04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਧੂਰੀ ਵਿਕਾਸ ਮੰਚ ਵਲੋਂ ਲੋਕਾਂ ਨੂੰ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਧੂਰੀ, 27 ਮਾਰਚ (ਲਖਵੀਰ ਸਿੰਘ ਧਾਂਦਰਾ)-ਅੱਜ ਇੱਥੇ 'ਧੂਰੀ ਵਿਕਾਸ ਮੰਚ' ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ 'ਚ ਦੇਸ਼ ਪੱਧਰ 'ਤੇ ਪੈਦਾ ਹੋ ਰਹੇ ਮੌਜੂਦਾ ਸਮਾਜਿਕ ਅਤੇ ਆਰਥਿਕ ਹਾਲਤਾਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਗਈ | ਮੰਚ ਦੇ ਪ੍ਰਧਾਨ ਅਮਨ ਗਰਗ, ਉਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਸਕੱਤਰ ਜਨਰਲ ਹੰਸ ਰਾਜ ਬਜਾਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਬਾਂਸਲ ਅਤੇ ਮੀਡੀਆ ਸਕੱਤਰ ਮਨੋਹਰ ਸਿੰਘ ਸੱਗੂ ਨੇ ਸਾਂਝੇ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਲੋਕ-ਹਿਤ ਵਿੱਚ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ | ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਮੁੜ 'ਲੌਕਡਾਊਨ' ਲੱਗਣ ਦੀਆਂ ਅਫ਼ਵਾਹਾਂ ਕਾਰਨ ਆਮ ਜਨਤਾ ਵਿੱਚ ਭਾਰੀ ਸਹਿਮ ਅਤੇ ਘਬਰਾਹਟ ਦਾ ਮਾਹੌਲ ਹੈ | ਇਸ ਸਥਿਤੀ ਦਾ ਨਾਜਾਇਜ਼ ਫ਼ਾਇਦਾ ਉਠਾਉਂਦੇ ਹੋਏ ਕੁਝ ਮੁਨਾਫ਼ਾਖ਼ੋਰ ਮਾਰਕੀਟ ਵਿੱਚ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਕਰ ਰਹੇ ਹਨ | ਤੇਲ ਅਤੇ ਰਸੋਈ ਗੈੱਸ ਦੀ ਕਮੀ ਹੋਣ ਦਾ ਡਰ ਦਿਖਾ ਕੇ ਚੀਜ਼ਾਂ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਅਫ਼ਵਾਹਾਂ 'ਤੇ ਤੁਰੰਤ ਵਿਰਾਮ ਲਗਾਉਣ ਅਤੇ ਜ਼ਰੂਰੀ ਵਸਤਾਂ ਦੀ ਨਿਗਰਾਨੀ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਜਾਣ | ਮੰਚ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਰਸੋਈ ਗੈੱਸ ਦੀਆਂ ਕੀਮਤਾਂ ਵਿੱਚ ਕੀਤੇ ਗਏ ਭਾਰੀ ਵਾਧੇ ਦੀ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਪਿਛਲੇ ਲੌਕਡਾਊਨ ਦੀ ਆਰਥਿਕ ਮਾਰ ਤੋਂ ਉੱਭਰ ਨਹੀਂ ਸਕੇ ਹਨ, ਅਜਿਹੇ ਵਿੱਚ ਮਹਿੰਗਾਈ ਦਾ ਵਾਧੂ ਬੋਝ ਲੋਕਾਂ ਦਾ ਲੱਕ ਤੋੜ ਦੇਵੇਗਾ | ਆਗੂਆਂ ਨੇ ਵਿਸ਼ਵ ਪੱਧਰ 'ਤੇ ਅਮਰੀਕਾ, ਇਜ਼ਰਾਈਲ ਅਤੇ ਇਰਾਨ ਵਿਚਾਲੇ ਪੈਦਾ ਹੋਏ ਤਣਾਅਪੂਰਨ ਹਾਲਤਾਂ ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਸੁਚੇਤ ਕਰਦਿਆਂ ਅੰਤਰਰਾਸ਼ਟਰੀ ਅਸਥਿਰਤਾ ਕਾਰਨ ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰੀ ਦਿਖਾਉਂਦੇ ਹੋਏ ਜਮ੍ਹਾਂਖੋਰੀ ਕਰਨ ਤੋ ਗੁਰੇਜ਼ ਕਰਦਿਆਂ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈੱਸ ਦੀ ਵਰਤੋਂ 'ਚ ਸੰਯਮ ਲਿਆਉਣ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਗਿਆਨ ਯੱਗ ਕਰਵਾਇਆ <br/> ਅਗਲੀ ਖ਼ਬਰ ਨਸ਼ਾ ਤਿਆਗ ਕੇ ਨੌਜਵਾਨ ਖੇਡ ਗਰਾਊਾਡਾਂ ਨਾਲ ਜੁੜਨ-ਕਮਲਜੀਤ ਚੱਕ <br/>
Ad Position 24