24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੁਖਵੀਰ ਸਿੰਘ ਵਲੋਂ ਕਮਾਨ ਸਾਂਭਣ ਤੋਂ ਬਾਅਦ ਸਰਕਾਰ ਅਤੇ ਜਨਤਾ ਦਰਮਿਆਨ ਦੂਰੀ ਘਟੀ <br/>

Ad Position 21
No active advertisement
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਗੱਲਬਾਤ ਕਰਦੇ ਹੋਏ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 13-03-2026
ਧੂਰੀ, 12 ਮਾਰਚ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਦੇ ਵਸਨੀਕਾਂ ਦੀਆਂ ਦਰਪੇਸ਼ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਸਥਾਪਿਤ ਕੀਤਾ ਗਿਆ 'ਮੁੱਖ ਮੰਤਰੀ ਕੈਂਪਸ ਦਫ਼ਤਰ' ਇਲਾਕਾ ਨਿਵਾਸੀਆਂ ਲਈ ਇੱਕ ਵੱਡੀ ਰਾਹਤ ਅਤੇ ਵਰਦਾਨ ਸਾਬਤ ਹੋ ਰਿਹਾ ਹੈ | ਪ੍ਰਸ਼ਾਸਨਿਕ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਦੇ ਮਕਸਦ ਨਾਲ ਖੋਲ੍ਹੇ ਗਏ ਇਸ ਦਫ਼ਤਰ ਨੇ ਸਰਕਾਰ ਅਤੇ ਜਨਤਾ ਦੇ ਵਿਚਕਾਰਲੀ ਦੂਰੀ ਨੂੰ ਖ਼ਤਮ ਕਰ ਦਿੱਤਾ ਹੈ | ਹੁਣ ਸਥਾਨਕ ਲੋਕਾਂ ਨੂੰ ਆਪਣੇ ਨਿੱਕੇ-ਨਿੱਕੇ ਕੰਮਾਂ ਜਾਂ ਸ਼ਿਕਾਇਤਾਂ ਲਈ ਦੂਰ-ਦੁਰਾਡੇ ਦੇ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਲੋੜ ਨਹੀਂ ਰਹੀ, ਸਗੋਂ ਇਸ ਕੈਂਪਸ ਦਫ਼ਤਰ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਇੱਕੋ ਛੱਤ ਹੇਠ ਹੋ ਰਿਹਾ ਹੈ | ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਵੱਲੋਂ ਦਫ਼ਤਰ ਦੀ ਕਮਾਨ ਸੰਭਾਲਣ ਤੋਂ ਬਾਅਦ ਜਨਤਕ ਰਾਬਤੇ ਵਿੱਚ ਇੱਕ ਨਵਾਂ ਮੋੜ ਆਇਆ ਹੈ | ਉਨ੍ਹਾਂ ਵੱਲੋਂ ਹਫ਼ਤੇ ਦੇ ਜ਼ਿਆਦਾਤਰ ਦਿਨ ਖ਼ੁਦ ਦਫ਼ਤਰ ਵਿੱਚ ਹਾਜ਼ਰ ਰਹਿ ਕੇ ਲੋਕਾਂ ਦੀਆਂ ਫ਼ਰਿਆਦਾਂ ਸੁਣੀਆਂ ਜਾ ਰਹੀਆਂ ਹਨ | ਸੁਖਵੀਰ ਸਿੰਘ ਦੀ ਕਾਰਜਸ਼ੈਲੀ ਦੀ ਖ਼ਾਸੀਅਤ ਇਹ ਹੈ ਕਿ ਉਹ ਸਿਰਫ਼ ਦਫ਼ਤਰੀ ਮੇਜ਼ ਤੱਕ ਸੀਮਤ ਨਹੀਂ ਹਨ, ਸਗੋਂ ਉਹ ਖ਼ੁਦ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪੇਂਡੂ ਖੇਤਰਾਂ ਦਾ ਨਿਰੰਤਰ ਦੌਰਾ ਕਰ ਰਹੇ ਹਨ | ਇਸ ਸਿੱਧੇ ਸੰਪਰਕ ਸਦਕਾ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਜਵਾਬਦੇਹੀ ਵੀ ਯਕੀਨੀ ਬਣੀ ਹੈ |ਇਨ੍ਹਾਂ ਦੌਰਿਆਂ ਦੌਰਾਨ ਜਿੱਥੇ ਲੋਕਾਂ ਦੀਆਂ ਨਿੱਜੀ ਅਤੇ ਸਾਂਝੀਆਂ ਮੁਸ਼ਕਲਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾਂਦਾ ਹੈ, ਉੱਥੇ ਹੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਜਾ ਰਿਹਾ ਹੈ | ਵਿਕਾਸ ਪ੍ਰੋਜੈਕਟਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕਮੰਲਤਾ ਨੂੰ ਯਕੀਨੀ ਬਣਾਉਣ ਲਈ ਓ.ਐੱਸ.ਡੀ. ਸੁਖਬੀਰ ਸਿੰਘ ਵੱਲੋਂ ਸਬੰਧਿਤ ਵਿਭਾਗਾਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਂਪਸ ਦਫ਼ਤਰ ਦੀ ਇਸ ਸਰਗਰਮੀ ਨੇ ਹਲਕੇ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕੀਤਾ ਹੈ ਅਤੇ ਆਮ ਆਦਮੀ ਦੀ ਸੁਣਵਾਈ ਹੁਣ ਪਹਿਲ ਦੇ ਆਧਾਰ 'ਤੇ ਹੋਣ ਲੱਗੀ ਹੈ ਅਤੇ ਹਲਕੇ ਦੇ ਲੋਕ ਓ.ਐੱਸ.ਡੀ. ਸੁਖਵੀਰ ਸਿੰਘ ਦੀ ਕਾਰਗੁਜਾਰੀ ਤੋਂ ਡਾਢੇ ਖ਼ੁਸ਼ ਦਿਖਾਈ ਦੇ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਨਾਮਵਰ ਮਿਊਜ਼ਿਕ ਡਾਇਰੈਕਟਰ ਉਪਿੰਦਰ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਨੇ ਦੇਰ ਰਾਤ ਤੱਕ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ <br/>
Ad Position 24