24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਦੇ ਪਿੰਡਾਂ ਦਾ ਦੌਰਾ <br/>

Ad Position 21
No active advertisement
ਓ.ਐਸ.ਡੀ. ਸੁਖਬੀਰ ਸਿੰਘ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ | ਤਸਵੀਰ: ਸੰਜੇ ਲਹਿਰੀ <br/> 13-03-2026
ਧੂਰੀ, 11 ਮਾਰਚ (ਲਹਿਰੀ, ਭੁੱਲਰ, ਧਾਂਦਰਾ) - ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਉਣ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਪਿੰਡ ਸ਼ੇਰਪੁਰ ਸੋਢੀਆਂ, ਢਢੋਗਲ ਅਤੇ ਜੈਨਪੁਰ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਕਰੀਬ 1 ਕਰੋੜ 57 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ | ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਪਸ਼ਟ ਹਦਾਇਤ ਹੈ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਹਰੇਕ ਪਿੰਡ ਵਿਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣ | ਉਨ੍ਹਾਂ ਦੱਸਿਆ ਕਿ ਨਾਭਾ-ਧੂਰੀ-ਮਾਲੇਰਕੋਟਲਾ ਸੜਕ ਵਾਇਆ ਲਾਗੜ੍ਹੀਆ, ਨਿਆਮਤਪੁਰ, ਜੈਨਪੁਰ, ਬਨਭੋਰਾ ਅਤੇ ਮਾਣਕਮਾਜਰਾ ਕਰੀਬ 21.25 ਕਿਲੋਮੀਟਰ ਲੰਮੀ ਸੜਕ ਨੂੰ 17 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜਾ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ ਪਿੰਡ ਸ਼ੇਰਪੁਰ ਸੋਢੀਆਂ ਵਿਖੇ ਹੁਣ ਤੱਕ ਕਰੀਬ 1.7 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜਦਕਿ 77 ਲੱਖ ਰੁਪਏ ਦੇ ਨਵੇਂ ਵਿਕਾਸ ਕੰਮ ਸ਼ੁਰੂ ਕੀਤੇ ਜਾ ਰਹੇ ਹਨ | ਇਸ ਦੌਰਾਨ ਉਨ੍ਹਾਂ ਵੱਲੋਂ ਸ਼ਹੀਦ ਬਲਜੀਤ ਸਿੰਘ ਦੀ ਯਾਦ ਵਿਚ ਯਾਦਗਾਰੀ ਗੇਟ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਜਾਖਲਾ ਤੋਂ ਸ਼ੇਰਪੁਰ ਸੋਢੀਆਂ ਤੱਕ ਕਰੀਬ 2.47 ਕਿਲੋਮੀਟਰ ਲੰਮੀ ਸੜਕ ਨੂੰ ਵੀ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ | ਓ.ਐਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਢਢੋਗਲ ਵਿਖੇ ਕਰੀਬ 2.7 ਕਰੋੜ ਰੁਪਏ ਦੇ ਵਿਕਾਸ ਕਾਰਜ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ ਅਤੇ ਲਗਭਗ 48 ਲੱਖ ਰੁਪਏ ਦੇ ਹੋਰ ਵਿਕਾਸ ਕੰਮ ਜਲਦੀ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ 38 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿਚ ਆਧੁਨਿਕ ਖੇਡ ਸਟੇਡੀਅਮ ਬਣਾਇਆ ਜਾਵੇਗਾ, ਜਦਕਿ 5 ਲੱਖ ਰੁਪਏ ਦੀ ਲਾਗਤ ਨਾਲ ਬਜ਼ੁਰਗਾਂ ਲਈ ਸੱਥ ਤਿਆਰ ਕੀਤਾ ਜਾਵੇਗਾ | ਇਸ ਤੋਂ ਇਲਾਵਾ ਢਢੋਗਲ ਤੋਂ ਜੈਨਪੁਰ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਪਿੰਡ ਦੀ ਫਿਰਨੀ ਨੂੰ ਵੀ 18 ਫੁੱਟ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਜੈਨਪੁਰ ਵਿਚ ਹੁਣ ਤੱਕ ਕਰੀਬ 98 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜਦਕਿ 31 ਲੱਖ ਰੁਪਏ ਦੀ ਲਾਗਤ ਨਾਲ ਹੋਰ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ, ਚੇਅਰਮੈਨ ਪੰਜਾਬ ਟਰੇਡ ਕਮਿਸ਼ਨ ਧੂਰੀ ਪੁਸ਼ਪਿੰਦਰ ਸ਼ਰਮਾ (ਸੋਮਾ), ਗਗਨ ਜਵੰਧਾ, ਬੀ.ਡੀ.ਪੀ.ਓ ਸੁਖਵਿੰਦਰ ਸਿੰਘ, ਪੰਕਜ, ਰਮਨਦੀਪ ਸਿੰਘ, ਨਰਿੰਦਰ ਕੌਰ, ਜਗਰਾਜ ਸਿੰਘ, ਜਗਨੰਦਨ ਸਿੰਘ, ਲਾਭ ਸਿੰਘ, ਗੁਰਧਿਆਨ ਸਿੰਘ, ਸਰਬਜੀਤ ਸਿੰਘ, ਬਿਸਾਖਾ ਸਿੰਘ, ਪਰਮਜੀਤ ਸਿੰਘ, ਬੂਟਾ ਸਿੰਘ, ਸਰਵਣ ਸਿੰਘ, ਹਰਕੇਵਲ ਸਿੰਘ, ਬਿਕਰ ਸਿੰਘ, ਸੁਖਵੀਰ ਸਿੰਘ, ਹਰਭਜਨ ਸਿੰਘ, ਸ਼ਮਿੰਦਰ ਸਿੰਘ, ਅਮਰਦੀਪ ਧਾਂਦਰਾ, ਮਨਪ੍ਰੀਤ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਕੌਰ, ਭਰਪੂਰ ਸਿੰਘ ਢਢੋਗਲ, ਸੁਖਵੀਰ ਸਿੰਘ, ਦਵਿੰਦਰ ਸਿੰਘ ਧੁਰਾ, ਰਿੰਪਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਲੌਂਗੋਵਾਲ ਵਿਖੇ ਮੀਟਿੰਗ <br/> ਅਗਲੀ ਖ਼ਬਰ ਭਾਈਚਾਰਕ ਸਾਂਝ ਨੂੰ ਹੋਰ ਵੀ ਗੂੜ੍ਹਾ ਕਰਨ ਲਈ ਸਾਂਝੀਵਾਲਤਾ ਵਾਲੇ ਉਪਰਾਲੇ ਸ਼ਲਾਘਾਯੋਗ-ਭਾਈ ਨਰਿੰਦਰ ਪਾਲ ਸਿੰਘ/ਗੁਰਸੇਵਕ...
Ad Position 24