24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਭਾਜਪਾ ਦੀ ਮੋਗਾ ਰੈਲੀ ਲਈ 100 ਤੋਂ ਵੱਧ ਗੱਡੀਆਂ ਦਾ ਕਾਫ਼ਲਾ ਕਰੇਗਾ ਸ਼ਿਰਕਤ-ਅਮਨ ਥਾਪਰ <br/>

Ad Position 21
No active advertisement
ਅਮਨ ਥਾਪਰ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਆਪਣੇ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ | ਤਸਵੀਰ: ਮੁਹੰਮਦ ਹਨੀਫ਼ ਥਿੰਦ <br/> 13-03-2026
ਮਲੇਰਕੋਟਲਾ, 12 ਮਾਰਚ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਬਦਲਾਅ ਰੈਲੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਸਰਗਰਮ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਨ ਥਾਪਰ ਦੀ ਯੋਗ ਅਗਵਾਈ ਹੇਠ ਯੁਵਾ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਲੋਮਸ਼ ਸ਼ਰਮਾ ਦੇ ਨਿਵਾਸ ਸਥਾਨ ਤੇ ਭਾਜਪਾ ਦੇ ਸੀਨੀਅਰ ਜ਼ਿਲ੍ਹਾ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ ਅਤੇ ਆਗੂਆਂ ਦੀਆਂ ਮੋਗਾ ਰੈਲੀ ਨੂੰ ਲੈ ਕੇ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਅਮਨ ਥਾਪਰ ਨੇ ਦੱਸਿਆ ਕਿ ਮਲੇਰਕੋਟਲਾ ਤੋਂ 100 ਤੋਂ ਵੱਧ ਗੱਡੀਆਂ ਦਾ ਵੱਡਾ ਕਾਫ਼ਲਾ ਮੋਗਾ ਰੈਲੀ 'ਚ ਸ਼ਮੂਲੀਅਤ ਕਰੇਗਾ | ਉਨ੍ਹਾਂ ਕਿਹਾ ਕਿ ਇਹ ਰੈਲੀ ਸੂਬੇ ਦੀ ਸਿਆਸਤ ਵਿਚ ਨਵਾਂ ਸੰਦੇਸ਼ ਦੇਵੇਗੀ | ਉਨ੍ਹਾਂ ਦੱਸਿਆ ਕਿ ਇਸ ਵੱਡੇ ਇਕੱਠ ਨੂੰ ਸੰਬੋਧਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਾਸ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕੀ ਕੇਂਦਰ ਵਲੋਂ ਭੇਜੇ ਜਾ ਰਹੇ ਭੁਗਤਾਨਾਂ 'ਚ ਵੀ ਕਟੌਤੀ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ | ਚੇਨ ਸਨੈਚਿੰਗ ਅਤੇ ਫਿਰੌਤੀ ਦੇ ਮਾਮਲੇ ਵੱਧ ਰਹੇ ਹਨ ਅਤੇ ਵਪਾਰੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਇਸ ਮੌਕੇ ਵੈਦ ਮੋਹਨ ਲਾਲ, ਜ਼ਿਲ੍ਹਾ ਸਕੱਤਰ ਜ਼ਾਹਿਦ ਪੀਰ, ਦੇਵਿੰਦਰ ਸਿੰਗਲਾ ਬੌਬੀ ਦੋਨੋ ਸਾਬਕਾ ਜਨਰਲ ਸਕੱਤਰ, ਲਿਆਕਤ ਅਲੀ ਜ਼ਿਲ੍ਹਾ ਪ੍ਰਧਾਨ ਮਨਿਓਰਟੀ ਮੋਰਚਾ, ਲੌਮਸ਼ ਸ਼ਰਮਾ ਸਾਬਕਾ ਜ਼ਿਲ੍ਹਾ ਯੁਵਾ ਮੋਰਚਾ ਪ੍ਰਧਾਨ, ਸੁਰੇਸ਼ ਜੈਨ ਸਾਬਕਾ ਜ਼ਿਲ੍ਹਾ ਉਪ, ਪ੍ਰਧਾਨ ਜਰਨੈਲ ਸਿੰਘ ਸਾਬਕਾ ਮੰਡਲ ਪ੍ਰਧਾਨ ਅਮਰਗੜ੍ਹ ਦਿਹਾਤੀ, ਮੁਹੰਮਦ ਨਈਮ ਜ਼ਿਲ੍ਹਾ ਜਰਨਲ ਸਕੱਤਰ ਮਨੋਰਟੀ ਮੋਰਚਾ, ਰਿਤਿਕ ਸ਼ਰਮਾ ਪੰਜਾਬ ਯੁਵਾ ਮੋਰਚਾ ਸੋਸ਼ਲ ਮੀਡੀਆ ਸਹਿ ਇੰਚਾਰਜ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਰਿੰਡਾ ਦੀ ਨਵ ਨਿਯੁਕਤ ਚੇਅਰਪਰਸਨ ਹਰਵਿੰਦਰ ਕੌਰ ਦਾ ਸਨਮਾਨ <br/> ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ 27ਵੀਂ ਦੋ ਰੋਜ਼ਾ ਅਥਲੈਟਿਕ ਮੀਟ ਬੜੇ ਉਤਸ਼ਾਹ ਨਾਲ ਸ਼ੁਰੂ <br/>
Ad Position 24