05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨਗਰ ਕੌਂਸਲ ਨੇ ਸ਼ਹਿਰ ਸੰਗਰੂਰ 'ਚੋਂ 10 ਦਿਨਾਂ ਦੇ ਅੰਦਰ-ਅੰਦਰ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਦਾ ਕੀਤਾ ਦਾਅਵਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਸੰਗਰੂਰ, 27 ਮਾਰਚ (ਦਮਨਜੀਤ ਸਿੰਘ)-ਸ਼ਹਿਰ ਸੰਗਰੂਰ ਅੰਦਰ ਲੋਕਾਂ ਲਈ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰ ਚੁੱਕੇ ਆਵਾਰਾ ਪਸ਼ੂਆਂ ਦੇ ਮਸਲੇ ਵਿੱਚ ਹੁਣ ਸ਼ਹਿਰ ਵਾਸੀਆਂ ਨੰੂ ਰਾਹਤ ਮਿਲਣ ਦੀ ਆਸ ਬੱਝੀ ਹੈ | ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨੇ ਦਾਅਵਾ ਕੀਤਾ ਕਿ 10 ਦਿਨਾਂ ਦੇ ਅੰਦਰ-ਅੰਦਰ ਸ਼ਹਿਰ ਵਿੱਚੋਂ ਆਵਾਰਾ ਪਸ਼ੂਆਂ ਦੀ ਸਮੱਸਿਆ ਨੰੂ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਆਵਾਰਾ ਪਸ਼ੂਆਂ ਨੰੂ ਫੜ੍ਹਨ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਪਸ਼ੂਆਂ ਨੰੂ ਕਾਬੂ ਕਰ ਕੇ ਗਊਸ਼ਾਲਾ ਵਿੱਚ ਛੱਡਣ ਸੰਬੰਧੀ ਕੁੱਝ ਤਕਨੀਕੀ ਦਿੱਕਤਾਂ ਆ ਰਹੀਆਂ ਸਨ ਜਿਸ ਲਈ ਇਹ ਕੰਮ ਪਿਛਲੇ ਕੁੱਝ ਮਹੀਨਿਆਂ ਤੋਂ ਬੰਦ ਪਿਆ ਸੀ | ਪ੍ਰਧਾਨ ਨਹਿਲ ਨੇ ਦਾਅਵਾ ਕੀਤਾ ਕਿ ਸ਼ਹਿਰ ਦੀ ਇਸ ਗੰਭੀਰ ਸਮੱਸਿਆ ਨੰੂ ਦੇਖਦੇ ਹੋਏ ਉਨ੍ਹਾਂ ਵੱਲੋਂ ਕਈ ਵਾਰ ਡਿਪਟੀ ਕਮਿਸ਼ਨਰ ਸੰਗਰੂਰ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਸੰਗਰੂਰ ਲਾਗਲੇ ਪਿੰਡ ਝਨੇੜੀ ਵਿਖੇ ਸਥਿਤ ਗਊਸ਼ਾਲਾ ਵਿੱਚ ਆਵਾਰਾ ਪਸ਼ੂਆਂ ਨੰੂ ਛੱਡਣ ਦੀ ਪ੍ਰਵਾਨਗੀ ਜਾਰੀ ਹੋ ਸਕੇ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਗਊ ਸੇਵਾ ਕਮਿਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਸੰਗਰੂਰ ਪ੍ਰਸ਼ਾਸਨ ਨਾਲ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਇਸ ਸਮੱਸਿਆਵਾ ਦਾ ਹੱਲ ਕਰ ਲਿਆ ਗਿਆ ਹੈ ਅਤੇ ਹੁਣ ਸ਼ਹਿਰ ਸੰਗਰੂਰ ਵਿੱਚੋਂ ਆਵਾਰਾ ਪਸ਼ੂਆਂ ਨੰੂ ਕਾਬੂ ਕਰ ਕੇ ਝਨੇੜੀ ਗਊਸ਼ਾਲਾ ਵਿੱਚ ਛੱਡਣ ਦਾ ਰਾਹ ਪੱਧਰਾ ਹੋ ਗਿਆ ਹੈ | ਭੁਪਿੰਦਰ ਸਿੰਘ ਨਹਿਲ ਨੇ ਕਿਹਾ ਕਿ ਇਸ ਸੰਬੰਧੀ ਜ਼ਿਲ੍ਹੇ ਦੇ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਗਊਸ਼ਾਲਾ ਦਾ ਦੌਰਾ ਵੀ ਕੀਤਾ ਗਿਆ ਹੈ ਅਤੇ ਹੁਣ ਨਗਰ ਕੌਂਸਲ ਵੱਲੋਂ ਇਨ੍ਹਾਂ ਪਸ਼ੂਆਂ ਨੰੂ ਫੜ੍ਹਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ | ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਰਹੇਗੀ ਕਿ 10 ਦਿਨਾਂ ਦੇ ਅੰਦਰ-ਅੰਦਰ ਦਿਨ ਰਾਤ ਇੱਕ ਕਰ ਕੇ ਸ਼ਹਿਰ ਨੰੂ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਐ~ਲ.ਪੀ.ਜੀ., ਪੈਟਰੋਲ ਤੇ ਡੀਜ਼ਲ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸਕੂਲ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ <br/>
Ad Position 24