17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ | ਤਸਵੀਰ: ਮੁਕੇਸ਼ ਕੁਮਾਰ <br/> 12-03-2026
ਸੰਗਰੂਰ, 11 ਮਾਰਚ (ਧੀਰਜ ਪਸੋਰੀਆ) - ਪੰਜਾਬ ਸਰਕਾਰ ਵਲੋਂ 8 ਮਾਰਚ ਨੂੰ ਪੇਸ਼ ਕੀਤੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਬਜਟ ਅਤੇ ਚੰਡੀਗੜ੍ਹ ਬਾਰਡਰ ਤੇ ਮੁਲਾਜ਼ਮਾਂ ਉੱਤੇ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ਤਹਿਤ ਜ਼ਿਲ੍ਹੇ ਦੇ ਮੁਲਾਜ਼ਮਾਂ ਨੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਸਾੜ ਕੇ ਨਾਅਰੇਬਾਜ਼ੀ ਕੀਤੀ | ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਆਗੂ ਮਾਲਵਿੰਦਰ ਸਿੰਘ ਸੰਧੂ, ਦੇਵੀ ਦਿਆਲ, ਬਲਦੇਵ ਸਿੰਘ ਬਡਰੁੱਖਾਂ, ਬੱਗਾ ਸਿੰਘ ਅਤੇ ਹਰਪਾਲ ਸਿੰਘ ਸੁਨਾਮ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਟੇ ਭੱਤੇ ਬਹਾਲ ਕਰਨ, ਬਕਾਇਆ ਰਹਿੰਦੇ ਡੀਏ ਅਤੇ ਹੋਰ ਮੁਲਾਜ਼ਮ ਮੰਗਾਂ ਬਾਰੇ ਕੋਈ ਗੱਲ ਨਹੀਂ ਕੀਤੀ ਗਈ | ਆਗੂਆਂ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਪਹਿਲਾਂ ਬਣੀਆਂ ਸਰਕਾਰਾਂ ਦੇ ਮੁਕਾਬਲੇ ਨਖਿੱਧ ਸਾਬਤ ਹੋਈ ਹੈ | ਇਸ ਸਰਕਾਰ ਦੇ ਰਾਜ ਵਿਚ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਤੇ ਬੰਦ ਕੀਤਾ ਜਾ ਰਿਹਾ ਹੈ | ਆਗੂਆਂ ਨੇ ਮੁਹਾਲੀ ਚੰਡੀਗੜ੍ਹ ਬਾਰਡਰ ਤੇ ਰੋਸ ਕਰਦੇ ਮੁਲਾਜ਼ਮਾਂ ਉੱਤੇ ਸੁੱਟੀਆਂ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਗੌਰਤਲਬ ਹੈ ਕਿ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਧਾਨ ਸਭਾ ਵੱਲ ਰੋਸ ਮਾਰਚ ਕਰ ਰਹੇ ਸਨ | ਰੋਸ ਮਾਰਚ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਧੱਕੇਸ਼ਾਹੀ ਵਿਚ ਦੋ ਦਰਜਨ ਦੇ ਕਰੀਬ ਮੁਲਾਜ਼ਮ ਸਖ਼ਤ ਫੱਟੜ ਹੋ ਗਏ ਸਨ | ਇਸ ਮੌਕੇ ਪਰਮਜੀਤ ਸੁਨਾਮ, ਦਰਬਾਰਾ ਸਿੰਘ, ਹਨੀ, ਬਲਵੰਤ ਸਿੰਘ, ਰਾਮ ਕਿਸ਼ਨ, ਲੀਲਾ ਰਾਮ, ਕਮਲਜੀਤ, ਸੇਵਾ ਸਿੰਘ, ਬੇਰੁਜ਼ਗਾਰ ਅਧਿਆਪਕ ਆਗੂ ਅਮਨ ਸੇਖਾ, ਦਰਸ਼ਨ ਸਿੰਘ, ਬਹਾਦਰ ਸਿੰਘ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਡੀ.ਸੀ. ਦਫ਼ਤਰ ਯੂਨੀਅਨ ਮਲੇਰਕੋਟਲਾ ਵਲੋਂ ਹੜਤਾਲ <br/> ਅਗਲੀ ਖ਼ਬਰ ਅੱਖਾਂ ਦੇ ਕੈਂਪ ਦੌਰਾਨ 110 ਮਰੀਜ਼ਾਂ ਦੀ ਕੀਤੀ ਜਾਂਚ
Ad Position 24