ਜੱਸੀ ਧਰਮਗੜ੍ਹ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ <br/>
ਅਜੀਤ ਡੈਸਕ
12-03-2026
ਧਰਮਗੜ੍ਹ, 11 ਮਾਰਚ (ਗੁਰਜੀਤ ਸਿੰਘ ਚਹਿਲ) - ਭਾਰਤੀ ਜਨਤਾ ਪਾਰਟੀ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸ ਤਹਿਤ ਪਾਰਟੀ ਲਈ ਸਰਗਰਮ ਭੂਮਿਕਾ ਨਿਭਾ ਰਹੇ ਜਸਵੀਰ ਸਿੰਘ ਜੱਸੀ ਧਰਮਗੜ੍ਹ ਨੂੰ ਭਾਜਪਾ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਪਾਰਟੀ ਹਾਈਕਮਾਨ ਵੱਲੋਂ ਜਾਰੀ ਕੀਤੀ ਗਈ ਇਸ ਨਿਯੁਕਤੀ 'ਤੇ ਪਾਰਟੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਜੱਸੀ ਧਰਮਗੜ੍ਹ ਨੇ ਇਸ ਨਿਯੁਕਤੀ ਲਈ ਭਾਜਪਾ ਆਗੂ ਹਰਮਨ ਬਾਜਵਾ ਅਤੇ ਦਮਨ ਥਿੰਦ ਬਾਜਵਾ ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਜ਼ਿਲ੍ਹੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ | ਇਸ ਮੌਕੇ ਸੁਖਚੈਨ ਚੈਨਾ ਧਰਮਗੜ੍ਹ, ਨਾਜਰ ਸਿੰਘ, ਮੇਜਰ ਸਿੰਘ, ਪੰਕਜ ਸਿੰਗਲਾ, ਵਿੱਕੀ ਨੰਬਰਦਾਰ ਅਤੇ ਪਰਵੀਨ ਬਾਸਲ ਨੇ ਜੱਸੀ ਧਰਮਗੜ੍ਹ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ ਅਤੇ ਉਮੀਦ ਜਤਾਈ ਗਈ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਹੋਵੇਗੀ |