24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਗੁਰਹਰਮਨਦੀਪ ਸਿੰਘ ਤੇ ਮਨਪ੍ਰੀਤ ਕੌਰ ਬਣੇ ਖੇਡ ਮੇਲੇ ਦੇ ਉੱਤਮ ਖਿਡਾਰੀ <br/>

Ad Position 21
No active advertisement
ਅਜੀਤ ਡੈਸਕ 13-03-2026
ਸੁਨਾਮ ਊਧਮ ਸਿੰਘ ਵਾਲਾ, 12 ਮਾਰਚ (ਭੁੱਲਰ, ਧਾਲੀਵਾਲ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਵਲੋਂ ਪਿ੍ੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਆਪਣਾ 46ਵਾਂ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਸ਼ਵਿੰਦਰ ਸਿੰਘ ਰੇਖੀ (ਪਿ੍ੰਸੀਪਲ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਡਾ ਪਰਮਿੰਦਰ ਸਿੰਘ ਸਾਬਕਾ ਡਿਪਟੀ ਡੀ ਪੀ ਆਈ ਸ਼ਾਮਿਲ ਹੋਏ | ਮਾਰਚ ਪਾਸਟ ਨਾਲ ਹੋਈ ਸਮਾਗਮ ਦੀ ਸ਼ੁਰੂਆਤ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਡਾ ਸ਼ਵਿੰਦਰ ਸਿੰਘ ਰੇਖੀ ਵਲੋਂ ਨਿਭਾਈ ਗਈ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਗਈ | ਇਸ ਸਮੇਂ 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, ਰਿਲੇ ਰੇਸ, ਲੰਮੀ ਛਾਲ, ਸ਼ਾਟ-ਪੁਟ ਅਤੇ ਰੱਸਾਕਸ਼ੀ ਸਮੇਤ ਕਈ ਖੇਡ ਮੁਕਾਬਲੇ ਕਰਵਾਏ ਗਏ ਅਤੇ ਕਾਲਜ ਦੀ ਜਿਮਨਾਸਟਿਕ ਟੀਮ ਵਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਲੜਕਿਆਂ 'ਚੋਂ ਗੁਰਹਰਮਨਦੀਪ ਸਿੰਘ ਅਤੇ ਲੜਕੀਆਂ 'ਚੋਂ ਮਨਪ੍ਰੀਤ ਕੌਰ ਨੂੰ 'ਉੱਤਮ ਖਿਡਾਰੀ' ਚੁਣਿਆ ਗਿਆ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਡਾ. ਸ਼ਵਿੰਦਰ ਸਿੰਘ ਰੇਖੀ ਨੇ ਕਿਹਾ ਕਿ ਜ਼ਿੰਦਗੀ ਵਿਚ ਜੇਤੂ ਉਹ ਹੈ ਜੋ ਹਾਰ ਕੇ ਵੀ ਲੜਨ ਦੀ ਤਾਕਤ ਰੱਖਦਾ ਹੈ | ਇਸ ਮੌਕੇ ਵਾਇਸ ਪਿ੍ੰਸੀਪਲ ਡਾ. ਅਚਲਾ, ਪ੍ਰੋ. ਦਰਸ਼ਨ ਕੁਮਾਰ, ਪ੍ਰੋ. ਦਲਜੀਤ ਸਿੰਘ ਅਤੇ ਕਾਲਜ ਅਮਲੇ ਦੇ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖੇਤਾਂ ਵਿਚੋਂ ਮੋਟਰਾਂ ਦੀਆਂ ਤਾਰਾਂ ਚੋਰੀ <br/> ਅਗਲੀ ਖ਼ਬਰ ਛਾਜਲੀ ਵਿਖੇ ਦੋ ਪੱਤੀਆਂ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਭਖਿਆ ਵਿਵਾਦ <br/>
Ad Position 24