05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 29-03-2026
ਭਵਾਨੀਗੜ੍ਹ, 28 ਮਾਰਚ (ਲਖਵਿੰਦਰ ਪਾਲ ਗਰਗ)-ਪਿੰਡ ਘਾਬਦਾ ਦੇ ਪੀ.ਜੀ.ਆਈ.ਹਸਪਤਾਲ ਕੋਲ ਸੰਗਰੂਰ-ਪਟਿਆਲਾ ਮੁੱਖ ਸੜਕ ਦੇ ਇੱਕ ਕੱਟ 'ਤੇ ਇੱਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਇੱਕ ਕਾਰ ਵੱਲੋਂ ਟੱਕਰ ਮਾਰ ਦੇਣ ਕਾਰਨ ਦੋਵਾਂ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ | ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਇੱਕ ਮੋਟਰਸਾਈਕਲ 'ਤੇ ਸਵਾਰ ਨਛੱਤਰ ਸਿੰਘ 60 ਸਾਲ ਪੁੱਤਰ ਨੱਥੂ ਸਿੰਘ ਵਾਸੀ ਜਖੇਪਲ ਸੰਗਰੂਰ ਅਤੇ ਜਰਨੈਲ ਸਿੰਘ ਪੁੱਤਰ ਖੜਕ ਸਿੰਘ ਵਾਸੀ ਜਖੇਪਲ ਜਦੋਂ ਇਹ ਪਿੰਡ ਘਾਬਦਾਂ ਪੀ.ਜੀ.ਆਈ.ਹਸਪਤਾਲ ਕੋਲ ਸੰਗਰੂਰ-ਪਟਿਆਲਾ ਮੁੱਖ ਸੜਕ ਤੇ ਬਣੇ ਇੱਕ ਕੱਟ ਕੋਲੋਂ ਮੁੜਨ ਲੱਗੇ ਤਾਂ ਇੱਕ ਕਾਰ ਵੱਲੋਂ ਇਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਦੋਵੇ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਚੁੱਕ ਕੇ ਸਰਕਾਰੀ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਕਰਵਾਇਆ | ਹਾਦਸੇ 'ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੋਵਾਂ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਨੇ ਦੱਸਿਆ ਕਿ ਨਛੱਤਰ ਸਿੰਘ ਨੂੰ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿਖੇ ਅਤੇ ਜਰਨੈਲ ਸਿੰਘ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰ ਦੇ ਮਾਮਲੇ 'ਚ ਚਾਰ ਪੁਲਿਸ ਅੜਿੱਕੇ ਚੜੇ੍ਹ <br/> ਅਗਲੀ ਖ਼ਬਰ ਕਾਰ ਨੂੰ ਪਿੱਛੋਂ ਟੱਕਰ ਮਾਰ ਦੇਣ ਕਾਰਨ ਔਰਤ ਗੰਭੀਰ ਜ਼ਖ਼ਮੀ <br/>
Ad Position 24
No active advertisement