸਾਬਕਾ ਚੇਅਰਮੈਨ ਨੂੰ ਬੀ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ-ਵਰਕਰ ਬਾਗੋ ਬਾਗ... ਅਗਲੀ ਖ਼ਬਰ ਗੁਰਮੇਲ ਸਿੰਘ ਕਾਲਾ ਦੂਜੀ ਵਾਰੀ ਜ਼ਿਲ੍ਹਾ ਕਿਸਾਨ ਮੋਰਚਾ ਸੰਗਰੂਰ-2 ਦੇ ਪ੍ਰਧਾਨ ਬਣੇ
Ad Position 24