24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪੰਜਾਬ ਸਰਕਾਰ ਨੇ ਬਜਟ 'ਚ ਅੰਗਹੀਣਾਂ ਨੂੰ ਕੀਤਾ ਨਜ਼ਰਅੰਦਾਜ਼-ਸੁਸਾਇਟੀ

Ad Position 21
No active advertisement
ਅਜੀਤ ਡੈਸਕ 13-03-2026
ਸ਼ੇਰਪੁਰ, 12 ਮਾਰਚ (ਮੇਘ ਰਾਜ ਜੋਸ਼ੀ) - ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪੰਜਵੇਂ ਬਜਟ ਵਿੱਚ ਅੰਗਹੀਣਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ | ਦਿਵਿਆਂਗ ਲੋਕ ਭਲਾਈ ਸੇਵਾ ਸੋਸਾਇਟੀ ਦੇ ਆਗੂਆਂ ਨੇ ਸ਼ੇਰਪੁਰ ਵਿਖੇ ਕਿਹਾ ਕਿ ਸੂਬਾ ਸਰਕਾਰ ਅੰਗਹੀਣਾਂ ਨੂੰ ਪੰਜਾਬ ਦਾ ਮਹੱਤਵਪੂਰਨ ਹਿੱਸਾ ਨਹੀਂ ਮੰਨ ਰਹੀ ਅਤੇ ਕੋਈ ਵੀ ਧਿਰ ਉਨ੍ਹਾਂ ਦੇ ਹੱਕਾਂ ਅਤੇ ਭਲਾਈ ਵੱਲ ਧਿਆਨ ਨਹੀਂ ਦੇ ਰਹੀ | ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਅੰਗਹੀਣਾਂ ਨੂੰ 2500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਵਿਕਲਾਂਗਾਂ ਲਈ ਰਾਖਵੇਂ ਅਹੁਦੇ ਭਰੇ ਜਾਣਗੇ | ਪਰ ਹੁਣ ਜਦੋਂ ਪੰਜਾਬ ਸਰਕਾਰ ਵੱਲੋਂ ਆਪਣਾ ਪੰਜਵਾਂ ਬਜਟ ਪੇਸ਼ ਕੀਤਾ ਗਿਆ ਤਾਂ ਇਸ ਵਿੱਚ ਅੰਗਹੀਣਾਂ ਲਈ ਕੋਈ ਵੱਡੀ ਘੋਸ਼ਣਾ ਨਹੀਂ ਕੀਤੀ ਗਈ, ਜਿਸ ਕਾਰਨ ਸੂਬੇ ਦੇ ਅੰਗਹੀਣ ਭੈਣ-ਭਰਾ ਨਿਰਾਸ਼ ਅਤੇ ਦੁਖੀ ਹਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅਦਾਲਤੀ ਕੰਪਲੈਕਸ 'ਚ ਲਗਾਏ ਖ਼ੂਨਦਾਨ ਕੈਂਪ ਮੌਕੇ ਜਸਟਿਸ ਐਚ.ਐਸ. ਗਰੇਵਾਲ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਕੀਤੀ... ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਕਿਸਾਨ ਦੀ ਇਲਾਜ ਦੌਰਾਨ ਮੌਤ <br/>
Ad Position 24