17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਰਿਤੂ ਮਹਿਤਾ ਦੀ ਪੁਸਤਕ ਕਮਿਊਨੀਕੇਸ਼ਨ ਸਕਿਲਜ਼ ਇਪ ਇੰਗਲਿਸ਼ ਲੈਂਗੂਏਜ ਰਿਲੀਜ਼ <br/>

Ad Position 21
No active advertisement
ਕੌਮਾਤਰੀ ਅÏਰਤ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਵਿਖੇ ਕਰਵਾਏ ਸਮਾਗਮ ਦੌਰਾਨ ਅਧਿਆਪਕਾ ਰੀਤੂ ਮਹਿਤਾ ਦੀ ਪੁਸਤਕ ਨੂੰ ਰਿਲੀਜ਼ ਕੀਤੇ ਜਾਣ ਦਾ ਦਿ੍ਸ਼ | ਤਸਵੀਰ: ਮੁਕੇਸ਼ ਕੁਮਾਰ <br/> 12-03-2026
ਸੰਗਰੂਰ, 11 ਮਾਰਚ (ਧੀਰਜ ਪਸ਼ੋਰੀਆ)-ਸਵਤੰਤਰਤਾ ਸੰਗ੍ਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ, ਸੰਗਰੂਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਜ਼ਿਲੇ੍ਹ ਦੇ ਬਲਾਕਾਂ ਦੇ ਸਕੂਲਾਂ ਦੇ ਸਕੂਲ ਮੈਨੇਜਮੈਂਟ ਕਮੇਟੀ ਦੀਆਂ ਅÏਰਤ ਮੈਂਬਰਾਂ ਅਤੇ ਸਕੂਲ ਆਫ਼ ਐਮੀਨੈਂਸ, ਸੰਗਰੂਰ ਦੀਆਂ ਅਧਿਆਪਕਾਵਾਂ ਨੇ ਸ਼ਮੂਲੀਅਤ ਕੀਤੀ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ! ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦੇ ਪਿ੍ੰਸੀਪਲ ਵਰਿੰਦਰ ਕੌਰ, ਸਕੂਲ ਆਫ਼ ਐਮੀਨੈਂਸ, ਸੰਗਰੂਰ ਦੇ ਪਿ੍ੰਸੀਪਲ ਸ੍ਰੀ ਬਿਪਨ ਚਾਵਲਾ, ਬਲਾਕ ਨੋਡਲ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ, ਭਾਰਤੀ ਏਅਰਟੈੱਲ ਫਾਊਾਡੇਸ਼ਨ ਦੇ ਪ੍ਰੋਗਰਾਮ ਕੋਆਰਡੀਨੇਟਰ ਸ੍ਰੀ ਗੌਰਵ ਮੱਗੂ, ਅਕੈਡਮਿਕ ਮੈਂਟੋਰ ਡਾ. ਗੁਰਪਾਲ ਸਿੰਘ ਅਤੇ ਗੌਰੀ ਸ਼ੰਕਰ ਵੀ ਮੌਜੂਦ ਰਹੇ | ਇਸ ਮੌਕੇ ਤੇ ਸਕੂਲ ਅਧਿਆਪਿਕਾ ਰਿਤੂ ਮਹਿਤਾ ਦੀ ਕਿਤਾਬ ਕਮਿਊਨੀਕੇਸ਼ਨ ਸਕਿੱਲਜ਼ ਇੰਨ ਇੰਗਲਿਸ਼ ਲੈਂਗੂਏਜ ਵੀ ਰਿਲੀਜ਼ ਕੀਤੀ ਗਈ | ਇਸ ਮੌਕੇ 'ਤੇ ਕਰਵਾਏ ਗਏ ਮੁਕਾਬਲਿਆਂ ਵਿਚ ਐਸਐਮਸੀ ਮੈਂਬਰਜ਼ ਅਤੇ ਅਧਿਆਪਕਾਂ ਨੇ ਭਰਪੂਰ ਸ਼ਮੂਲੀਅਤ ਕੀਤੀ | ਇਸ ਮੌਕੇ ਮੰਚ ਸੰਚਾਲਕ ਦੀ ਭੂਮਿਕਾ ਸ਼੍ਰੀ ਮਤੀ ਨੇਹਾ ਨੇ ਨਿਭਾਈ ਅਤੇ ਸ੍ਰੀ ਮਤੀ ਰੀਨਾ ਬਾਂਸਲ ਨੇ ਮਹਿਲਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਸੰਗਰਾਮੀ ਕਲਾ ਕੇਂਦਰ ਸੁਨਾਮ ਊਧਮ ਸਿੰਘ ਵਾਲਾ ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਬਹਾਦਰੀ ਦਿਵਸ ਅਤੇ ਕੌਮਾਂਤਰੀ ਅÏਰਤ ਦਿਵਸ...
Ad Position 24