05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਆਗੂਆਂ ਨੇ ਜਥੇਬੰਦੀ ਤੋਂ ਕੀਤਾ ਕਿਨਾਰਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਸੰਦੌੜ, 27 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਈ.ਟੀ.ਟੀ ਅਧਿਆਪਕ ਯੂਨੀਅਨ ਮਲੇਰਕੋਟਲਾ ਦੇ ਜੁਝਾਰੂ ਆਗੂ ਅਤੇ ਸਾਬਕਾ ਬਲਾਕ ਪ੍ਰਧਾਨ ਸੁਖਦੇਵ ਸਿੰਘ ਮਾਣਕੀ, ਰੁਪਿੰਦਰ ਸਿੰਘ ਸੰਦੌੜ ਅਤੇ ਕੁਲਦੀਪ ਸਿੰਘ ਖ਼ੁਰਦ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਜਥੇਬੰਦੀਆਂ ਤੋਂ ਕਿਨਾਰਾ ਕਰਨ ਦਾ ਫੈਸਲਾ ਕੀਤਾ ਹੈ | ਉਕਤ ਆਗੂਆਂ ਨੇ ਕਿਹਾ ਕਿ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਆਪਣੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ ਅਤੇ ਭਾਈ- ਭਤੀਜਵਾਦ ਦਾ ਰੁਝਾਨ ਜਥੇਬੰਦੀ ਵਿਚ ਭਾਰੀ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਵੱਲੋਂ 23 ਮਾਰਚ ਨੂੰ ਗੈਰ ਸੰਵਿਧਾਨਿਕ ਤਰੀਕੇ ਨਾਲ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਹੈ | ਜਥੇਬੰਦੀ ਦੇ ਸੰਘਰਸ਼ ਦੌਰਾਨ ਜੇਲ੍ਹਾਂ ਕੱਟਣ ਵਾਲੇ ਆਗੂਆਂ ਨੂੰ ਛੱਡ ਕੇ ਆਪਣੇ ਨਿੱਜੀ ਸਵਾਰਥ ਨੂੰ ਅੱਗੇ ਰੱਖਣ ਵਾਲੇ ਲੋਕਾਂ ਨੂੰ ਜਥੇਬੰਦੀ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਸਬੰਧੀ ਬੁਲਾਏ ਇਕੱਠ ਨੂੰ ਅਹੁਦਿਆਂ ਦੀ ਵੰਡ ਕਰਕੇ ਨਿਬੇੜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਦੇ ਤਿੰਨੋਂ ਬਲਾਕਾਂ ਅਹਿਮਦਗੜ੍ਹ, ਮਲੇਰਕੋਟਲਾ1 ਅਤੇ ਮਲੇਰਕੋਟਲਾ -2 ਦਾ ਬਲਾਕ ਢਾਂਚਾ ਵੀ ਪੂਰੀ ਤਰ੍ਹਾਂ ਸੰਗਠਿਤ ਨਹੀਂ ਹੈ ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਧਾਨ ਦੀ ਚੋਣ ਵੀ ਕਰ ਦਿੱਤੀ ਜੋ ਕਿ ਸਰਾਸਰ ਗ਼ਲਤ ਹੈ | ਉਕਤ ਤਿੰਨੋਂ ਆਗੂਆਂ ਨੇ ਜਥੇਬੰਦੀ ਨੂੰ ਅਲਵਿਦਾ ਆਖਦੇ ਹੋਏ ਆਪਣਾ ਵੱਖਰਾ ਰਾਹ ਚੁਣਨ ਦਾ ਫੈਸਲਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਗਗਨਦੀਪ ਸਿੰਘ ਲਿੱਲੀ ਬਣੇ ਪ੍ਰਧਾਨ <br/> ਅਗਲੀ ਖ਼ਬਰ ਲੌਂਗੋਵਾਲ ਦਾ ਕਬੱਡੀ ਕੱਪ ਅੱਜ ਅਤੇ ਕੱਲ੍ਹ <br/>
Ad Position 24