17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 12-03-2026
ਛਾਜਲੀ, 11 ਮਾਰਚ (ਅਜਾਇਬ ਸਿੰਘ ਨੀਲੋਵਾਲ) - ਨੇੜਲੇ ਪਿੰਡ ਨੀਲੋਵਾਲ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (26) ਪੁੱਤਰ ਕਾਲਾ ਸਿੰਘ ਵਾਸੀ ਪਿੰਡ ਨੀਲੋਵਾਲ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਲਈ | ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਵੱਲੋਂ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਗਿਆ | ਇਸ ਸਬੰਧੀ ਨੰਬਰਦਾਰ ਭੁਪਿੰਦਰ ਸਿੰਘ ਬੋਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿ੍ਤਕ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਇੱਕ ਛੋਟਾ ਬੱਚਾ ਛੱਡ ਗਿਆ ਹੈ | ਇਸ ਦੁਖਦਾਈ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ | ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਗਿਆ ਅਤੇ ਬਾਅਦ ਵਿੱਚ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸੰਗਤਪੁਰਾ ਵਿਖੇ ਕਬੱਡੀ ਕੱਪ 15 ਤੇ 16 ਨੂੰ ਅਗਲੀ ਖ਼ਬਰ ਰੁਲੀਆ ਰਾਮ ਸਿੰਗਲਾ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਦੇ ਪ੍ਰਧਾਨ ਬਣੇ
Ad Position 24