17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਾਲਾਨਾ ਅਲੂਮਨੀ ਮੀਟ ਕਰਵਾਈ <br/>

Ad Position 21
No active advertisement
ਅਜੀਤ ਡੈਸਕ 12-03-2026
ਸੁਨਾਮ ਊਧਮ ਸਿੰਘ ਵਾਲਾ, 11 ਮਾਰਚ (ਧਾਲੀਵਾਲ, ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਟਿਊਸ਼ਨਜ਼ ਮਹਿਲਾਂ ਚੌਂਕ ਵਿਖੇ ਕਾਲਜ ਦੀ ਸਾਲਾਨਾ ਅਲੂਮਨੀ ਮੀਟ ਕਰਵਾਈ ਗਈ | ਜਿਸ ਵਿੱਚ ਕਾਲਜ ਦੇ ਸਾਬਕਾ ਵਿਦਿਆਰਥੀ ਵੱਡੇ ਪੱਧਰ ਤੇ ਸ਼ਾਮਿਲ ਹੋਏ | ਇਸ ਸਮੇਂ ਵਿਦਿਆਰਥੀਆਂ ਨੇ ਕਾਲਜ ਵਿੱਚ ਪੜ੍ਹਾਈ ਦੌਰਾਨ ਬਿਤਾਏ ਆਪਣੇ ਤਜਰਬੇ ਅਤੇ ਭਾਵਨਾਵਾਂ ਸਾਂਝੀਆਂ ਕੀਤੀਆਂ | ਜਿਸ ਨਾਲ ਹਾਜ਼ਰੀਨ ਦੀਆਂ ਅੱਖਾਂ ਨਮ ਹੋ ਗਈਆਂ | ਇਸ ਮੌਕੇ ਤੇ ਅਲੂਮਨੀ ਵਿਭਾਗ ਦੇ ਮੁਖੀ ਡਾ. ਰਾਜਵਿੰਦਰ ਸਿੰਘ ਨੇ ਸਾਬਕਾ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੰਸਥਾ ਲੰਮੇ ਸਮੇਂ ਤੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕੰਮ ਕਰਦੀ ਆ ਰਹੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ, ਜਿਸ ਸਦਕਾ ਇਸ ਸੰਸਥਾ ਵਿੱਚੋਂ ਪੜ੍ਹ ਚੁੱਕੇ ਵਿਦਿਆਰਥੀ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਅਹੁਦਿਆਂ ਤੇ ਆਪਣੀਆਂ ਮਹੱਤਵਪੂਰਨ ਸੇਵਾਵਾਂ ਨਿਭਾਅ ਰਹੇ ਹਨ | ਕਾਲਜ ਦੀ ਸਾਬਕਾ ਵਿਦਿਆਰਥਣ ਰਮਨਦੀਪ ਕੌਰ (ਐਜੂਕੇਸ਼ਨ ਵਿਭਾਗ) ਨੇ ਕਾਲਜ ਵਿੱਚ ਗੁਜਾਰੇ ਪੁਰਾਣੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਸੰਸਥਾ ਇਸ ਇਲਾਕੇ ਦੀਆਂ ਵਿਦਿਆਰਥਣਾਂ ਲਈ ਆਪਣੇ ਭਵਿੱਖੀ ਸੁਪਨਿਆਂ ਨੂੰ ਪੂਰਾ ਕਰਨ ਦਾ ਇੱਕ ਅਹਿਮ ਜ਼ਰੀਆ ਰਹੀ ਹੈ ਅਤੇ ਮੌਜੂਦਾ ਸਮੇਂ ਵੀ ਇਸ ਸੰਸਥਾ ਵਿੱਚ 85 ਫ਼ੀਸਦੀ ਦੇ ਕਰੀਬ ਲੜਕੀਆਂ ਉੱਚ ਵਿੱਦਿਆ ਪ੍ਰਾਪਤ ਕਰ ਰਹੀਆਂ ਹਨ | ਇਸ ਮੌਕੇ ਤੇ ਕਾਲਜ ਦੇ ਪਿ੍ੰਸੀਪਲ ਡਾ. ਕੁਲਵੰਤ ਕੌਰ, ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ. ਸਰਬਜੀਤ ਕੌਰ ਅਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ. ਦਰਸ਼ਨ ਸਿੰਘ ਅਤੇ ਸਟਾਫ਼ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਹਿਲ ਮੰਡੀ ਦੀ ਕਾਮਯਾਬੀ ਵਿੱਚ ਬੀਬੀਆਂ ਦਾ ਅਹਿਮ ਯੋਗਦਾਨ-ਡਾ. ਮਾਨ <br/> ਅਗਲੀ ਖ਼ਬਰ ਦਿੜ੍ਹਬਾ ਕੁਸ਼ਤੀ ਦੰਗਲ ਦੀ ਝੰਡੀ ਦੀ ਕੁਸ਼ਤੀ ਕਮਲਜੀਤ ਡੂਮਛੇੜੀ ਨੇ ਜਿੱਤੀ <br/>
Ad Position 24