05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਟੀ.ਈ.ਟੀ ਨੂੰ ਰੱਦ ਕਰਵਾਉਣ ਲਈ ਕੇਂਦਰੀ ਸਿੱਖਿਆ ਮੰਤਰੀ ਦੇ ਨਾਂਅ 'ਤੇ ਮੁੱਖ ਮੰਤਰੀ ਹਰਿਆਣਾ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
3582 ਅਧਿਆਪਕ ਯੂਨੀਅਨ ਦੇ ਪ੍ਰਧਾਨ ਰਾਜਪਾਲ ਖਨੌਰੀ ਅਤੇ ਅਮਨਦੀਪ ਖਨੌਰੀ ਦੀ ਅਗਵਾਈ ਹੇਠ ਵਫਦ ਮਾਨਯੋਗ ਮੁੱਖ ਮੰਤਰੀ ਹਰਿਆਣਾ ਸ੍ਰੀ ਨਾਇਬ ਸੈਣੀ ਨੂੰ ਮੰਗ ਪੱਤਰ ਦਿੰਦੇ ਹੋਏ | ਤਸਵੀਰ: ਅਜੀਤ ਤਸਵੀਰ <br/> 11-03-2026
ਖਨੌਰੀ, 10 ਮਾਰਚ (ਬਲਵਿੰਦਰ ਸਿੰਘ ਥਿੰਦ) - ਅੱਜ 3582 ਅਧਿਆਪਕ ਯੂਨੀਅਨ ਦੇ ਪ੍ਰਧਾਨ ਰਾਜਪਾਲ ਖਨੌਰੀ ਅਤੇ ਅਮਨਦੀਪ ਖਨੌਰੀ ਦੀ ਅਗਵਾਈ ਹੇਠ ਇੱਕ ਵਫਦ ਮਾਨਯੋਗ ਮੁੱਖ ਮੰਤਰੀ ਹਰਿਆਣਾ ਸ੍ਰੀ ਨਾਇਬ ਸੈਣੀ ਨੂੰ ਮਿਲਿਆ | ਵਫਦ ਵਿੱਚ ਸ਼ਾਮਿਲ ਆਗੂਆਂ ਨੇ ਟੀ ਈ ਟੀ ਨੂੰ ਰੱਦ ਕਰਵਾਉਣ ਲਈ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੂੰ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਦੇ ਨਾਂਅ ਮੰਗ ਪੱਤਰ ਸੌਂਪਿਆ | ਵਫਦ ਵਿੱਚ ਸ਼ਾਮਿਲ ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਪ੍ਰਮੋਸ਼ਨ ਦੀ ਉਡੀਕ ਕਰ ਰਹੇ ਅਧਿਆਪਕਾਂ 'ਤੇ ਸਰਕਾਰ ਨੇ ਟੀਈਟੀ ਦੀ ਸ਼ਰਤ ਲਗਾ ਦਿੱਤੀ ਹੈ ਜੋ ਕਿ ਸਰਾਸਰ ਗਲਤ ਹੈ ਅਤੇ ਅਧਿਆਪਕਾਂ ਨਾਲ ਧੱਕਾ ਹੈ | ਵਫ਼ਦ ਵਿੱਚ ਸ਼ਾਮਿਲ ਡੀ ਪੀ ਈ 873 ਯੂਨੀਅਨ ਦੇ ਪ੍ਰਧਾਨ ਕੇਸ਼ਵ ਕੋਹਲੀ ਨੇ ਕਿਹਾ ਕਿ ਅਧਿਆਪਕਾਂ 'ਤੇ ਲਗਾਈ ਗਈ ਟੀ ਈ ਟੀ ਦੀ ਸ਼ਰਤ ਬਿਲਕੁਲ ਗਲਤ ਹੈ ਅਤੇ ਯੂਨੀਅਨ ਕੈਬਿਨੇਟ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕੀ ਤੁਰੰਤ ਟੀਈਟੀ ਦੀ ਸ਼ਰਤ ਨੂੰ ਰੱਦ ਕੀਤਾ ਜਾਵੇ |ਉਨ੍ਹਾਂ ਕਿਹਾ ਕਿ ਅਗਰ ਟੀ ਈ ਟੀ ਦੀ ਸ਼ਰਤ ਨੂੰ ਰੱਦ ਨਾਂ ਕੀਤਾ ਗਿਆ ਤਾਂ ਅਧਿਆਪਕ ਵਰਗ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ | ਵਫਦ ਵਿੱਚ ਸੀਪੀਐਫ ਦੇ ਪ੍ਰਧਾਨ ਸੁਖਜੀਤ ਸਿੰਘ, ਜਸਪਾਲ ਸਿੰਘ, ਜਸਵੀਰ ਸਿੰਘ ਸਰਾਓ, ਜਸਵਿੰਦਰ ਸਿੰਘ ਸੋਜਾ, ਦੀਪਕ ਕੁਮਾਰ, ਹਿਮਾਂਸ਼ੂ ਸ਼ਰਮਾ, ਦੀਪਕ ਸ਼ਰਮਾ, ਰਾਹੁਲ ਗਰੋਵਰ, ਸੰਗਤ ਰਾਮ ਬੱਗੀ ਅਤੇ ਭੁਪਿੰਦਰ ਸਿੰਘ ਸਹੋਤਾ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਛਾਜਲੀ ਵਿਚ 17 ਨਵੇਂ ਕੰਪਿਊਟਰ ਅਤੇ 4 ਇੰਟਰ ਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ <br/>
Ad Position 24