05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਗੁ. ਸਿਧਾਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਸਮਾਗਮ ਮੌਕੇ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸੰਗਤਾਂ ਨੂੰ ਸਨਮਾਨਿਤ ਕਰਨ ਸਮੇਂ ਸੇਵਾਦਾਰਾਂ ਨਾਲ | ਤਸਵੀਰ : ਅਜੀਤ ਤਸਵੀਰ <br/> 11-03-2026
ਸੰਗਰੂਰ, 10 ਮਾਰਚ (ਸੁਖਵਿੰਦਰ ਸਿੰਘ ਫੁੱਲ) - ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸਿਧਾਣਾ ਸਾਹਿਬ, ਖੁਰਾਣਾ ਵਿਖੇ ਹੋਲੇ ਮੁਹੱਲੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 1 ਮਾਰਚ ਤੋਂ 4 ਮਾਰਚ ਤੱਕ ਕਰਵਾਇਆ ਗਿਆ | ਗੁ. ਸਿਧਾਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ 160ਵੇਂ ਜਨਮ ਦਿਵਸ ਨੂੰ ਸਮਰਪਿਤ ਹੋਲੇ ਮੁਹੱਲੇ ਮੌਕੇ ਕਰਵਾਏ ਗਏ ਇਸ ਗੁਰਮਤਿ ਸਮਾਗਮ ਦੇ ਪਹਿਲੇ ਦਿਨ 1 ਮਾਰਚ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਇਲਾਕਾ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ ਅਤੇ ਉਕਤ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਜਥੇ, ਢਾਡੀ, ਕਥਾਵਾਚਕ ਅਤੇ ਵੱਖ ਵੱਖ ਸੰਪਰਦਾਵਾਂ ਦੇ ਮੁਖੀਆਂ ਨੇ ਸੰਗਤਾਂ ਨਾਲ ਗੁਰਮਤਿ ਵਚਨਾਂ ਦੀ ਸਾਂਝ ਪਾਈ | ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਨ੍ਹਾਂ ਦੱਸਿਆ ਕਿ ਸਮਾਗਮ ਦੇ ਅਖੀਰਲੇ ਦਿਨ ਸਿੰਘ ਸਾਹਿਬ ਗਿਆਨੀ ਪਲਵਿੰਦਰ ਪਾਲ ਸਿੰਘ ਮੁੱਖ ਗ੍ਰੰਥੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸੰਗਤਾਂ ਨੂੰ ਪ੍ਰਵਚਨ ਦੇਣ ਲਈ ਪੁੱਜੇ | ਇਸ ਮੌਕੇ ਭਾਈ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਸਰਪੰਚ ਬੂਟਾ ਸਿੰਘ ਖੁਰਾਣਾ, ਗੁਰਜੀਤ ਸਿੰਘ ਚਹਿਲ ਪ੍ਰਧਾਨ ਪੈੱ੍ਰਸ ਕਲੱਬ ਧਰਮਗੜ੍ਹ, ਨਗਰ ਪੰਚਾਇਤ ਖੁਰਾਣਾ, ਸਮੂਹ ਇਲਾਕਾ ਨਿਵਾਸੀ ਸੰਗਤਾਂ ਤੋ ਇਲਾਵਾ ਹੋਰ ਸੰਤ ਮਹਾਂਪੁਰਸ਼ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਧੂਰੀ ਵਿਕਾਸ ਮੰਚ' ਦੀ ਕੋਰ ਕਮੇਟੀ ਵਲੋਂ ਅਹਿਮ ਮੀਟਿੰਗ <br/> ਅਗਲੀ ਖ਼ਬਰ ਟੀ.ਈ.ਟੀ ਨੂੰ ਰੱਦ ਕਰਵਾਉਣ ਲਈ ਕੇਂਦਰੀ ਸਿੱਖਿਆ ਮੰਤਰੀ ਦੇ ਨਾਂਅ 'ਤੇ ਮੁੱਖ ਮੰਤਰੀ ਹਰਿਆਣਾ ਨੂੰ ਦਿੱਤਾ ਮੰਗ ਪੱਤਰ <br...
Ad Position 24