24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕਿਸਾਨ ਯੂਨੀਅਨ ਸਰਬਸੰਮਤੀ ਨਾਲ ਹੋਈ ਚੋਣ <br/>

Ad Position 21
No active advertisement
ਅਜੀਤ ਡੈਸਕ 13-03-2026
ਸੰਗਰੂਰ, 12 ਮਾਰਚ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਰਸਾਲਦਾਰ ਛੰਨਾ ਇਕਾਈ ਦੀ ਚੋਣ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਜਨਰਲ ਸਕੱਤਰ ਅਤੇ ਕਰਮਜੀਤ ਸਿੰਘ ਮੰਡੇਰ ਦੀ ਮੌਜੂਦਗੀ ਵਿਚ ਕਰਵਾਈ ਗਈ | ਪਿੰਡ ਦੀ ਸਹਿਮਤੀ ਨਾਲ ਪਿੰਡ ਇਕਾਈ ਦਾ ਪ੍ਰਧਾਨ ਭਜਨ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ, ਮੀਤ ਪ੍ਰਧਾਨ ਮਲਕੀਤ ਸਿੰਘ, ਖ਼ਜ਼ਾਨਚੀ ਗੁਰਦੇਵ ਸਿੰਘ, ਪੈੱ੍ਰਸ ਸਕੱਤਰ ਸੁਖਦੇਵ ਸਿੰਘ ਸਮੇਤ 21 ਮੈਂਬਰ ਚੁਣੇ ਗਏ | ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ 2025 ਲਿਆਉਣ ਦੀ ਜੋ ਤਿਆਰੀ ਕੀਤੀ ਜਾ ਰਹੀ ਹੈ, ਉਸ ਦਾ ਲੋਕਾਂ ਉੱਪਰ ਬੇਹੱਦ ਮਾੜਾ ਅਸਰ ਪੈਣਾ ਹੈ | ਇਸ ਤੋਂ ਇਲਾਵਾ ਕੇਂਦਰ ਸਰਕਾਰ ਜੋ ਬੀਜ ਬਿੱਲ ਲੈ ਕੇ ਆ ਰਹੀ ਹੈ ਉਹ ਵੀ ਕਿਸਾਨ ਵਰਗ ਲਈ ਨੁਕਸਾਨਦੇਹ ਹੈ | ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰਾਂ ਨੂੰ ਇਕੱਤਰ ਹੋ ਕੇ ਅਮਰੀਕਾ ਨਾਲ ਕੀਤੇ ਸਮਝੌਤੇ ਵਾਪਸ ਕਰਵਾਉਣ ਲਈ ਇੱਕਜੁੱਟ ਹੋਣ ਦੀ ਲੋੜ ਉੱਤੇ ਜ਼ੋਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਖਾਟੂ ਧਾਮ ਮੰਦਰ ਦੇ ਨਿਰਮਾਣ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਕਿਸਾਨ ਯੂਨੀਅਨ ਨੇ ਐਸ.ਐਸ.ਪੀ. ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਸੌਂਪਿਆ ਮੰਗ ਪੱਤਰ <br/>
Ad Position 24