17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਫਸਰੇਵਾ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਬਜਟ 'ਚ ਕੁਝ ਨਾ ਦੇਣ ਅਤੇ ਕੀਤੇ ਤਸ਼ੱਦਦ ਦੀ ਨਿਖੇਧੀ <br/>

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਰਾਜ ਕੁਮਾਰ ਅਰੋੜਾ | ਤਸਵੀਰ: ਮੁਕੇਸ਼ ਕੁਮਾਰ <br/> 12-03-2026
ਸੰਗਰੂਰ, 11 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਖ਼ੁਰਾਕ ਅਤੇ ਸਪਲਾਈ ਵਿਭਾਗ ਵਿਚੋਂ ਸੇਵਾਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੰਸਥਾ ਖ਼ੁਰਾਕ ਅਤੇ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ (ਫਸਰੇਵਾ) ਦੇ ਪ੍ਰਮੁੱਖ ਆਗੂਆਂ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਕੈਥ, ਜਗਦੇਵ ਸਿੰਘ ਖੰਡੇਬਾਦ, ਲਾਲ ਚੰਦ ਸੈਣੀ, ਵਿੱਤ ਸਕੱਤਰ ਪ੍ਰੇਮ ਸਿੰਘ ਖੁਰਾਣਾ ਨੇ ਪੰਜਾਬ ਸਰਕਾਰ ਵੱਲੋ 8 ਮਾਰਚ ਨੂੰ ਪੇਸ਼ ਕੀਤੇ ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਧਾਰੀ ਚੁੱਪ ਅਤੇ ਕੋਈ ਵੀ ਸਹੂਲਤ ਨਾ ਦੇਣ ਕਾਰਨ ਇਸ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਰਕਾਰ ਦੇ ਰਾਜ ਵਿੱਚ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਤੇ ਬੰਦ ਕੀਤਾ ਜਾ ਰਿਹਾ ਹੈ ਜੋ ਕਿ ਨਿਖੇਧੀ ਯੋਗ ਹੈ | ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਫਸਰੇਵਾ ਦੀ ਇੱਕ ਅਹਿਮ ਮੀਟਿੰਗ 13 ਮਾਰਚ ਨੂੰ ਸਵੇਰੇ 11 ਵਜੇ ਸਥਾਨਕ ਪੂਨੀਆ ਟਾਵਰ ਧੂਰੀ ਰੋਡ ਵਿਖੇ ਸੱਦ ਲਈ ਗਈ ਹੈ | ਜਿਸ ਵਿੱਚ ਪੈਨਸ਼ਨਰਾਂ ਦੇ ਮਸਲੇ ਅਤੇ ਮੰਗਾਂ ਤੇ ਵਿਚਾਰ ਕੀਤਾ ਜਾਵੇਗਾ ਅਤੇ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਗਠਨ ਵੀ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜੱਸੀ ਧਰਮਗੜ੍ਹ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ <br/> ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਅਹੁਦੇਦਾਰ ਚੁਣੇ <br/>
Ad Position 24