05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਿੱਖਿਆ ਖੇਤਰ ਦੀਆਂ ਦੋ ਸ਼ਖ਼ਸੀਅਤਾਂ ਸਨਮਾਨਿਤ <br/>

Ad Position 21
No active advertisement
ਪਿ੍ੰਸੀਪਲ ਸ੍ਰੀ ਮਤੀ ਸੰਤੋਸ਼ ਆਨੰਦ ਅਤੇ ਪਿ੍ੰਸੀਪਲ ਡਾ. ਸੁਖਦੀਪ ਕੌਰ ਨੂੰ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ | ਤਸਵੀਰ: ਮੁਕੇਸ਼ ਕੁਮਾਰ <br/> 11-03-2026
ਮਸਤੂਆਣਾ ਸਾਹਿਬ, 10 ਮਾਰਚ (ਦਮਦਮੀ) - ਸਥਾਨਕ ਅਕਾਲ ਕਾਲਜ ਆਫ਼ ਐਜੂਕੇਸ਼ਨ ਵਿਚ ਹੋਏ ਇੱਕ ਸਮਾਗਮ ਦੌਰਾਨ ਪ੍ਰੇਮ ਸਭਾ ਮਾਡਲ ਸਕੂਲ ਸੰਗਰੂਰ ਦੇ ਸੇਵਾ ਮੁਕਤ ਪਿ੍ੰਸੀਪਲ ਸ੍ਰੀ ਮਤੀ ਸੰਤੋਸ਼ ਆਨੰਦ ਅਤੇ ਅਕਾਲ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਡਾ. ਸੁਖਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੇ ਜਨਮ ਦਿਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਦੀ ਰਸਮ ਡੀ.ਜੀ.ਪੀ ਪੰਜਾਬ ਸ੍ਰੀ ਏ ਐਸ ਰਾਏ ਅਤੇ ਸ੍ਰੀ ਮਤੀ ਮਨਪ੍ਰੀਤ ਕੌਰ ਡਿਪਟੀ ਐਕਸਾਈਜ ਐਂਡ ਟੈਕਸੇਸ਼ਨ ਕਮਿਸ਼ਨਰ ਪੰਜਾਬ ਨੇ ਅਦਾ ਕੀਤੀ | ਧੀ ਪੰਜਾਬਣ ਮੰਚ ਵਲੋਂ ਕਰਵਾਏ ਇਸ ਸਮਾਗਮ ਦੇ ਡਾਇਰੈਕਟਰ ਸ ਹਰਜੀਤ ਸਿੰਘ ਢੀਂਗਰਾ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਕੰਵਲਜੀਤ ਸਿੰਘ ਢੀਂਡਸਾ ਚੇਅਰਮੈਨ ਸੀਬਾ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ, ਜਸਵਿੰਦਰ ਸਿੰਘ ਪਿ੍ੰਸ ਪ੍ਰਧਾਨ ਜ਼ਿਲ੍ਹਾ ਵਪਾਰ ਮੰਡਲ ਸੰਗਰੂਰ, ਸ੍ਰੀ ਮਤੀ ਕੁਲਵਿੰਦਰ ਕੌਰ ਢੀਂਗਰਾ, ਚੌਧਰੀ ਨੰਦ ਲਾਲ ਗਾਂਧੀ, ਸ੍ਰੀ ਮਤੀ ਰਾਜਦੀਪ ਬਰਾੜ, ਪਿ੍ੰਸੀਪਲ ਅਮਿਤਾ ਸ਼ਰਮਾ ਸਮੇਤ ਵੱਖ-ਵੱਖ ਸਖਸ਼ੀਅਤਾਂ ਮੌਜੂਦ ਸਨ | ਸ੍ਰੀ ਮਤੀ ਸ਼ਸ਼ੀਬਾਲਾ ਵਲੋੋਂ ਕੀਤੇ ਮੰਚ ਸੰਚਾਲਨ ਦੌਰਾਨ ਸ੍ਰੀ ਕਮਲ ਆਨੰਦ ਐਡਵੋਕੇਟ, ਨਾਮਵਰ ਲੇਖਕ ਮੋਹਨ ਸ਼ਰਮਾ, ਡਾ ਇਕਬਾਲ ਸਿੰਘ ਸਕਰੌਦੀ ਅਤੇ ਰਾਜ ਕੁਮਾਰ ਅਰੋੜਾ ਨੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਮੁਬਾਰਕ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਤੋਂ ਭੱਜ ਰਹੀ ਹੈ 'ਆਪ' ਦੀ ਸਰਕਾਰ-ਜਰਨੈਲ ਸਿੰਘ ਦੁੱਲਮਾਂ <br/> ਅਗਲੀ ਖ਼ਬਰ ਅਕਾਲੀ ਦਲ ਵੱਲੋਂ ਨਿਰਮਲ ਸਿੰਘ ਕੜੈਲ ਸਾਬਕਾ ਚੇਅਰਮੈਨ ਨੂੰ ਬੀ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ-ਵਰਕਰ ਬਾਗੋ ਬਾਗ...
Ad Position 24