17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਡੀ.ਸੀ. ਦਫ਼ਤਰ ਯੂਨੀਅਨ ਮਲੇਰਕੋਟਲਾ ਵਲੋਂ ਹੜਤਾਲ <br/>

Ad Position 21
No active advertisement
ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਮਲੇਰਕੋਟਲਾ ਵਲੋਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 12-03-2026
ਮਲੇਰਕੋਟਲਾ, 11 ਮਾਰਚ (ਥਿੰਦ) - ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਮਲੇਰਕੋਟਲਾ ਵਲੋਂ ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੂੰ ਰਾਤ ਦੇ ਕਰੀਬ 12 ਵਜੇ ਪੁਲਿਸ ਵਲੋਂ ਉਨ੍ਹਾਂ ਦੀ ਰਿਹਾਇਸ਼ ਤੋਂ ਬਿਨ੍ਹਾਂ ਕਿਸੇ ਕਾਰਨ ਦੇ ਗਿ੍ਫਤਾਰ ਕਰਕੇ ਪੁਲਿਸ ਥਾਣਾ ਜੰਡਿਆਲਾ ਗੁਰੂ (ਸ੍ਰੀ ਅੰਮਿ੍ਤਸਰ ਸਾਹਿਬ) ਵਿਖੇ ਹਿਰਾਸਤ ਵਿਚ ਡੱਕਣ ਦੇ ਰੋਸ ਵਜੋਂ ਡੀ.ਸੀ.ਦਫ਼ਤਰ ਮਲੇਰਕੋਟਲਾ ਅਤੇ ਐਸ.ਡੀ.ਐਮ.ਦਫ਼ਤਰਾਂ ਵਿਖੇ ਹੜਤਾਲ ਕਰਦੇ ਹੋਏ ਰੋਸ ਧਰਨਾ ਦਿੱਤਾ ਗਿਆ | ਪ੍ਰੈੱਸ ਨੂੰ ਉੱਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਸ਼ਰਨਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜਮਾਂ ਦੇ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਹੱਕੀ ਮੰਗਾਂ ਲਈ ਲੜ ਰਹੇ ਮੁਲਾਜਮਾਂ ਪਰ ਲਗਾਤਾਰ ਤਸ਼ੱਦਦ ਕੀਤਾ ਜਾ ਰਿਹਾ ਹੈ | ਅੱਜ ਸਰਕਾਰ ਵਲੋਂ ਰਾਤ ਕਰੀਬ 12 ਵਜੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਬਿਨ੍ਹਾਂ ਕਿਸੇ ਕਾਰਨ ਤੋਂ ਗਿ੍ਫਤਾਰ ਕੀਤਾ ਗਿਆ ਅਤੇ ਨਾਲ ਹੀ ਘਰ ਵਿਚ ਮੌਜੂਦ ਅÏਰਤਾਂ ਅਤੇ ਛੋਟੇ ਬੱਚੇ ਨੂੰ ਅਪਸ਼ਬਦ ਵਰਤੇ ਗਏ ਜੋਕਿ ਅਤਿ ਨਿੰਦਨਯੋਗ ਹੈ | ਇਸ ਮੌਕੇ ਸ਼ਰਨਵੀਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵਲੋਂ ਤੇਜਿੰਦਰ ਸਿੰਘ ਨੰਗਲ ਨੂੰ ਬਿਨ੍ਹਾਂ ਸ਼ਰਤ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਡੀ.ਸੀ.ਦਫ਼ਤਰਾਂ ਵਿਚ ਕੰਮ ਕਰਦੇ ਸਾਰੇ ਮੁਲਾਜਮ ਹੜਤਾਲ ਤੇ ਰਹਿਣਗੇ ਅਤੇ ਸਰਕਾਰ ਦਾ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ | ਇਸ ਮੌਕੇ ਡੀ.ਸੀ.ਦਫ਼ਤਰ ਦੇ ਕਰਮਚਾਰੀਆਂ ਵਲੋਂ ਡੀ.ਸੀ.ਦਫ਼ਤਰ ਮਲੇਰਕੋਟਲਾ ਵਿਖੇ ਧਰਨਾ ਦਿੰਦੇ ਹੋਏ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ ਗਈ | ਇਸ ਮੌਕੇ ਹਰਵੀਰ ਸਿੰਘ ਢੀਂਡਸਾ ਸੂਬਾ ਪ੍ਰਧਾਨ ਦੀ ਪੰਜਾਬ ਰਾਜ ਰੈਵਨਿਊ ਕਾਨੂੰਗੋ ਐਸੋਸੀਏਸ਼ਨ, ਦੀਦਾਰ ਸਿੰਘ ਛੋਕਰਾਂ ਸੀਨੀਅਰ ਮੀਤ ਪ੍ਰਧਾਨ ਦੀ ਪੰਜਾਬ ਰਾਜ ਰੈਵਨਿਊ ਪਟਵਾਰ ਯੂਨੀਅਨ, ਸੰਦੀਪ ਸਿੰਘ ਸੂਬਾ ਸਹਾਇਕ ਪ੍ਰੈਸ ਸਕੱਤਰ, ਡੀ.ਸੀ.ਦਫ਼ਤਰਕਰਮਚਾਰੀ ਯੂਨੀਅਨ ਪੰਜਾਬ, ਦਿਲਜਾਨ ਅਲੀ ਜਨਰਲ ਸਕੱਤਰ, ਸੁਖਪ੍ਰੀਤ ਕੌਰ ਸੀਨੀਅਰ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਕੋਹਲੀ ਪ੍ਰੈਸ ਸਕੱਤਰ, ਗੁਰਪ੍ਰੀਤ ਸਿੰਘ ਸਹੋਤਾ, ਕੁਲਪ੍ਰੀਤ ਸਿੰਘ, ਅਭਿਸ਼ੇਕ ਜੈਨ, ਨੇਹਾ ਰਾਣੀ, ਅਮਿੱਤ ਬਾਂਸਲ, ਹਰਜੀਤ ਸਿੰਘ, ਰਾਜੂ ਸਿੰਗਲਾ ਆਦਿ ਕਰਮਚਾਰੀਆਂ ਨੇ ਵੀ ਸੰਬੋਧਨ ਕਰਦੇ ਹੋਏ ਸਰਕਾਰ ਵਲੋਂਕੀਤੇ ਗਏ ਇਸ ਅਣਮਨੁੱਖੀ ਤਸ਼ੱਦਦ ਦੀ ਘੋਰ ਸ਼ਬਦਾਂ ਵਿਚ ਨਿਖੇਧੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਵਧੀਆ ਸੇਵਾਵਾਂ ਨਿਭਾਉਣ ਬਦਲੇ ਆਂਗਣਵਾੜੀ ਵਰਕਰ ਸਨਮਾਨਿਤ <br/> ਅਗਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀ <br/>
Ad Position 24