17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ-ਡਾ. ਰਹਿਮਤ ਅਲੀ, ਰਣ ਸਿੰਘ ਮਹਿਲਾਂ <br/>

Ad Position 21
No active advertisement
ਪੰਜਾਬ ਕਾਂਗਰਸ ਦੇ ਮਿਨੋਰਟੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਡਾ. ਰਹਿਮਤ ਅਲੀ ਅਤੇ ਰਣ ਸਿੰਘ ਮਹਿਲਾਂ | ਤਸਵੀਰ: ਅਜਾਇਬ ਸਿੰਘ ਨੀਲੋਵਾਲ <br/> 12-03-2026
ਛਾਜਲੀ, 11 ਮਾਰਚ (ਅਜਾਇਬ ਸਿੰਘ ਨੀਲੋਵਾਲ) - ਪੰਜਾਬ ਕਾਂਗਰਸ ਦੇ ਮਿਨੋਰਟੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਡਾ. ਰਹਿਮਤ ਅਲੀ ਅਤੇ ਵਿਧਾਨ ਸਭਾ ਹਲਕਾ ਦਿੜਬਾ ਦੇ ਸਰਗਰਮ ਆਗੂ ਸ੍ਰ. ਰਣ ਸਿੰਘ ਮਹਿਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੇ ਨਾਂ 'ਤੇ ਬਣੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਉਤਸੁਕ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੂੰ ਗੁੱਟਬੰਦੀ ਤੋਂ ਉੱਪਰ ਉੱਠ ਕੇ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਗਲੀ ਸਰਕਾਰ ਕਾਂਗਰਸ ਦੀ ਬਣ ਸਕੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਨਸ਼ਿਆਂ ਦਾ ਰੁਝਾਨ ਦਿਨੋਂ-ਦਿਨ ਵੱਧ ਰਿਹਾ ਹੈ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣਦੀ ਜਾ ਰਹੀ ਹੈ | ਦਿਨ ਦਿਹਾੜੇ ਲੁੱਟਾਂ-ਖੋਹਾਂ ਅਤੇ ਹੋਰ ਅਪਰਾਧਿਕ ਵਾਰਦਾਤਾਂ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਮਹਿਲਾਵਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦੇਣ ਦੇ ਬਜਟ ਐਲਾਨ ਨੂੰ ਚੋਣ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਚੋਣਾਂ ਨੇੜੇ ਆਉਣ 'ਤੇ ਅਜਿਹੇ ਐਲਾਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਮਹਿਲਾਵਾਂ ਦੀ ਭਲਾਈ ਚਾਹੁੰਦੀ ਹੈ ਤਾਂ ਪਿਛਲੇ ਸਵਾ ਚਾਰ ਸਾਲਾਂ ਦਾ ਬਕਾਇਆ ਇਕੱਠਾ ਦੇਵੇ ਅਤੇ ਨਸ਼ਿਆਂ 'ਤੇ ਕਾਬੂ ਪਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਲਈ ਢੁਕਵੇਂ ਕਦਮ ਚੁੱਕੇ |

Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਵਿਦਿਆਰਥਣਾਂ ਨੇ ਚਮਕਾਇਆ ਕਾਲਜ ਦਾ ਨਾਂਅ <br/> ਅਗਲੀ ਖ਼ਬਰ ਮਲੇਰਕੋਟਲਾ ਵਿਖੇ 'ਸੀਟੂ' ਦੀ 3 ਜ਼ਿਲਿ੍ਹਆਂ ਦੀ ਵਰਕਿੰਗ ਕਮੇਟੀ ਨੇ ਕੀਤੀ ਮੀਟਿੰਗ <br/>
Ad Position 24