06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਦਸਮੇਸ਼ ਮਾਡਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 29-03-2026
ਅਮਰਗੜ੍ਹ, 28 ਮਾਰਚ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵੱਲੋਂ ਪਿ੍ੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਦੀ ਅਗਵਾਈ ਵਿੱਚ ਬਿਨਾਂ ਬੋਰਡ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਐਲਾਨੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਪ ਪਿ੍ੰਸੀਪਲ ਮੈਡਮ ਮਮਤਾ ਦਾਨੀ ਨੇ ਦੱਸਿਆ ਕਿ ਇਸ ਵਾਰ ਵਿਦਿਆਰਥੀਆਂ ਦੇ ਸਾਹਮਣੇ ਹੀ ਉਨ੍ਹਾਂ ਦੇ ਮਾਪਿਆਂ ਨਾਲ ਉਨ੍ਹਾਂ ਦੀ ਚੱਲ ਰਹੀ ਪੜ੍ਹਾਈ ਅਤੇ ਹੋਰ ਗਤੀਵਿਧੀਆਂ 'ਚ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਅਧਿਆਪਕਾਂ ਦੀ ਕਾਰਗੁਜ਼ਾਰੀ ਤੇ ਤਸੱਲੀ ਪ੍ਰਗਟ ਕੀਤੀ | ਚੇਅਰਮੈਨ ਅਸ਼ੋਕ ਕੁਮਾਰ ਦਾਨੀ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਤੁਹਾਡੇ ਅਤੇ ਸਾਡੇ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਵਿਦਿਆਰਥੀਆਂ ਵੱਲੋਂ ਸਾਰੇ ਸਾਲ ਕੀਤੀ ਮਿਹਨਤ ਦਾ ਫਲ ਉਨ੍ਹਾਂ ਨੂੰ ਮਿਲਣਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਾਨੂੰ ਤੁਹਾਡੇ ਸਹਿਯੋਗ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ | ਇਸ ਮੌਕੇ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨਹੀਂ ਰਹੇ <br/> ਅਗਲੀ ਖ਼ਬਰ ਪਿੰਗਲਵਾੜਾ ਦੇ ਸਮਾਗਮ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਚਿੰਤਕਾਂ ਨੇ ਸਮਾਜ ਨੂੰ ਹਲੂਣਿਆ
Ad Position 24
No active advertisement