24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕਿਸਾਨ ਯੂਨੀਅਨ ਵਲੋਂ ਲੌਂਗੋਵਾਲ ਵਿਖੇ ਮੀਟਿੰਗ <br/>

Ad Position 21
No active advertisement
ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਕਿਸਾਨ ਆਗੂ | ਤਸਵੀਰ: ਖੰਨਾ <br/> 13-03-2026
ਲੌਂਗੋਵਾਲ, 11 ਮਾਰਚ (ਸ.ਸ.ਖੰਨਾ, ਵਿਨੋਦ) - ਅੱਜ ਗੁਰਦੁਆਰਾ ਢਾਵ ਬਾਬਾ ਆਲਾ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਜ਼ਿਲ੍ਹਾ ਪੱਧਰੀ ਵਧਵੀ ਮੀਟਿੰਗ ਜ਼ਿਲ੍ਹਾ ਆਗੂ ਜਸਵੀਰ ਮੈਦੇਵਾਸ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਕਾਰਪੋਰੇਟ ਪੱਖੀ ਨੀਤੀਆਂ ਪੌਲਸੀਆਂ ਨੂੰ ਪੰਜਾਬ ਸਰਕਾਰ ਕੇਂਦਰ ਸਰਕਾਰ ਤੋ ਦੋ ਕਦਮ ਅੱਗੇ ਹੋ ਕੇ ਲਾਗੂ ਕਰ ਰਹੀ ਹੈ | ਜਿਸ ਤਹਿਤ ਚੜ੍ਹਦੇ ਸੂਰਜ ਪੰਜਾਬ ਅੰਦਰ ਹਰ ਰੋਜ਼ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਤੇ ਵਿਦਿਆਰਥੀਆਂ ਉੱਤੇ ਲਾਠੀ ਚਾਰਜ ਹੋ ਰਿਹਾ ਹੈ ਅਤੇ ਜੇਲ੍ਹਾਂ ਅੰਦਰ ਬੰਦ ਕੀਤਾ ਜਾ ਰਿਹਾ ਹੈ | ਦਿੱਲੀ ਅੰਦੋਲਨ 1 ਅਤੇ ਦਿੱਲੀ ਅੰਦੋਲਨ 2 ਦੌਰਾਨ ਸੈਂਕੜੇ ਕਿਸਾਨ ਆਪਣੀਆਂ ਜਾਨਾਂ ਗੁਆ ਕੇ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ ਅਤੇ ਹਜ਼ਾਰਾਂ ਕਿਸਾਨ ਪੁਲਿਸ ਦੇ ਜਬਰ ਕਾਰਨ ਜ਼ਖਮੀ ਹੋਏ ਹਨ | ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਮੁਆਵਜ਼ੇ ਤੋਂ ਵਾਂਝੇ ਪਰਿਵਾਰਾਂ ਨੂੰ ਮੁਆਵਜ਼ਾ, ਨੌਕਰੀਆਂ ਸਮੇਤ ਸਮੁੱਚਾ ਕਰਜ ਖ਼ਤਮ ਕਰਨ ਵਾਲੀ ਅਧੂਰੀ ਮੰਗ ਨੂੰ ਪੂਰਾ ਕੀਤਾ ਜਾਵੇ | ਕੇਂਦਰ ਸਰਕਾਰ ਨੇ ਬਿਜਲੀ ਐਕਟ 2025 ਲਿਆ ਕੇ ਪੰਜਾਬ ਦੇ ਲੋਕਾਂ ਨਾਲ ਗ਼ਦਾਰੀ ਕੀਤੀ ਹੈ | ਜਿਸ ਤਹਿਤ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨਾਲ ਉਸਰੇ ਸਮੁੱਚੇ ਢਾਂਚੇ ਨੂੰ ਨਿੱਜੀਕਰਨ ਦੀ ਨੀਤੀ ਤਹਿਤ ਬਹੁਕੌਮੀ ਕੰਪਨੀਆਂ ਦੇ ਮੁਨਾਫ਼ੇ ਦਾ ਸਾਧਨ ਬਣਾਇਆ ਜਾ ਰਿਹਾ ਹੈ | ਇਸ ਤਰ੍ਹਾਂ ਕਰਨ ਨਾਲ ਬਿਜਲੀ ਨੂੰ ਸਹੂਲਤ ਦੀ ਥਾਂ ਬਾਜ਼ਾਰੀ ਵਸਤੂ ਬਣਾਇਆ ਜਾ ਰਿਹਾ ਹੈ | ਕਰਾਸ ਸਬਸਿਡੀ ਬੰਦ ਕਰਕੇ ਪਹਿਲਾਂ ਤੋ ਮਿਲ ਰਹੀਆਂ ਸਹੂਲਤਾਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਖੁੱਲ੍ਹੀਆਂ ਛੋਟਾਂ ਦੇ ਕੇ ਪੰਜਾਬ ਨੂੰ ਪੁਲਿਸ ਸਟੇਟ ਵਿੱਚ ਤਬਦੀਲ ਕੀਤਾ ਹੋਇਆ ਹੈ |ਹਰ ਰੋਜ਼ ਪੰਜਾਬ ਵਿੱਚ ਨੌਜਵਾਨਾਂ ਤੇ ਤਸ਼ੱਦਦ ਕਰਕੇ ਫੇਕ ਇਨਕਾਊਟਰ ਸਵਾਲਾਂ ਦੇ ਘੇਰੇ ਵਿੱਚ ਹਨ | ਹਰ ਉਹ ਆਵਾਜ਼ ਜੋ ਲੋਕਾਂ ਦੇ ਹੱਕਾਂ ਦੀ ਗੱਲ ਕਰਦੀ ਹੈ | ਉਸ ਨੂੰ ਦੱਬਣ ਦੀ ਗੱਲ ਕੀਤੀ ਜਾ ਰਹੀ ਹੈ | ਸੋ ਇਨ੍ਹਾਂ ਸਾਰੀਆਂ ਕਾਰਵਾਈਆਂ ਦੇ ਵਿਰੋਧ ਵਜੋਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੂਰੇ ਪੰਜਾਬ ਦੇ ਐੱਸ ਐੱਸ ਪੀ ਦਫ਼ਤਰਾਂ ਤੇ ਮੰਗ ਪੱਤਰ ਦਿੱਤੇ ਜਾ ਰਹੇ ਹਨ | ਅੱਜ ਦੀ ਮੀਟਿੰਗ ਵਿੱਚ ਜ਼ਿਲ੍ਹਾ ਆਗੂ ਕਰਨੈਲ ਸਿੰਘ ਜੱਸੇ ਕਾ, ਹਰਦੇਵ ਸਿੰਘ ਕੁਲਾਰਾਂ, ਸੰਤਰਾਮ ਛਾਜਲੀ, ਹੈਪੀ ਨਮੋਲ, ਸੁਖਦੇਵ ਸ਼ਰਮਾ, ਰਾਜਪਾਲ ਮੰਗਵਾਲ, ਅਮਰ ਲੌਂਗੋਵਾਲ ਆਦਿ ਬਲਾਕਾਂ ਪਿੰਡਾਂ ਦੇ ਅਹੁਦੇਦਾਰ ਤੇ ਕਿਸਾਨ ਮਜ਼ਦੂਰ ਭਰਾ ਤੇ ਮਾਵਾਂ ਭੈਣਾਂ ਵੱਡੀ ਗਿਣਤੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਬਾ ਸਕੂਲ ਵਿਚ ਕੌਮਾਂਤਰੀ ਔਰਤ ਦਿਵਸ ਮੌਕੇ 16 ਪਿੰਡਾਂ ਦੀਆਂ ਚੁਣੀਆਂ ਹੋਈਆਂ ਔਰਤਾਂ ਸਰਪੰਚਾਂ ਦਾ ਸਨਮਾਨ <br/> ਅਗਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਦੇ ਪਿੰਡਾਂ ਦਾ ਦੌਰਾ <br/>
Ad Position 24