ਕੁੱਪ ਕਲਾਂ, 11 ਮਾਰਚ (ਝੱਲ) - ਇੰਟਰਨੈਸ਼ਨਲ ਸ਼ਹੀਦ ਸਿੰਘ ਸਮਾਜ ਭਲਾਈ ਟਰੱਸਟ ਵੱਲੋਂ ਗੁਰਦੁਆਰਾ ਸਾਹਿਬ ਬਾਬਾ ਉੱਤਮ ਭਗਤ ਪਿੰਡ ਰੁੜਕੀ ਕਲਾਂ ਵਿਖੇ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ, ਇਸ ਕੈਂਪ ਦਾ ਉਦਘਾਟਨ ਕੇ ਐਸ ਕੰਬਾਈਨ ਦੇ ਐਮ ਡੀ ਇੰਦਰਜੀਤ ਸਿੰਘ ਮੁੰਡੇ ਵੱਲੋਂ ਕੀਤਾ ਗਿਆ | ਕੈਂਪ ਦੌਰਾਨ ਏਕ ਜੋਤ ਹਸਪਤਾਲ ਮਲੇਰਕੋਟਲਾ ਦੀ ਟੀਮ ਵੱਲੋਂ ਡਾਕਟਰ ਅਜੇ ਕੁਮਾਰ ਯਾਦਵ ਦੀ ਅਗਵਾਈ ਹੇਠ 110 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦਿਆਂ ਦਵਾਈ ਦਿੱਤੀ ਗਈ ਅਤੇ 25 ਮਰੀਜ਼ ਅੱਖਾਂ ਵਿੱਚ ਲੈਂਜ ਪਾਉਣ ਦੇ ਯੋਗ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜੋਰਾ ਸਿੰਘ ਚੀਮਾ ਨੇ ਦੱਸਿਆ ਕਿ ਜਿਹੜੇ ਮਰੀਜ਼ ਅੱਖਾਂ ਵਿੱਚ ਲੈਂਜ ਪਾਉਣ ਦੇ ਯੋਗ ਪਾਏ ਗਏ ਹਨ ਉਨ੍ਹਾਂ ਦੇ ਏਕ ਜੋਤ ਹਸਪਤਾਲ ਮਲੇਰਕੋਟਲਾ ਵਿਖੇ ਆਪੇ੍ਰਸ਼ਨ ਕੀਤੇ ਜਾਣਗੇ | ਇਸ ਮੌਕੇ ਸਰਪੰਚ ਕਰਮਜੀਤ ਸਿੰਘ, ਬੇਅੰਤ ਸਿੰਘ ਪ੍ਰਧਾਨ ਗੁਰਦਵਾਰਾ ਸਾਹਿਬ ਰੁੜਕੀ ਕਲਾਂ, ਜਥੇਦਾਰ ਰਾਮਪਾਲ ਸਿੰਘ, ਮੀਤ ਪ੍ਰਧਾਨ ਸੁਰਜੀਤ ਸਿੰਘ, ਪੰਚ ਜਗਮੋਹਣ ਸਿੰਘ, ਮਾਸਟਰ ਗੁਰਦੇਵ ਸਿੰਘ, ਮੇਘ ਸਿੰਘ, ਚਮਕੌਰ ਸਿੰਘ, ਜਗਦੀਪ ਸਿੰਘ, ਰਵਿੰਦਰ ਸਿੰਘ, ਗੁਰਦੀਪ ਸਿੰਘ ਫ਼ੌਜੀ ਆਦਿ ਹਾਜ਼ਰ ਸਨ |