17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਹੋਮ ਗਾਰਡ ਦੇ ਮੁਲਾਜ਼ਮਾਂ ਨੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਕੋਲ ਲਗਾਈ ਮਾਣ ਭੱਤੇ ਦੀ ਗੁਹਾਰ <br/>

Ad Position 21
No active advertisement
ਧੂਰੀ ਵਿਖੇ ਹੋਮਗਾਰਡ ਦੇ ਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਸੁੱਖੀ ਤੇ ਹੋਰ | ਤਸਵੀਰ: ਸੰਜੇ ਲਹਿਰੀ <br/> 12-03-2026
ਧੂਰੀ, 11 ਮਾਰਚ (ਸੰਜੇ ਲਹਿਰੀ) - ਪੰਜਾਬ ਹੋਮ ਗਾਰਡ ਦੇ ਮੁਲਾਜ਼ਮਾਂ ਦੀ ਇੱਕ ਜਥੇਬੰਦੀ ਵੱਲੋਂ ਅੱਜ ਮੁੱਖ ਮੰਤਰੀ ਦਫ਼ਤਰ ਧੂਰੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਨਾਲ ਮੁਲਾਕਾਤ ਕਰਕੇ ਆਪਣੀਆਂ ਮੁਸ਼ਕਲਾਂ ਦੱਸਦਿਆਂ ਪੰਜਾਬ ਸਰਕਾਰ ਪਾਸੋਂ ਮਾਣ ਭੱਤੇ ਦੀ ਮੰਗ ਕੀਤੀ ਇਸ ਮੌਕੇ ਹੋਮਗਾਰਡ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਦੇ ਆਗੂ ਕਿ੍ਸ਼ਨ ਦੇਵ ਅਤੇ ਅਮਰਜੀਤ ਸਿੰਘ ਆਦਿ ਨੇ ਓ.ਐਸ.ਡੀ. ਸੁਖਬੀਰ ਸਿੰਘ ਨੂੰ ਦੱਸਿਆ ਕਿ ਹੋਮ ਗਾਰਡ ਦੇ ਜਵਾਨਾਂ ਨੇ ਡਿਊਟੀ ਦੌਰਾਨ ਅੱਤਵਾਦ ਦੇ ਮਾੜੇ ਹਾਲਤਾਂ ਵਿੱਚ ਆਪਣੀ ਜਾਨ ਹਥੇਲੀ ਤੇ ਰੱਖ ਕੇ ਸੇਵਾ ਨਿਭਾਈ ਹੈ ਅਤੇ ਲਗਭਗ 40- 40 ਸਾਲ ਨੌਕਰੀਆਂ ਕਰਨ ਦੇ ਬਾਵਜੂਦ ਹੋਮਗਾਰਡ ਦੇ ਜਵਾਨਾਂ ਨੂੰ ਕਿਸੇ ਪ੍ਰਕਾਰ ਦਾ ਕੋਈ ਮਾਣ ਭੱਤਾ ਪੈਨਸ਼ਨ ਆਦਿ ਨਹੀਂ ਮਿਲ ਰਹੀ ਹੈ ਉਨ੍ਹਾਂ ਕਿਹਾ ਮੈਂਬਰ ਪਾਰਲੀਮੈਂਟ ਮੀਤ ਹੇਅਰ ਵੱਲੋਂ ਵੀ ਹੋਮਗਾਰਡ ਦੇ ਜਵਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਬਿਆਨ ਤਾਂ ਦਿੱਤੇ ਜਾ ਚੁੱਕੇ ਹਨ ਪਰੰਤੂ ਅਮਲੀ ਤੌਰ ਤੇ ਇਹ ਗੱਲ ਅਜੇ ਤੱਕ ਪੂਰੀ ਨਹੀਂ ਹੋਈ ਹੋਮਗਾਰਡ ਮੁਲਾਜ਼ਮਾਂ ਦੀਆਂ ਮੰਗਾਂ ਤੇ ਗੱਲਬਾਤ ਨੂੰ ਧਿਆਨ ਨਾਲ ਸੁਣਨ ਉਪਰੰਤ ਸੁਖਬੀਰ ਸਿੰਘ ਸੁੱਖੀ ਨੇ ਕਿਹਾ ਕਿ ਉਹ ਹੋਮਗਾਰਡ ਮੁਲਾਜ਼ਮਾਂ ਦਾ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਦੀ ਚਾਰਾਜੋਈ ਕਰਨਗੇ | ਇਸ ਮੌਕੇ ਰਮਨਦੀਪ ਸਿੰਘ, ਅਨਿਲ ਕੁਮਾਰ ਮਿੱਤਲ, ਨਰੇਸ਼ ਕੁਮਾਰ ਸਿੰਗਲਾ, ਹੈਪੀ ਗਰਗ ਐਡਵੋਕੇਟ, ਬਲਦੇਵ ਸਿੰਘ, ਸ਼ਵਿੰਦਰ ਸਿੰਘ ਆਦਿ ਤੋਂ ਇਲਾਵਾ ਜਥੇਬੰਦੀ ਨਾਲ ਸੰਬੰਧਿਤ ਅਨੇਕਾਂ ਹੋਮਗਾਰਡ ਦੇ ਜਵਾਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਖੇਤਰ ਦੀਆਂ ਦੋ ਸ਼ਖ਼ਸੀਅਤਾਂ ਸਨਮਾਨਿਤ <br/> ਅਗਲੀ ਖ਼ਬਰ ਸੰਗਤਪੁਰਾ ਕਬੱਡੀ ਟੂਰਨਾਮੈਂਟ ਦਾ ਪੋਸਟਰ ਡੀ.ਐਸ.ਪੀ. ਲਹਿਰਾਗਾਗਾ ਨੇ ਕੀਤਾ ਰਿਲੀਜ਼ <br/>
Ad Position 24