ਮਲੇਰਕੋਟਲਾ, 12 ਮਾਰਚ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਪਤਾਨ ਪੁਲਿਸ ਗੁਰਸ਼ਰਨਜੀਤ ਸਿੰਘ ਸੰਧੂ ਦੀ ਉਪ ਕਪਤਾਨ ਪੁਲਿਸ ਡੀ.ਐੱਸ.ਪੀ. ਹੈੱਡਕੁਆਟਰ ਬਿਕਰਮਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਕਾਰਵਾਈ ਲਈ ਸਾਇਬਰ ਕ੍ਰਾਈਮ ਦੀ ਟੀਮ ਦਾ ਗਠਨ ਕੀਤਾ ਗਿਆ | ਇਸ ਟੀਮ ਵਿੱਚ ਇੰਚਾਰਜ ਸੀ.ਆਈ.ਏ. ਮਾਹੋਰਾਣਾ ਇੰਸਪੈਕਟਰ ਹਰਜਿੰਦਰ ਸਿੰਘ ਤੇ ਮੁੱਖ ਅਫ਼ਸਰ ਥਾਣਾ ਸਾਇਬਰ ਕਰਾਈਮ ਇੰਸਪੈਕਟਰ ਮਨਜੋਤ ਸਿੰਘ ਸ਼ਾਮਲ ਸਨ | ਜ਼ਿਲ੍ਹਾ ਮਲੇਰਕੋਟਲਾ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਮੁਖ਼ਬਰੀ ਦੇ ਆਧਾਰ 'ਤੇ ਥਾਣਾ ਸਾਇਬਰ ਕਰਾਈਮ ਮਲੇਰਕੋਟਲਾ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਤੇ ਜਾਂਚ ਦੌਰਾਨ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਵਲੋਂ ਸੋਸ਼ਲ ਮੀਡੀਆ 'ਤੇ ਕੁਝ ਵਿਦੇਸ਼ੀ ਵਿਅਕਤੀਆਂ ਦੇ ਪ੍ਰਭਾਵ ਹੇਠ ਕੁਝ ਵਿਅਕਤੀਆਂ ਨੂੰ ਨੁਕਸਾਨ ਪਹੁੰਚਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ | ਜਾਂਚ ਦੌਰਾਨ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਕੇ ਗਿ੍ਫ਼ਤਾਰ ਕੀਤਾ ਗਿਆ | ਉਕਤ ਵਿਅਕਤੀ ਪਾਸੋਂ ਇੱਕ 32 ਬੋਰ ਦੇਸੀ ਪਿਸਟਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ, ਜਦਕਿ ਮਾਮਲੇ ਨਾਲ ਸੰਬੰਧਿਤ ਚਾਰ ਮੋਬਾਇਲ ਫ਼ੋਨ ਵੀ ਕਬਜ਼ੇ ਵਿਚ ਲਏ ਗਏ ਹਨ | ਪੁਲਿਸ ਅਧਿਕਾਰੀਆਂ ਮੁਤਾਬਕ ਜ਼ਬਤ ਕੀਤੇ ਮੋਬਾਇਲ ਫੋਨਾਂ ਦੀ ਟੈਕਨੀਕਲ ਜਾਂਚ ਜਾਰੀ ਹੈ ਅਤੇ ਤਫ਼ਤੀਸ਼ ਦੌਰਾਨ ਹੋਰ ਅਹਿਮ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ | ਜ਼ਿਲ੍ਹਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ |