24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਛਾਜਲੀ ਵਿਖੇ ਦੋ ਪੱਤੀਆਂ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਭਖਿਆ ਵਿਵਾਦ <br/>

Ad Position 21
No active advertisement
ਅਜੀਤ ਡੈਸਕ 13-03-2026
ਛਾਜਲੀ, 12 ਮਾਰਚ (ਅਜਾਇਬ ਸਿੰਘ ਨੀਲੋਵਾਲ) - ਪਿੰਡ ਛਾਜਲੀ ਵਿੱਚ ਦੋ ਪੱਤੀਆਂ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੇ ਪੰਚਾਇਤ ਅਤੇ ਲੋਕਾਂ ਵਿਚਕਾਰ ਵਿਵਾਦ ਖੜ੍ਹਾ ਹੋ ਗਿਆ ਹੈ | ਸਮਰਾਓ ਪੱਤੀ ਦੇ ਲੋਕਾਂ ਦਾ ਕਹਿਣਾ ਹੈ ਕਿ ਦੂਜੇ ਪਾਸੇ ਦੀ ਰੋਜਾਂ ਪੱਤੀ ਦਾ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਅੱਗੇ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਵਾਸੀਆਂ ਮੁਤਾਬਕ ਪਹਿਲਾਂ ਇਹ ਪਾਣੀ ਕੁਦਰਤੀ ਤੌਰ 'ਤੇ ਇੱਕ ਪੁਰਾਣੀ ਨਿਕਾਸੀ ਰਾਹੀਂ ਬਾਹਰ ਨਿਕਲ ਜਾਂਦਾ ਸੀ, ਪਰ ਹੁਣ ਛੱਪੜ ਅਤੇ ਹੋਰ ਥਾਵਾਂ 'ਤੇ ਭਰ ਜਾਣ ਕਾਰਨ ਪਾਣੀ ਖੜ੍ਹਾ ਰਹਿਣ ਲੱਗ ਪਿਆ ਹੈ | ਇਸ ਕਾਰਨ ਕੁਝ ਘਰਾਂ ਦੇ ਸਾਹਮਣੇ ਪਾਣੀ ਇਕੱਠਾ ਹੋ ਰਿਹਾ ਹੈ ਅਤੇ ਲੋਕਾਂ ਨੂੰ ਡਰ ਹੈ ਕਿ ਜੇ ਜਲਦੀ ਹੱਲ ਨਾ ਹੋਇਆ ਤਾਂ ਪਾਣੀ ਘਰਾਂ ਦੇ ਅੰਦਰ ਵੀ ਵੜ ਸਕਦਾ ਹੈ | ਦੂਜੇ ਪਾਸੇ ਪੰਚਾਇਤ ਦਾ ਕਹਿਣਾ ਹੈ ਕਿ ਜਿਹੜੀ ਜ਼ਮੀਨ 'ਤੇ ਪੰਚਾਇਤ ਵੱਲੋਂ ਪਾਣੀ ਦੀ ਨਿਕਾਸੀ ਲਈ ਨਾਲਾ ਕੱਢਣ ਦੀ ਗੱਲ ਹੋ ਰਹੀ ਹੈ ਉਹ ਸ਼ਾਮਲਾਤ (ਪੰਚਾਇਤੀ) ਜ਼ਮੀਨ ਹੈ ਅਤੇ ਇਸ ਦਾ ਇਸਤੇਮਾਲ ਪਿੰਡ ਦੀ ਸਾਂਝੀ ਭਲਾਈ ਲਈ ਕੀਤਾ ਜਾ ਸਕਦਾ ਹੈ | ਪੰਚਾਇਤ ਮੁਤਾਬਕ ਇੱਥੇ ਵਾਟਰ ਵਰਕਸ, ਪਾਰਕ ਅਤੇ ਖੇਡ ਸਟੇਡੀਅਮ ਬਣਾਉਣ ਦੇ ਪ੍ਰੋਜੈਕਟ ਵੀ ਚੱਲ ਰਹੇ ਹਨ ਅਤੇ ਪਾਣੀ ਦੀ ਨਿਕਾਸੀ ਲਈ ਨਾਲਾ ਬਣਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਰਾਹੀਂ ਗੰਦਾ ਪਾਣੀ ਵੱਡੇ ਡਰੇਨ ਨਾਲ ਜੋੜਿਆ ਜਾਵੇਗਾ | ਹਾਲਾਂਕਿ ਸਮਰਾਓ ਪੱਤੀ ਦੇ ਲੋਕ ਇਸ ਯੋਜਨਾ ਦਾ ਵਿਰੋਧ ਕਰ ਰਹੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਜੇ ਨਾਲਾ ਇਸ ਪਾਸੇ ਕੱਢਿਆ ਗਿਆ ਤਾਂ ਉਨ੍ਹਾਂ ਦੇ ਵੇਹੜਿਆਂ ਵਿੱਚ ਪਾਣੀ ਆ ਸਕਦਾ ਹੈ | ਇਸ ਕਰ ਕੇ ਉਹ ਮੰਗ ਕਰ ਰਹੇ ਹਨ ਕਿ ਜਿੱਥੋਂ ਪਹਿਲਾਂ 70 ਸਾਲਾਂ ਤੋਂ ਪਾਣੀ ਦੀ ਨਿਕਾਸੀ ਹੁੰਦੀ ਆ ਰਹੀ ਸੀ, ਉਹੀ ਰਸਤਾ ਦੁਬਾਰਾ ਚਾਲੂ ਕੀਤਾ ਜਾਵੇ | ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਚੁੱਕਾ ਹੈ ਅਤੇ ਦੋਹਾਂ ਧਿਰਾਂ ਨਾਲ ਗੱਲਬਾਤ ਕੀਤੀ ਗਈ ਹੈ, ਪਰ ਹਾਲੇ ਤੱਕ ਕੋਈ ਅੰਤਿਮ ਸਹਿਮਤੀ ਨਹੀਂ ਬਣੀ | ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਪੰਚਾਇਤ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ | ਇਸ ਮੌਕੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ | ਮੌਕੇ 'ਤੇ ਡੀਐਸਪੀ ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ, ਬੀਡੀਪੀਓ ਸੁਨਾਮ ਹਰਦੀਪ ਜੋਸ਼ੀ ਅਤੇ ਪਿੰਡ ਛਾਜਲੀ ਦੇ ਸਰਪੰਚ ਗੁਰਬਿਆਸ ਸਿੰਘ ਵੀ ਹਾਜ਼ਰ ਰਹੇ, ਜਿਨ੍ਹਾਂ ਵੱਲੋਂ ਦੋਹਾਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ ਦੀ ਅਪੀਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਗੁਰਹਰਮਨਦੀਪ ਸਿੰਘ ਤੇ ਮਨਪ੍ਰੀਤ ਕੌਰ ਬਣੇ ਖੇਡ ਮੇਲੇ ਦੇ ਉੱਤਮ ਖਿਡਾਰੀ <br/> ਅਗਲੀ ਖ਼ਬਰ ਜਿਹਾਦੀ ਗਤੀਵਿਧੀਆਂ 'ਚ ਨੌਜਵਾਨਾਂ ਨੂੰ ਸ਼ਾਮਿਲ ਕਰਨ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਆਪਣੇ 2 ਸਾਥੀਆਂ ਸਮੇਤ ਕਾਬੂ-ਗਗਨ...
Ad Position 24