24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਯੂਥ ਆਗੂ ਚੇਤਨ ਰਿਸ਼ੀ ਵੱਲੋਂ ਸਪੀਕਰ ਸੰਧਵਾਂ ਨਾਲ ਮੁਲਾਕਾਤ <br/>

Ad Position 21
No active advertisement
ਯੂਥ ਆਗੂ ਚੇਤਨ ਰਿਸ਼ੀ ਵਿਕਾਸ ਕਾਰਜਾਂ ਸੰਬੰਧੀ ਸਪੀਕਰ ਸੰਧਵਾਂ ਤੇ ਵਿਧਾਇਕ ਪੰਡੋਰੀ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ | ਅਜੀਤ ਤਸਵੀਰ <br/> 13-03-2026
ਸ਼ੇਰਪੁਰ, 12 ਮਾਰਚ (ਦਰਸ਼ਨ ਸਿੰਘ ਖੇੜੀ) - ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਪ੍ਰਧਾਨ ਚੇਤਨ ਰਿਸ਼ੀ ਭਗਵਾਨਪੁਰਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਜਿਸ ਦੌਰਾਨ ਚੇਤਨ ਰਿਸ਼ੀ ਵੱਲੋਂ ਸਪੀਕਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਨੂੰ ਪਿੰਡ ਭਗਵਾਨਪੁਰਾ ਸਮੇਤ ਬਲਾਕ ਸ਼ੇਰਪੁਰ ਦੀਆਂ ਵੱਖ ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ | ਜਿਸ ਤੇ ਸਪੀਕਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਪਿੰਡ ਭਗਵਾਨਪੁਰਾਂ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੀ ਹੱਲ ਕਰ ਦਿੱਤਾ ਜਾਏਗਾ | ਪ੍ਰਧਾਨ ਚੇਤਨ ਰਿਸ਼ੀ ਨੇ ਨਵੀਆਂ 18 ਫੁੱਟ ਬਣਾਈਆਂ ਜਾ ਰਹੀਆਂ ਸੜਕਾਂ ਬਦਲੇ ਦੋਵੇਂ ਆਗੂਆਂ ਦਾ ਧੰਨਵਾਦ ਕੀਤਾ ਅਤੇ ਰਹਿੰਦੀਆਂ ਸੜਕਾਂ ਤੇ ਪ੍ਰੀਮਿਕਸ ਪਾਉਣ ਦੀ ਮੰਗ ਉਠਾਈ | ਯੂਥ ਆਗੂ ਨੇ ਹਲਕਾ ਮਹਿਲ ਕਲਾਂ ਦੇ ਸਰਵਪੱਖੀ ਵਿਕਾਸ ਲਈ ਸਪੀਕਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ਧੰਨਵਾਦ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਪਰੇਡ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਆਕਾਸ਼ਦੀਪ ਨੂੰ ਪੰਚਾਇਤ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ ਲਗਾਇਆ <br/>
Ad Position 24