17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਤੇਜਾ ਸਿੰਘ ਕਾਕੜਾ ਅਤੇ ਇਕਬਾਲ ਸਿੰਘ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 12-03-2026
ਭਵਾਨੀਗੜ੍ਹ, 11 ਮਾਰਚ, (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਨੰਬਰਦਾਰ ਯੂਨੀਅਨ ਦੀ ਸਬ ਡਵੀਜ਼ਨ ਪੱਧਰ ਦੀ ਮੀਟਿੰਗ ਬਲਦੇਵ ਸਿੰਘ ਆਲੋਅਰਖ਼ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਤੇਜਾ ਸਿੰਘ ਕਾਕੜਾ ਨੂੰ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ ਬਣਨ ਅਤੇ ਨਾਇਬ ਤਹਿਸੀਲਦਾਰ ਇਕਬਾਲ ਸਿੰਘ ਨੂੰ ਵਧੀਆ ਸੇਵਾਵਾਂ ਦੇਣ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਆਲੋਅਰਖ਼ ਨੇ ਕਿਹਾ ਕਿ ਤੇਜਾ ਸਿੰਘ ਕਾਕੜਾ ਬਹੁਤ ਲੰਮੇਂ ਸਮੇਂ ਤੋਂ ਨੰਬਰਦਾਰਾਂ ਦੇ ਹਰ ਦੁੱਖ ਸੁੱਖ ਦੇ ਸਾਂਝੀ ਬਣ ਕੇ ਸੇਵਾ ਨਿਭਾ ਰਹੇ ਹਨ, ਇਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸ: ਕਾਕੜਾ ਨੂੰ ਜ਼ਿਲ੍ਹਾ ਪ੍ਰਧਾਨ ਦੇ ਵੱਡਾ ਮਾਣ ਦੇਣ ਨਾਲ ਸਬ ਡਵੀਜ਼ਨ ਦੇ ਨੰਬਰਦਾਰਾਂ ਦਾ ਵੀ ਮਾਣ ਉੱਚਾ ਹੋਇਆ ਹੈ | ਮੀਟਿੰਗ ਦੌਰਾਨ ਯੂਨੀਅਨ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਨਾਇਬ ਤਹਿਸੀਲਦਾਰ ਇਕਬਾਲ ਸਿੰਘ ਵਲੋਂ ਨੰਬਰਦਾਰਾਂ ਨੂੰ ਮਾਣ ਸਤਿਕਾਰ ਦੇਣ ਦੇ ਨਾਲ ਆਮ ਲੋਕਾਂ ਨੂੰ ਵੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਨਮਾਨਿਤ ਕਰਨ ਨਾਲ ਨੰਬਰਦਾਰਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ਮੌਕੇ 'ਤੇ ਗੁਰਪ੍ਰੀਤ ਸਿੰਘ ਕੰਧੋਲਾ, ਸੁਰਜੀਤ ਸਿੰਘ ਝਨੇੜੀ ਅਤੇ ਮਾਲਵਿੰਦਰ ਸਿੰਘ ਦਿਆਲਪੁਰਾ ਨੇ ਪੰਜਾਬ ਸਰਕਾਰ ਦੇ ਚੱਲ ਰਹੇ ਸੈਸ਼ਨ ਦੌਰਾਨ ਨੰਬਰਦਾਰਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਕਰਨ ਦੀ ਆਪ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਨੰਬਰਦਾਰ ਵੱਡਾ ਸੰਘਰਸ਼ ਕਰਨਗੇ | ਮੀਟਿੰਗ ਵਿਚ ਉਕਤ ਤੋਂ ਇਲਾਵਾ ਬਿੱਕਰ ਸਿੰਘ ਰਾਏ ਸਿੰਘ ਵਾਲਾ, ਹਰਜਿੰਦਰ ਸਿੰਘ ਫੱਗੂਵਾਲਾ, ਜਗਦੇਵ ਸਿੰਘ ਥੰਮਣ ਸਿੰਘ ਵਾਲਾ, ਸਤਿਗੁਰ ਸਿੰਘ ਰਾਮਪੁਰਾ, ਗੁਰਚਰਨ ਸਿੰਘ, ਨਿਰਭੈ ਸਿੰਘ ਬਾਲਦ ਕਲ੍ਹਾਂ, ਤੇਜਾ ਸਿੰਘ, ਦਰਸ਼ਨ ਸਿੰਘ ਨਾਗਰਾ ਤੋਂ ਇਲਾਵਾ ਹੋਰ ਨੰਬਰਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਰਨ ਬਾਲਾ ਅਤੇ ਪਾਹੁਲ ਸ਼ਰਮਾ ਸਨਮਾਨਿਤ <br/> ਅਗਲੀ ਖ਼ਬਰ ਸੋਸ਼ਲ ਵੈਲਫੇਅਰ ਆਰਗੇਨਾਈਜੇਸ਼ਨ ਵਲੋਂ ਮਹਿਲਾ ਦਿਵਸ ਨੂੰ ਸਮਰਪਿਤ 19ਵਾਂ ਖ਼ੂਨਦਾਨ ਕੈਂਪ ਲਗਾਇਆ <br/>
Ad Position 24