ਸੰਗਰੂਰ, 27 ਮਾਰਚ (ਅਮਨਦੀਪ ਸਿੰਘ ਬਿੱਟਾ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਕਾਮਰੇਡ ਸਤਪਾਲ ਬਨੂੜ ਅਤੇ ਜਨਰਲ ਸਕੱਤਰ ਚਮਕੌਰ ਸਿੰਘ ਖੇੜੀ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵੱਲੋਂ ਇਰਾਨ ਹਮਲੇ ਉਪਰੰਤ ਕਿਊਬਾ ਦੀ ਨਾਕਾਬੰਦੀ ਕਰਨ ਦੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਇਸ ਦੀ ਅਲੋਚਨਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਕਮੇਟੀਆਂ ਅਮਰੀਕਨ ਸਾਮਰਾਜ ਖ਼ਿਲਾਫ਼ ਪਿੰਡਾਂ ਵਿੱਚ ਇਕੱਠ ਕਰ ਕੇ ਲੋਕਾਂ ਨੂੰ ਅਮਰੀਕਨ ਸਾਮਰਾਜ ਦੇ ਖ਼ਿਲਾਫ਼ ਲਾਮਬੰਦ ਕਰਨ | ਉਨ੍ਹਾਂ ਦੱਸਿਆ ਕਿ ਹੋਰ ਭਖਵੇਂ ਮਸਲਿਆਂ ਨੂੰ ਲੈ ਕੇ ਵਰਕਿੰਗ ਕਮੇਟੀ ਦੀ ਮੀਟਿੰਗ 3 ਅਪ੍ਰੈਲ ਨੂੰ ਜਲੰਧਰ ਵਿਖੇ ਬੁਲਾਈ ਗਈ ਹੈ |