17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੋਗਾ 'ਚ 14 ਨੂੰ ਪੰਜਾਬ ਦੇ ਇਤਿਹਾਸ ਵਿਚ ਅੱਜ ਤੱਕ ਦੀ ਸਭ ਤੋਂ ਵੱਡੀ ਸਿਆਸੀ ਰੈਲੀ ਕਰੇਗੀ ਭਾਜਪਾ-ਅਸ਼ਵਨੀ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 12-03-2026
ਸੰਗਰੂਰ, 11 ਮਾਰਚ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ 14 ਮਾਰਚ ਨੂੰ ਮੋਗਾ ਵਿਚ ਹੋ ਰਹੀ ਭਾਜਪਾ ਦੀ ਬਦਲਾਓ ਰੈਲੀ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ | ਸ੍ਰੀ ਸ਼ਰਮਾ ਅੱਜ ਇੱਥੇ ਭਾਜਪਾ ਦਫ਼ਤਰ ਵਿਖੇ ਜ਼ਿਲ੍ਹਾ ਸੰਗਰੂਰ-1 ਅਤੇ 2 ਦੇ ਅਹੁਦੇਦਾਰਾਂ ਦੀ ਤਿਆਰੀ ਮੀਟਿੰਗ ਲੈਣ ਲਈ ਪਹੁੰਚੇ ਹੋਏ ਸਨ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਪੂਰੇ ਪੰਜਾਬ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਜਿੱਥੇ ਪੰਜਾਬ ਵਾਸੀ ਕੇਂਦਰ ਸਰਕਾਰ ਦੇ ਪੰਜਾਬ ਪ੍ਰਤੀ ਕੀਤੇ ਕੰਮਾਂ ਤੋਂ ਖ਼ੁਸ਼ ਹਨ ਉੱਥੇ ਹੀ ਪੰਜਾਬ ਦੀ ਸੱਤਾ ਧਿਰ ਆਮ ਆਦਮੀ ਪਾਰਟੀ ਤੋਂ ਪੰਜਾਬ ਵਾਸੀ ਬੁਰੀ ਤਰ੍ਹਾਂ ਨਾਲ ਨਿਰਾਸ਼ ਅਤੇ ਉਦਾਸ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਤੋਂ ਖ਼ੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਹੁਣ ਇਨ੍ਹਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ ਅਤੇ ਪੰਜਾਬੀਆਂ ਨੂੰ 2027 ਵਿਚ ਇੱਕੋ-ਇੱਕ ਆਸ ਦੀ ਕਿਰਨ ਭਾਜਪਾ ਦੇ ਰੂਪ ਵਿਚ ਦਿਖਾਈ ਦੇ ਰਹੀ ਹੈ ਇਸ ਲਈ ਵੀ 14 ਦੀ ਬਦਲਾਓ ਰੈਲੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਇਹ ਹਨ ਕਿ ਰੋਜ਼ਾਨਾ ਕਿਸੇ ਨਾ ਕਿਸੇ ਥਾਂ ਗੋਲੀਆਂ ਚਲ ਰਹੀਆਂ ਹਨ, ਕਤਲ ਹੋ ਰਹੇ ਹਨ ਅਤੇ ਦਿਨ-ਦਿਹਾੜੇ ਲੋਕਾਂ ਨੂੰ ਬੰਧਕ ਬਣਾ ਕੇ ਕਰੋੜਾਂ ਰੁਪਏ ਦੀਆਂ ਲੁੱਟਾਂ ਕੀਤੀਆਂ ਜਾ ਰਹੀਆਂ ਹਨ ਪਰ ਸਰਕਾਰ ਅਤੇ ਪੰਜਾਬ ਦਾ ਪੁਲਿਸ ਪ੍ਰਸ਼ਾਸਨ ਕੇਵਲ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੈ | ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਅÏਰਤਾਂ ਖ਼ਿਲਾਫ਼ ਕੀਤੀਆਂ ਭੱਦੀਆਂ ਟਿੱਪਣੀਆਂ ਦੀ ਭਾਰਤੀ ਜਨਤਾ ਪਾਰਟੀ ਪੁਰਜ਼ੋਰ ਨਿਖੇਧੀ ਕਰਦੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕਾ ਤੋਂ ਮੰਗ ਕਰਦੀ ਹੈ ਕਿ ਉਹ ਜਿਸ ਤਰ੍ਹਾਂ ਖਹਿਰਾ ਦੇ ਬਿਆਨ ਬਾਰੇ ਖੁੱਲ੍ਹ ਕੇ ਬੋਲ ਰਹੀਆਂ ਹਨ ਉਸੇ ਤਰ੍ਹਾਂ ਉਨ੍ਹਾਂ ਨੂੰ ਭਗਵੰਤ ਮਾਨ ਦੀਆਂ ਟਿੱਪਣੀਆਂ ਬਾਰੇ ਵੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਦੋਵਾਂ ਨੂੰ ਹੀ ਬੇਸ਼ਰਤ ਮਹਿਲਾਵਾਂ ਤੋਂ ਜਨਤਕ ਮੁਆਫ਼ੀ ਮੰਗਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਸਾਰੀਆਂ 117 ਸੀਟਾਂ ਉੱਤੇ ਇਕੱਲੇ ਚੋਣਾਂ ਲੜਨ ਦੀ ਮੁਕੰਮਲ ਤਿਆਰੀ ਕਰ ਚੁੱਕੀ ਹੈ ਅਤੇ ਪੰਜਾਬ ਦੇ ਭਖਦੇ ਮੁੱਦਿਆਂ ਦਾ ਹੱਲ ਵੀ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਸਰਕਾਰ ਹੀ ਕਰ ਸਕਦੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ,ਸੂਬਾਈ ਆਗੂ ਜਤਿੰਦਰ ਕਾਲੜਾ, ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ, ਜ਼ਿਲ੍ਹਾ1 ਦੇ ਕਾਰਜਕਾਰੀ ਪ੍ਰਧਾਨ ਸਰਜੀਵਨ ਜਿੰਦਲ, ਸਪੋਰਟਸ ਵਿੰਗ ਦੇ ਸੂਬਾ ਇੰਚਾਰਜ ਕਰਮ ਲਹਿਲ, ਹਰਮਨਦੇਵ ਗੱਗੀ ਬਾਜਵਾ, ਰਣਦੀਪ ਦਿਓਲ, ਪ੍ਰੋ. ਓਾਕਾਰ ਸਿੰਘ, ਸੁਨੀਲ ਗੋਇਲ ਡਿੰਪਲ, ਰਾਂਝਾ ਬਖਸ਼ੀ, ਲਲਿਤ ਗਰਗ ਐਡਵੋਕੇਟ,ਵਿਕਰਮ ਸੈਣੀ ਪਾਲੀ, ਡਾ. ਭਗਵਾਨ ਸਿੰਘ,ਗੁਰਤੇਜ ਸਿੰਘ ਝਨੇੜੀ, ਮਨਿੰਦਰ ਕਪਿਆਲ, ਪ੍ਰੇਮ ਗੁਗਨਾਨੀ, ਸੁਰਿੰਦਰ ਸਿੰਘ ਪੱਪੂ, ਸੁਰਿੰਦਰ ਸ਼ਰਮਾ, ਰੋਮੀ ਗੋਇਲ, ਪ੍ਰਦੀਪ ਗਰਗ, ਸੰਜੀਵ ਲੱਕੀ, ਸੁਖਵੰਤ ਸਿੰਘ ਧਨੌਲਾ, ਅੰਕੁਰ ਗਰਗ ਐਡਵੋਕੇਟ, ਨਿਰਭੈ ਸਿੰਘ ਛੰਨਾ, ਸਤਨਾਮ ਸਿੰਘ ਭੰਮਾਬੱਦੀ, ਨਰਿੰਦਰ ਕੁਮਾਰ ਗੁਪਤਾ ਅਤੇ ਹੋਰ ਭਾਜਪਾ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬੱਸ ਨਾ ਰੋਕਣ ਕਾਰਨ ਚੱਲਦੀ ਬੱਸ 'ਚੋਂ ਉੱਤਰਦੀ ਲੜਕੀ ਜ਼ਖ਼ਮੀ <br/> ਅਗਲੀ ਖ਼ਬਰ ਅਕਾਲੀ ਦਲ ਨੇ ਹਲਕਾ ਮਹਿਲ ਕਲਾਂ ਤੋਂ ਨਾਥ ਸਿੰਘ ਹਮੀਦੀ ਨੂੰ ਐਲਾਨਿਆ ਉਮੀਦਵਾਰ <br/>
Ad Position 24