ਸੁਨਾਮ ਊਧਮ ਸਿੰਘ ਵਾਲਾ, 27 ਮਾਰਚ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਊਧਮ ਸਿੰਘ ਵਾਲਾ ਦੇ ਵਿਦਿਆਰਥੀ ਰਾਹੁਲ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਪੰਜਾਬ ਕਲ੍ਹਾ ਪ੍ਰੀਸ਼ਦ ਵੱਲੋਂ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਕਰਵਾਏ ਗਏ 'ਸਹੁੰ ਪੰਜਾਬ ਦੀ' ਸਿਰਜਨਾਤਮਕ ਮੇਲੇ ਵਿਚ ਪ੍ਰੋ. ਸੰਦੀਪ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਿੱਤਰਕਾਰੀ ਮੁਕਾਬਲੇ 'ਚ ਚੌਥਾ ਸਥਾਨ ਲੈ ਕੇ 1100-1100 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ | ਕਾਲਜ ਪਹੁੰਚਣ 'ਤੇ ਇਨ੍ਹਾਂ ਵਿਦਿਆਰਥੀਆਂ ਨੂੰ ਪਿੰ੍ਰਸੀਪਲ ਪ੍ਰੋ. ਸ਼ਾਮ ਸੁੰਦਰ ਸ਼ਰਮਾ, ਵਾਇਸ ਪਿ੍ੰਸੀਪਲ ਪ੍ਰੋ. ਅਚਲਾ ਨੇ ਵਧਾਈ ਦਿੰਦਿਆਂ ਹੋਰ ਵੀ ਚੰਗਾ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਕਾਲਜ ਦੇ ਪੰਜਾਬੀ ਵਿਭਾਗ ਤੋਂ ਡਾ. ਸਰਬਜੀਤ ਸਵਾਮੀ, ਡਾ. ਜਸਪਾਲ ਸਿੰਘ, ਸਹਾਇਕ ਪ੍ਰੋ. ਮੁਖਤਿਆਰ ਸਿੰਘ, ਅੰਗਰੇਜ਼ੀ ਵਿਭਾਗ ਤੋਂ ਸਹਾਇਕ ਪ੍ਰੋ. ਦਿਨੇਸ਼ ਕੁਮਾਰ ਅਤੇ ਸਹਾਇਕ ਪ੍ਰੋ. ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ |