24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਨੈਸ਼ਨਲ ਪਰੇਡ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਆਕਾਸ਼ਦੀਪ ਨੂੰ ਪੰਚਾਇਤ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਨੈਸ਼ਨਲ ਪਰੇਡ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਆਕਾਸ਼ਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸਰਪੰਚ ਸੁਖਵਿੰਦਰ ਸਿੰਘ ਸ਼ਾਹੀ ਮੈਂਬਰ ਪੰਚਾਇਤ ਦਿਲਸ਼ਾਦ ਮੁਹੰਮਦ, ਕੁਲਵਿੰਦਰ ਸਿੰਘ, ਮਨਜੀਤ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ, ਸਿੰਘ, ਸੁਖਵਿੰਦਰ ਸਿੰਘ ਅਤੇ ਹੋਰ | ਤਸਵੀਰ: ਪਵਿੱਤਰ ਸਿੰਘ <br/> 13-03-2026
ਅਮਰਗੜ੍ਹ, 12 ਮਾਰਚ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਨੇੜਲੇ ਪਿੰਡ ਝੱਲ ਦੇ ਨੌਜਵਾਨ ਆਕਾਸ਼ਦੀਪ ਸਿੰਘ ਵੱਲੋਂ ਨੈਸ਼ਨਲ ਪਰੇਡ ਵਿੱਚ ਸ਼ਮੂਲੀਅਤ ਕਰ ਸਿਰਫ਼ ਪਿੰਡ ਦਾ ਹੀ ਨਹੀਂ ਸਗੋਂ ਮਲੇਰਕੋਟਲਾ ਜ਼ਿਲੇ੍ਹ ਦਾ ਨਾਮ ਪੂਰੇ ਦੇਸ਼ ਵਿੱਚ ਚਮਕਾਇਆ ਗਿਆ ਹੈ | ਸਰਕਾਰੀ ਕਾਲਜ ਮਲੇਰਕੋਟਲਾ ਦੇ ਐਨ.ਸੀ.ਸੀ. ਯੂਨਿਟ ਦੇ ਕੈਡਿਟ ਆਕਾਸ਼ਦੀਪ ਸਿੰਘ ਦਾ ਅੱਜ ਪਿੰਡ ਝੱਲ ਪੁੱਜਣ ਤੇ ਸਰਪੰਚ ਸੁਖਵਿੰਦਰ ਸਿੰਘ ਸ਼ਾਹੀ ਅਤੇ ਸਮੁੱਚੀ ਪੰਚਾਇਤ ਵੱਲੋਂ ਭਰਵਾਂ ਸਵਾਗਤ ਕਰਦਿਆਂ ਉਸ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਲੱਡੂ ਵੰਡੇ ਗਏ | ਬੀ. ਏ. ਦੇ ਪੰਜਵੇਂ ਸਮੈਸਟਰ ਦੀ ਪੜ੍ਹਾਈ ਕਰ ਰਹੇ ਆਕਾਸ਼ਦੀਪ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਨਵੀਂ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰੀ ਝੰਡਾਂ ਲਹਿਰਾਉਣ ਵੇਲੇ ਹੋਈ ਪਰੇਡ ਵਿੱਚ ਹਿੱਸਾ ਲੈਣਾ ਮੇਰੇ ਲਈ ਮਾਣ ਵਾਲੀ ਗੱਲ ਸੀ | ਭਵਿੱਖ ਦੀ ਵਿਉਂਤਬੰਦੀ ਸਬੰਧੀ ਪੁੱਛੇ ਜਾਣ ਤੇ ਨੌਜਵਾਨ ਆਕਾਸ਼ਦੀਪ ਨੇ ਕਿਹਾ ਕਿ ਉਹ ਭਾਰਤੀ ਫ਼ੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਹੈ | ਸਰਪੰਚ ਸੁਖਵਿੰਦਰ ਸਿੰਘ ਸ਼ਾਹੀ ਨੇ ਦੱਸਿਆ ਕਿ ਆਕਾਸ਼ਦੀਪ ਦੀ ਮਾਤਾ ਬੀਬੀ ਮਨਦੀਪ ਕੌਰ ਅਤੇ ਪਿਤਾ ਪਵਿੱਤਰ ਸਿੰਘ ਵੱਲੋਂ ਮਿਹਨਤ ਮੁਸ਼ੱਕਤ ਕਰ ਕੇ ਆਪਣੇ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਮਲੇਰਕੋਟਲਾ ਵਿੱਚੋਂ ਇਸ ਇਕਲੌਤੇ ਨੌਜਵਾਨ ਵੱਲੋਂ ਨੈਸ਼ਨਲ ਪਰੇਡ ਵਿੱਚ ਸ਼ਮੂਲੀਅਤ ਕਰਨਾ ਸਾਡੇ ਪਿੰਡ ਲਈ ਮਾਣ ਵਾਲੀ ਗੱਲ ਹੈ, ਕਿਉਂਕਿ ਇਸ ਨੌਜਵਾਨ ਨੇ ਸਾਡੇ ਪਿੰਡ ਦਾ ਨਾਮ ਪੂਰੇ ਦੇਸ਼ ਅੰਦਰ ਚਮਕਾਇਆ ਹੈ | ਆਕਾਸ਼ਦੀਪ ਦੇ ਦਾਦਾ ਨਾਹਰ ਸਿੰਘ ਅਤੇ ਦਾਦੀ ਰਣਜੀਤ ਕੌਰ ਨੇ ਸਮੁੱਚੀ ਪੰਚਾਇਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੇ ਪਤਵੰਤਿਆਂ ਦੀ ਹੱਲਾਸ਼ੇਰੀ ਨਾਲ ਸਾਡਾ ਪੋਤਰਾ ਭਵਿੱਖ ਵਿੱਚ ਵੀ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ ਤੇ ਪਿੰਡ ਦਾ ਨਾਮ ਰੌਸ਼ਨ ਕਰੇਗਾ | ਇਸ ਮੌਕੇ ਮੈਂਬਰ ਪੰਚਾਇਤ ਦਿਲਸ਼ਾਦ ਮੁਹੰਮਦ, ਕੁਲਵਿੰਦਰ ਸਿੰਘ, ਮਨਜੀਤ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ, ਸਿੰਘ, ਸੁਖਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਤੋਂ ਇਲਾਵਾ ਲਛਮਣ ਸਿੰਘ, ਰਣਜੀਤ ਸਿੰਘ, ਜਗਰੂਪ ਸਿੰਘ, ਦਾਰਾ ਸਿੰਘ, ਦਰਬਾਰਾ ਸਿੰਘ, ਮੇਵਾ ਸਿੰਘ, ਪ੍ਰੀਤਮ ਸਿੰਘ, ਅਮਰ ਸਿੰਘ, ਸੁਰਜੀਤ ਸਿੰਘ, ਅਮਰਜੀਤ ਸਿੰਘ ਅਤੇ ਕਮਲ ਅਹਿਮਦ ਆਦੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਪਿੰਡਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਮੈਰਾਥਨ ਮੀਟਿੰਗ <... ਅਗਲੀ ਖ਼ਬਰ ਯੂਥ ਆਗੂ ਚੇਤਨ ਰਿਸ਼ੀ ਵੱਲੋਂ ਸਪੀਕਰ ਸੰਧਵਾਂ ਨਾਲ ਮੁਲਾਕਾਤ <br/>
Ad Position 24