17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੀ ਵਿਦਿਆਰਥਣ ਹਰਸਿਮਰਨਜੋਤ ਕੌਰ ਨੇ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨੇ ਦਾ ਤਗਮਾ <br/>

Ad Position 21
No active advertisement
ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਦੀ ਵਿਦਿਆਰਥਣ ਹਰਸਿਮਰਨਜੋਤ ਕੌਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਜਿੱਤਣ ਉਪਰੰਤ ਪਿ੍ੰਸੀਪਲ ਸਤਿਬੀਰ ਸਿੰਘ ਨਾਲ | ਤਸਵੀਰ: ਲਖਵੀਰ ਸਿੰਘ ਧਾਂਦਰਾ <br/> 12-03-2026
ਧੂਰੀ, 11 ਮਾਰਚ (ਲਖਵੀਰ ਸਿੰਘ ਧਾਂਦਰਾ)-ਉਦੈਪੁਰ (ਰਾਜਸਥਾਨ) ਵਿਚ ਹੋਈ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੀ ਵਿਦਿਆਰਥਣ ਹਰਸਿਮਰਨਜੋਤ ਕੌਰ, ਪਿਤਾ ਗੁਰਦੇਵ ਸਿੰਘ, ਕਲਾਸ +1 ਕਾਮਰਸ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗ਼ਾ ਹਾਸਲ ਕੀਤਾ | ਹਰਸਿਮਰਨਜੋਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ, ਮਾਪੇ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ | ਇਸ ਕਾਮਯਾਬੀ ਦੇ ਨਾਲ ਹੀ ਉਸ ਦੀ ਚੋਣ ਅੰਤਰਰਾਸ਼ਟਰੀ ਪੱਧਰ ਦੀ ਬਾਕਸਿੰਗ ਮੁਕਾਬਲੇ ਲਈ ਵੀ ਹੋਈ ਹੈ ਜੋ ਕਿ 4 ਅਪ੍ਰੈਲ ਤੋਂ 20 ਅਪ੍ਰੈਲ 2026 ਤੱਕ ਜਕਾਰਤਾ (ਇੰਡੋਨੇਸ਼ੀਆ) ਵਿਚ ਕਰਵਾਏ ਜਾਣਗੇ | ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਨੇ ਹਰਸਿਮਰਨਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਸਕੂਲ ਲਈ ਬਹੁਤ ਮਾਣ ਦੀ ਗੱਲ ਹੈ ਕਿ ਸਾਡੀ ਵਿਦਿਆਰਥਣ ਨੇ ਰਾਸ਼ਟਰੀ ਪੱਧਰ 'ਤੇ ਸੋਨੇ ਦਾ ਤਮਗ਼ਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ | ਪਿ੍ੰਸੀਪਲ ਸਾਹਿਬ ਸ. ਸਤਿਬੀਰ ਸਿੰਘ ਨੇ ਵੀ ਹਰਸਿਮਰਨਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਉਸ ਦੀ ਕਠਿਨ ਮਿਹਨਤ, ਲਗਨ ਅਤੇ ਕੋਚਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਨੇ ਆਸ ਜਤਾਈ ਕਿ ਉਹ ਅੰਤਰਰਾਸ਼ਟਰੀ ਪੱਧਰ 'ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਦੇਸ਼ ਅਤੇ ਸਕੂਲ ਦਾ ਨਾਮ ਰੌਸ਼ਨ ਕਰੇਗੀ | ਇਸ ਮੌਕੇ ਤੇ ਹੈੱਡ ਮਿਸਟਰੈਸ ਮੈਡਮ ਰਾਜਿੰਦਰਪਾਲ ਕੌਰ ਅਤੇ ਕੋਆਰਡੀਨੇਟਰਜ਼ ਸ੍ਰੀਮਾਨ ਦਿਕਸ਼ਿਤ ਵਰਮਾ, ਸ੍ਰੀਮਤੀ ਮਨਪ੍ਰੀਤ ਕੌਰ ਓਠੀ, ਸ੍ਰੀਮਤੀ ਵੀਰਪਾਲ ਕੌਰ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਸੰਗਰਾਮੀ ਕਲਾ ਕੇਂਦਰ ਸੁਨਾਮ ਊਧਮ ਸਿੰਘ ਵਾਲਾ ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਬਹਾਦਰੀ ਦਿਵਸ ਅਤੇ ਕੌਮਾਂਤਰੀ ਅÏਰਤ ਦਿਵਸ... ਅਗਲੀ ਖ਼ਬਰ ਜ਼ਿਲ੍ਹਾ ਅਦਾਲਤੀ ਕੰਪਲੈਕਸ 'ਚ ਖੂਨਦਾਨ ਕੈਂਪ ਅੱਜ <br/>
Ad Position 24