07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕਿਸਾਨ ਯੂਨੀਅਨ ਬਲਾਕ ਦਿੜ੍ਹਬਾ ਇਕਾਈ ਦੀ ਕੀਤੀ ਚੋਣ <br/>

Ad Position 21
No active advertisement
ਅਜੀਤ ਡੈਸਕ 29-03-2026
ਦਿੜ੍ਹਬਾ ਮੰਡੀ, 28 ਮਾਰਚ (ਜਸਵੀਰ ਸਿੰਘ ਅÏਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਪਿੰਡ ਕਮਾਲਪੁਰ ਵਿਖੇ ਨਵੀਂ ਇਕਾਈ ਦੀ ਚੋਣ ਕੀਤੀ ਗਈ ਇਸ ਮੌਕੇ ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੰਘਰਸ਼ ਕਰਦੇ ਲੋਕਾਂ ਤੇ ਜਬਰ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਮਾਰੂ ਨੀਤੀਆਂ ਲੈ ਕੇ ਆ ਰਹੀ ਹੈ ਜਿਵੇਂ ਬਿਜਲੀ ਬਿੱਲ, ਬੀਜ ਬਿਲ, ਚਾਰ ਲੇਬਰ ਕੋਡ ਲਿਆ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ ਅਤੇ ਕਾਰਪੋਰੇਟਾਂ ਦੀ ਹੱਥ ਠੋਕਾ ਬਣ ਕੇ ਮੋਦੀ ਸਰਕਾਰ ਅਮਰੀਕਾ ਨਾਲ ਟੈਕਸ ਮੁਕਤ ਵਪਾਰ ਸਮਝੌਤੇ ਕੀਤੇ ਜਾ ਰਹੇ ਹਨ ਇਸ ਲਈ ਲੋਕਾਂ ਨੂੰ ਜਥੇਬੰਦਕ ਹੋ ਕੇ ਸਰਕਾਰਾਂ ਦੇ ਬਰਿਖ਼ਲਾਫ਼ ਲੜਨ ਲਈ ਤਿਆਰ ਹੋਣਾ ਚਾਹੀਦਾ ਹੈ ਇਸ ਮੌਕੇ ਸਰਬਸੰਮਤੀ ਨਾਲ ਇਕਾਈ ਪ੍ਰਧਾਨ ਪਰਮਿੰਦਰ ਸਿੰਘ, ਜਨਰਲ ਸਕੱਤਰ ਦਲਵੀਰ ਸਿੰਘ, ਖ਼ਜ਼ਾਨਚੀ ਜਸਪ੍ਰੀਤ ਸਿੰਘ, ਮੀਤ ਪ੍ਰਧਾਨ ਦਿਲਪ੍ਰੀਤ ਸਿੰਘ, ਪੈੱ੍ਰਸ ਸਕੱਤਰ ਮੋਹਰ ਸਿੰਘ, ਪ੍ਰਚਾਰ ਸਕੱਤਰ ਗੁਰਸੇਵਕ ਸਿੰਘ, ਸੰਗਠਨ ਸਕੱਤਰ ਨੇਕ ਸਿੰਘ ਸਮੇਤ 13 ਮੈਂਬਰੀ ਕਮੇਟੀ ਚੁਣੀ ਗਈ ਮੈਂਬਰੀ ਇਸ ਮੌਕੇ ਬਲਾਕ ਖ਼ਜ਼ਾਨਚੀ ਜਗਦੀਪ ਸਿੰਘ ਮਹਿਲਾ, ਜਸਵੰਤ ਸਿੰਘ ਸਮੂਰਾਂ, ਗੁਲਾਬ ਸਿੰਘ ਸਮੂਰਾ, ਜਗਜੀਤ ਸਿੰਘ ਮਹਿਲਾ, ਕੁਲਵਿੰਦਰ ਸਿੰਘ, ਅਜੈਬ ਸਿੰਘ, ਬੇਅੰਤ ਸਿੰਘ, ਰਾਜਵਿੰਦਰ ਸਿੰਘ, ਕੁਲਦੀਪ ਸਿੰਘ ਸਮੇਤ ਪਿੰਡ ਦੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਨਤੀਜਾ ਐਲਾਨਿਆ ਅਗਲੀ ਖ਼ਬਰ ਮੁਫ਼ਤ ਹੈਲਥ ਚੈੱਕਅਪ ਕੈਂਪ ਲਗਾਇਆ <br/>
Ad Position 24
No active advertisement