06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-03-2026
ਸੰਦੌੜ, 28 ਮਾਰਚ (ਜਸਵੀਰ ਸਿੰਘ ਜੱਸੀ)-ਸਰਕਾਰੀ ਐਲੀਮੈਂਟਰੀ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਹੈੱਡ ਟੀਚਰ ਮੈਡਮ ਸੰਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਮਾਪਿਆਂ ਅਤੇ ਪਿੰਡ ਦੀ ਪੰਚਾਇਤ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਜਾਣਕਾਰੀ ਦਿੰਦਿਆਂ ਅਧਿਆਪਕ ਕੁਲਦੀਪ ਸਿੰਘ ਨੇ ਦੱਸਿਆ ਕਿ ਸਮਾਰੋਹ ਦੌਰਾਨ ਸਾਲ ਭਰ ਵਿਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਹਾਜ਼ਰੀਨਾਂ ਦਾ ਮਨ ਮੋਹ ਲਿਆ | ਹੈੱਡ ਟੀਚਰ ਮੈਡਮ ਸੰਦੀਪ ਕੌਰ ਅਤੇ ਹੋਰ ਮਹਿਮਾਨਾਂ ਨੇ ਆਪਣੇ ਸੰਬੋਧਨ ਦੌਰਾਨ ਬੱਚਿਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਹੋਰ ਚੰਗਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਦੇ ਹਨ | ਅੰਤ ਵਿੱਚ ਸਕੂਲ ਸਟਾਫ਼ ਵੱਲੋਂ ਸਾਰੇ ਮਾਪਿਆਂ ਅਤੇ ਪੰਚਾਇਤ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਸਮਾਰੋਹ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ | ਇਸ ਮੌਕੇ ਹੈੱਡ ਟੀਚਰ ਮੈਡਮ ਸੰਦੀਪ ਕੌਰ, ਹਰਮਿੰਦਰ ਸਿੰਘ ਕਾਲਾ, ਪੰਚ ਈਦੂ ਖਾਂ ਪੰਚ ਸੁਖਦੇਵ ਸਿੰਘ, ਮੈਡਮ ਸ਼ਹਿਨਾਜ਼ ਬੇਗ਼ਮ, ਮੈਡਮ ਮਮਤਾ ਗੋਇਲ, ਮੁਜਾਹਿਦ ਅਲੀ ਖ਼ਾਨ, ਕੁਲਦੀਪ ਸਿੰਘ, ਮੈਡਮ ਜਸਪ੍ਰੀਤ ਕੌਰ, ਮੈਡਮ ਕਰਮਜੀਤ ਕੌਰ, ਮੈਡਮ ਅਮਨਦੀਪ ਕੌਰ, ਮੈਡਮ ਅਨੀਤਾ ਕੁਮਾਰੀ ਸਮੇਤ ਕਈ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੰਡੀ ਵਿਚ ਫ਼ਸਲਾਂ ਦੀ ਖ਼ਰੀਦ ਲਈ ਕਿਸਾਨਾਂ 'ਤੇ ਨਵੀਆਂ ਸ਼ਰਤਾਂ ਲਗਾਉਣਾ ਗਲਤ-ਸ਼ਰਮਾ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨਹੀਂ ਰਹੇ <br/>
Ad Position 24
No active advertisement