05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕਾਰ ਨੂੰ ਪਿੱਛੋਂ ਟੱਕਰ ਮਾਰ ਦੇਣ ਕਾਰਨ ਔਰਤ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 29-03-2026
ਭਵਾਨੀਗੜ੍ਹ, 28 ਮਾਰਚ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਨੀਲਕੰਠ ਕਾਲੋਨੀ ਨੇੜੇ ਸੰਗਰੂਰ-ਪਟਿਆਲਾ ਮੁੱਖ ਸੜਕ 'ਤੇ ਇੱਕ ਕਾਰ ਵੱਲੋਂ ਅੱਗੇ ਜਾ ਰਹੀ ਕਾਰ ਨੂੰ ਟੱਕਰ ਮਾਰ ਦੇਣ ਕਾਰਨ ਕਾਰ 'ਚ ਸਵਾਰ ਇੱਕ ਔਰਤ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਧਰਮਵੀਰ ਸਿੰਘ ਪੁੱਤਰ ਧਰਵਿੰਦਰ ਸਿੰਘ ਵਾਸੀ ਰੱਲਾ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਉਹ ਆਪਣੇ ਦੋਸਤ ਖ਼ੁਸ਼ਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਤੇ ਦੋਸਤ ਦੀ ਮਾਤਾ ਗੁਰਜੀਤ ਕੌਰ ਪਤਨੀ ਹਰਵਿੰਦਰ ਸਿੰਘ ਵਾਸੀਆਨ ਜਸੜਵਾਲ ਮਾਨਸਾ ਨਾਲ ਕਾਰ 'ਚ ਸਵਾਰ ਹੋ ਕੇ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਵਿਖੇ ਮੱਥਾ ਟੇਕਣ ਜਾ ਰਹੇ ਸੀ ਤਾਂ ਜਦੋਂ ਉਹ ਸਥਾਨਕ ਸ਼ਹਿਰ ਵਿਖੇ ਨੀਲਕੰਠ ਕਾਲੋਨੀ ਕੋਲ ਪਹੁੰਚੇ ਤਾਂ ਪਿੱਛੋਂ ਆਉਂਦੀ ਇੱਕ ਕਾਰ ਵੱਲੋਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਕਾਰ ਦੀ ਪਿਛਲੀ ਸੀਟ 'ਤੇ ਬੈਠੀ ਮਾਤਾ ਗੁਰਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ | ਜਦੋਂ ਕਿ ਉਸ ਦਾ ਤੇ ਉਸ ਦੇ ਦੋਸਤ ਦਾ ਬਚਾਅ ਰਹਿ ਗਿਆ | ਜਿਸ ਨੂੰ ਬਹੁਤ ਹੀ ਜੱਦੋਂ ਜਹਿਦ ਨਾਲ ਕਾਰ ਵਿਚੋਂ ਬਾਹਰ ਕੱਢ ਕੇ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਕੇ ਉਸ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ | ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਇਸ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚੇ ਤੇ ਕਾਰ ਨੂੰ ਸਾਈਡ 'ਤੇ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਕਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਮੌਜੂਦਾ ਸਰਕਾਰ ਤੋਂ ਪੰਜਾਬ ਦੇ ਲੋਕ ਨਿਰਾਸ਼ ਹੋਣ ਕਾਰਨ ਅਕਾਲੀ ਸਰਕਾਰ ਬਣਨ ਦੀ ਉਡੀਕ ਕਰ ਰਹੇ ਹਨ-ਖੰਨਾ
Ad Position 24
No active advertisement