24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੜਕ ਹਾਦਸੇ 'ਚ ਜ਼ਖ਼ਮੀ ਕਿਸਾਨ ਦੀ ਇਲਾਜ ਦੌਰਾਨ ਮੌਤ <br/>

Ad Position 21
No active advertisement
ਅਜੀਤ ਡੈਸਕ 13-03-2026
ਸੁਨਾਮ ਊਧਮ ਸਿੰਘ ਵਾਲਾ, 12 ਮਾਰਚ (ਭੁੱਲਰ, ਧਾਲੀਵਾਲ) - ਸੜਕ ਹਾਦਸੇ 'ਚ ਜ਼ਖਮੀ ਹੋਏ ਨੇੜਲੇ ਪਿੰਡ ਭਰੂਰ ਦੇ ਇਕ ਕਿਸਾਨ ਦੀ ਪੀ ਜੀ ਆਈ ਚੰਡੀਗੜ੍ਹ ਵਿਚ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ 6 ਮਾਰਚ ਸ਼ਾਮ ਨੂੰ ਕਰੀਬ ਸਾਢੇ ਕੁ ਛੇ ਵਜੇ ਟਹਿਲ ਸਿੰਘ (45) ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਭਰੂਰ ਆਪਣੇ ਖੇਤ ਤੋਂ ਸਾਇਕਲ 'ਤੇ ਘਰ ਪਰਤ ਰਿਹਾ ਸੀ ਕਿ ਇਸ ਦੌਰਾਨ ਉਨ੍ਹਾਂ ਦੀ ਹੀ ਸਾਬਣ ਫ਼ੈਕਟਰੀ ਨੇੜੇ ਭਰੂਰ ਤੋਂ ਹੀ ਸੰਗਰੂਰ ਜਾ ਰਹੇ ਇਕ ਨੌਜਵਾਨ ਦਾ ਮੋਟਰਸਾਇਕਲ ਟਹਿਲ ਸਿੰਘ ਦੇ ਸਾਇਕਲ 'ਚ ਜਾ ਵੱਜਿਆ | ਜਿਸ ਕਾਰਨ ਉਸ ਦੇ ਸਿਰ ਵਿਚ ਗੰਭੀਰ ਸੱਟ ਵੱਜੀ |ਤੁਰੰਤ ਇਲਾਜ ਲਈ ਟਹਿਲ ਸਿੰਘ ਨੂੰ ਸੰਗਰੂਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪੀ ਜੀ ਆਈ ਚੰਡੀਗੜ੍ਹ ਭੇਜ ਦਿੱਤਾ ਗਿਆ | ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐਸ. ਐਚ. ਓ. ਇੰਸਪੈਕਟਰ ਪ੍ਰਤੀਕ ਜਿੰਦਲ ਨੇ ਕਿਹਾ ਕਿ ਪੁਲਿਸ ਵਲੋਂ ਪਿੰਡ ਭਰੂਰ ਦੇ ਲਵਪ੍ਰੀਤ ਸਿੰਘ ਨਾਂਅ ਦੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਬਜਟ 'ਚ ਅੰਗਹੀਣਾਂ ਨੂੰ ਕੀਤਾ ਨਜ਼ਰਅੰਦਾਜ਼-ਸੁਸਾਇਟੀ ਅਗਲੀ ਖ਼ਬਰ ਖੇਤਾਂ ਵਿਚੋਂ ਮੋਟਰਾਂ ਦੀਆਂ ਤਾਰਾਂ ਚੋਰੀ <br/>
Ad Position 24