ਸ਼ੇਰਪੁਰ, 11 ਮਾਰਚ (ਮੇਘ ਰਾਜ ਜੋਸ਼ੀ) - ਹਲਕਾ ਮਹਿਲ ਕਲਾਂ ਵਿੱਚ ਉਸ ਸਮੇਂ ਸਿਆਸੀ ਮਾਹੌਲ ਗਰਮਾ ਗਿਆ ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਸੈਂਕੜੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਇਹ ਨੌਜਵਾਨ ਹਲਕਾ ਮਹਿਲ ਕਲਾਂ ਤੋਂ ਪਾਰਟੀ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਅਤੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਵਿੱਚ ਅਕਾਲੀ ਦਲ ਨਾਲ ਜੁੜੇ ਹਨ | ਇਸ ਮੌਕੇ ਸ: ਸੁਖਬੀਰ ਸਿੰਘ ਬਾਦਲ ਨੇ ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਨੌਜਵਾਨਾਂ ਦੀ ਤਾਕਤ ਅਤੇ ਸਮਰਥਨ ਨਾਲ ਮਜ਼ਬੂਤ ਬਣਿਆ ਹੈ | ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ ਤੋਂ ਜਥੇਦਾਰ ਨਾਥ ਸਿੰਘ ਹਮੀਦੀ ਨੂੰ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ ਅਤੇ ਪਾਰਟੀ ਦੇ ਨੌਜਵਾਨ ਵਰਕਰਾਂ ਨੂੰ ਉਨ੍ਹਾਂ ਨੂੰ ਜਿਤਾਉਣ ਲਈ ਮਿਹਨਤ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ | ਜਥੇਦਾਰ ਨਾਥ ਸਿੰਘ ਹਮੀਦੀ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ ਦਲ ਦੀਆਂ ਨੀਤੀਆਂ ਅਤੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਸੇਵਾ ਅਤੇ ਵਿਕਾਸ ਲਈ ਉਹ ਹਮੇਸ਼ਾ ਵਚਨਬੱਧ ਹਨ ਅਤੇ ਸਾਰੇ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਹਲਕਾ ਇੰਚਾਰਜ ਮਹਿਲ ਕਲਾਂ ਜਥੇਦਾਰ ਨਾਥ ਸਿੰਘ ਹਮੀਦੀ, ਹਲਕਾ ਮਲੇਰਕੋਟਲਾ ਤੋਂ ਇੰਚਾਰਜ ਜਾਹਿਦਾ ਸੁਲੇਮਾਨ, ਸਰਕਲ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ, ਸੰਗਰੂਰ ਤੋਂ ਮੁੱਖ ਬੁਲਾਰੇ ਡਾ. ਕਰਨਵੀਰ ਸਿੰਘ ਘਨੌਰੀ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਪੰਜਗਰਾਈਆਂ, ਮੋਹਨਜੀਤ ਸਿੰਘ ਸੰਧੂ ਪੰਜਗਰਾਈਆਂ, ਕੁਲਵੰਤ ਸਿੰਘ ਜਗਦੇ, ਬਚਿੱਤਰ ਸਿੰਘ ਰਾਏਸਰ, ਬਲਰਾਜ ਸਿੰਘ, ਗੁਰਦੀਪ ਸਿੰਘ, ਮਾ. ਹਰਬੰਸ ਸਿੰਘ ਸ਼ੇਰਪੁਰ, ਨਰਿੰਦਰ ਸਿੰਘ ਨੋਕੀ, ਕੁਲਵੀਰ ਸਿੰਘ ਖੇੜੀ, ਗੁਰੀ ਗੰਡੇਵਾਲ, ਪ੍ਰੋ. ਹਰਮਨਦੀਪ ਸਿੰਘ ਹਮੀਦੀ, ਹਰਜਿੰਦਰ ਸਿੰਘ ਮਾਂਗੇਵਾਲ, ਭੂਸਣ ਕੁਮਾਰ ਭਗਵਾਨਪੁਰਾ, ਡਾ.ਅਵਤਾਰ ਸਿੰਘ ਗੁੰਮਟੀ, ਦਰਸ਼ਨ ਸਿੰਘ ਰਾਣੂ, ਡਾ.ਈਸ਼ਰਪਾਲ ਸਿੰਘ ਪੰਜਗਰਾਈਆਂ ਤੋਂ ਇਲਾਵਾ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਵੀ ਮੌਜੂਦ ਸਨ |