24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਨੇ ਕੀਤਾ ਜ਼ੋਰਦਾਰ ਰੋਸ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 13-03-2026
ਸੰਗਰੂਰ, 12 ਮਾਰਚ (ਅਮਨਦੀਪ ਸਿੰਘ ਬਿੱਟਾ) - ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਜਨਰਲ ਸਕੱਤਰ ਸ਼ਿੰਦਰਪਾਲ ਕੌਰ ਦੀ ਅਗਵਾਈ ਹੇਠ ਸੰਗਰੂਰ ਦੇ ਲਾਲ ਬੱਤੀ ਚੌਕ ਵਿਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਬਲਵੀਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਅਤੇ ਵਿਭਾਗ ਦੇ ਡਾਇਰੈਕਟਰ ਨੂੰ ਜ਼ਿਲ੍ਹਾ ਅਧਿਕਾਰੀ ਰਾਹੀ ਮੰਗ ਪੱਤਰ ਭੇਜਿਆ ਗਿਆ | ਸਿਵਲ ਹਸਪਤਾਲ ਸੰਗਰੂਰ ਤੋਂ ਇਕੱਤਰ ਹੋਇਆ ਆਸ਼ਾ ਵਰਕਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀ.ਸੀ. ਦਫ਼ਤਰ ਵੱਲ ਵਧੀਆ ਜਿੱਥੇ ਉਨ੍ਹਾਂ ਨਜ਼ਦੀਕੀ ਲਾਲ ਬੱਤੀ ਚੌਕ ਵਿਚ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਕਾਫ਼ੀ ਸਮਾ ਆਵਾਜਾਈ ਨੂੰ ਵੀ ਰੋਕੀ ਰੱਖਿਆ | ਬੀਬੀ ਕਿਰਨਦੀਪ ਕੌਰ ਪੰਜੋਲਾ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਨੂੰ ਘਟੋਂ ਘੱਟ 24000 ਰੁਪਿਆ ਤਨਖ਼ਾਹ, ਦਰਜਾ ਚਾਰ ਦਾ ਗ੍ਰੇਡ ਅਤੇ ਈ.ਪੀ.ਐਫ. ਦੀ ਸਹੂਲਤ ਦਿੱਤੀ ਜਾਵੇ | ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਨੂੰ ਹਰ ਸਾਲ ਟੂਰ ਭੱਤੇ ਵਿਚ ਵਾਧਾ ਕੀਤਾ ਜਾਵੇ | ਆਸ਼ਾ ਵਰਕਰ ਪ੍ਰਤੀ ਮਹੀਨਾ 25 ਟੂਰ ਕੀਤੇ ਜਾਣ ਅਤੇ ਪ੍ਰਤੀ ਟੂਰ 500 ਰੁਪਏ ਦਿੱਤਾ ਜਾਵੇ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਸ਼ਾ ਵਰਕਰ ਦੇ ਸੇਵਾ ਮੁਕਤ ਹੋਣ ਉਪਰੰਤ ਆਂਗਣਵਾੜੀ ਦੀ ਤਰਜ਼ ਉੱਤੇ ਰਿਲੀਫ ਫ਼ੰਡ 5 ਲੱਖ ਰੁਪਏ ਅਤੇ ਸੇਵਾ ਮੁੱਖ ਵਰਕਰਾਂ ਨੂੰ ਪੈਨਸ਼ਨ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ 27 ਅਪ੍ਰੈਲ ਨੂੰ ਆਸ਼ਾ ਦਿਵਸ ਘੋਸ਼ਿਤ ਕੀਤਾ ਜਾਵੇ ਅਤੇ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੀਆਂ ਵਰਕਰਾਂ ਨੂੰ ਸਨਮਾਨਿਤ ਕੀਤਾ ਜਾਵੇ | ਇਸ ਮੌਕੇ ਜਸਵੀਰ ਕੌਰ, ਦਲਜੀਤ ਕੌਰ, ਪਵਨਪ੍ਰੀਤ ਕੌਰ, ਮਨਦੀਪ ਕੌਰ, ਕਿਰਨਜੀਤ ਕੌਰ ਟਾਹਲੀਆ ਮਾਨਸਾ, ਇੰਦੂ ਰਾਣਾ, ਕਮਲਜੀਤ ਕੌਰ ਡੋਲੀ, ਮਨਜੀਤ ਕੌਰ ਖ਼ਾਲਸਾ, ਨੀਤੂ ਬਾਲਾ, ਕਮਲਜੀਤ ਕੌਰ, ਮਨਦੀਪ ਕੌਰ ਧੰਦੀਵਾਲ, ਪੁਸ਼ਪਿੰਦਰ ਕੌਰ ਫਗਵਾੜਾ ਨੇ ਵੀ ਹਾਜ਼ਰੀ ਲਗਵਾਈ |

Ad Position 22
No active advertisement
ਪਿਛਲੀ ਖ਼ਬਰ ਅਵਾਰਾ ਢੱਠੇ ਨੇ ਲਈ ਬਜ਼ੁਰਗ ਅÏਰਤ ਦੀ ਜਾਨ ਅਗਲੀ ਖ਼ਬਰ ਪੁਲਿਸ ਵਲੋਂ ਕਤਲ ਦੀ ਸਾਜਿਸ਼ ਰਚਣ ਵਾਲੇ 3 ਵਿਅਕਤੀਆਂ ਨੂੰ ਹਥਿਆਰਾਂ ਸਣੇ ਗਿ੍ਫ਼ਤਾਰ ਕਰਨ ਦਾ ਦਾਅਵਾ <br/>
Ad Position 24