24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕਿਸਾਨਾਂ ਨੂੰ ਜੁਰਮਾਨੇ ਭਰਾਉਣ ਲਈ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ-ਮੰਗਵਾਲ

Ad Position 21
No active advertisement
ਅਜੀਤ ਡੈਸਕ 13-03-2026
ਸੰਗਰੂਰ, 12 ਮਾਰਚ ਧੀਰਜ ਪਿਸੋਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਰਾਜਪਾਲ ਸਿੰਘ ਮੰਗਵਾਲ ਨੇ ਕਿਹਾ ਹੈ ਕਿ ਲੰਘੀ ਝੋਨੇ ਦੀ ਫ਼ਸਲ ਦੌਰਾਨ ਜਿੰਨਾਂ ਕਿਸਾਨਾਂ ਨੇ ਮਜਬੂਰੀ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਸੀ ਉਨ੍ਹਾਂ ਨੂੰ ਪੁਲਿਸ ਵਲੋਂ ਲਗਾਤਾਰ ਜੁਰਮਾਨੇ ਭਰਨ ਲਈ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦਾ ਸ਼ੌਕ ਨਹੀਂ ਇਹ ਸਭ ਮਜਬੂਰੀ ਬਸ ਕਰਨਾ ਪੈਂਦਾ ਹੈ ਉਨ੍ਹਾਂ ਕਿਹਾ ਕਿ ਜਦੋਂ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਦੇ ਸਮੇਂ ਦੌਰਾਨ ਬਹੁਤ ਥੋੜਾ ਸਮਾਂ ਹੁੰਦਾ ਹੈ ਤਾਂ ਅੱਗ ਲਵਾਉਣ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਹੁੰਦਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਪੁਲਿਸ ਵਾਰ-ਵਾਰ ਫੋਨ ਕਰ ਕੇ ਕਿਸਾਨਾਂ ਨੂੰ ਤੰਗ ਪਰੇਸ਼ਾਨ ਨਾ ਕਰੇ,ਨਹੀਂ ਤਾਂ ਫਿਰ ਕਿਸਾਨ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਤੇ ਸੰਗਰੂਰ 'ਚ ਕੰਨਾਂ ਦਾ ਮੁਫ਼ਤ ਟੈੱਸਟ ਤੇ ਮਸ਼ੀਨਾਂ ਉਪਲਬਧ <br/> ਅਗਲੀ ਖ਼ਬਰ ਜ਼ਿਲ੍ਹਾ ਅਦਾਲਤੀ ਕੰਪਲੈਕਸ 'ਚ ਲਗਾਏ ਖ਼ੂਨਦਾਨ ਕੈਂਪ ਮੌਕੇ ਜਸਟਿਸ ਐਚ.ਐਸ. ਗਰੇਵਾਲ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਕੀਤੀ...
Ad Position 24