24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਬਜਟ ਝੂਠ ਦਾ ਪੁਲੰਦਾ ਲੋਕਾਂ ਨੂੰ ਮਿਲੇ ਸਿਰਫ਼ ਲਾਰੇ-ਸਤਨਾਮ ਸਿੰਘ ਪੱਕਾ <br/>

Ad Position 21
No active advertisement
ਅਜੀਤ ਡੈਸਕ 13-03-2026
ਲੌਂਗੋਵਾਲ, 12 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਤਨਾਮ ਸਿੰਘ ਪੱਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਤਾਜ਼ਾ ਬਜਟ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉੱਤਰਿਆ ਸਗੋਂ ਇਹ ਬਜਟ ਸਿਰਫ਼ ਝੂਠ ਦਾ ਪੁਲੰਦਾ ਸਾਬਤ ਹੋਇਆ ਹੈ | ਉਨ੍ਹਾਂ ਕਿਹਾ ਕਿ ਗ਼ਰੀਬ ਅਤੇ ਦਿਹਾਤੀ ਪਰਿਵਾਰਾਂ ਲਈ ਬਜਟ ਵਿੱਚ ਕੋਈ ਵੱਡਾ ਰਾਹਤ ਪੈਕੇਜ ਨਹੀਂ ਦਿੱਤਾ ਗਿਆ | ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਛੋਟੇ ਵਪਾਰੀਆਂ ਲਈ ਵੀ ਕੋਈ ਢੁਕਵੇਂ ਕਦਮ ਨਹੀਂ ਚੁੱਕੇ ਗਏ | ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਹਰ ਵਰਗ ਨੂੰ ਸਿਰਫ਼ ਲਾਰਿਆਂ ਨਾਲ ਹੀ ਰਜਾਉਣ ਦੀ ਕੋਸ਼ਿਸ਼ ਕੀਤੀ ਹੈ | ਸਤਨਾਮ ਸਿੰਘ ਪੱਕਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਸਨ, ਪਰ ਸਰਕਾਰ ਉਨ੍ਹਾਂ ਉਮੀਦਾਂ 'ਤੇ ਪੂਰੀ ਨਹੀਂ ਉੱਤਰੀ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਲੱਗਦਾ ਸੀ ਕਿ ਇਸ ਵਾਰ ਬਜਟ ਵਿੱਚ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਦਾ ਹੱਲ ਨਿਕਲੇਗਾ ਪਰ ਐਸਾ ਕੁੱਝ ਵੀ ਨਹੀਂ ਹੋਇਆ | ਦਿੱਲੀ ਦੇ ਆਗੂਆਂ ਦੇ ਇਸ਼ਾਰੇ ਤੇ ਚੱਲਦੀ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਮਸਲਿਆਂ ਬਾਰੇ ਸਮਝ ਹੀ ਨਹੀਂ ਹੈ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹੈ ਇਸ ਲਈ ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਦਾ ਤਾਕਤ ਵਿਚ ਆਉਣਾ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰੋਫੈਸਰ ਓਾਕਾਰ ਸਿੰਘ ਨੇ ਹਲਕਾ ਧੂਰੀ 'ਚ ਛੇੜੀ ਭਾਜਪਾ ਦੇ ਹੱਕ ਵਿਚ ਲਹਿਰ <br/> ਅਗਲੀ ਖ਼ਬਰ ਪੰਜਾਬੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ-ਭੀਮ ਵੜੈਚ <br/>
Ad Position 24