07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਘਟਾਉਣਾ ਰਾਹਤ ਭਰਿਆ ਫੈਸਲਾ - ਘਈ <br/>

Ad Position 21
No active advertisement
ਅਜੀਤ ਡੈਸਕ 29-03-2026
ਅਹਿਮਦਗੜ੍ਹ, 28 ਮਾਰਚ (ਸੁਖਜੀਤ ਸਿੰਘ ਖੇੜਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਯੁੱਧ ਦੇ ਮੱਦੇ ਨਜ਼ਰ ਦੇਸ ਵਿੱਚ ਮਹਿੰਗਾਈ ਨੂੰ ਰਾਹਤ ਦੇਣ ਲਈ ਐਕਸਾਈਜ਼ ਡਿਊਟੀ ਨੂੰ ਘਟਾ ਕੇ ਦੇਸ਼ ਵਾਸੀਆਂ ਨੂੰ ਰਾਹਤ ਦੇਣ ਦਾ ਸਵਾਗਤ ਕੀਤਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮੰਡਲ ਅਹਿਮਦਗੜ੍ਹ ਦੇ ਪ੍ਰਧਾਨ ਰਾਜਨ ਘਈ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਸਮੇਂ ਪੰਜਾਬ ਸਰਕਾਰ ਨੂੰ ਵੀ ਪਹਿਲ ਕਦਮੀ ਕਰਕੇ ਪੰਜਾਬ ਅੰਦਰ ਪੈਟਰੋਲ ਅਤੇ ਡੀਜ਼ਲ ਤੇ ਜੀਐਸਟੀ ਨੂੰ ਘਟਾ ਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਦੇਸ਼ ਵਾਸੀਆਂ ਲਈ 13 ਰੁਪਏ ਪੈਟਰੋਲ ਤੇ ਲੱਗ ਰਹੇ ਐਕਸਾਈਜ਼ ਨੂੰ ਘਟਾ ਕੇ ਤਿੰਨ ਰੁਪਏ, ਜਦਕਿ ਡੀਜ਼ਲ ਉੱਪਰ 10 ਰੁਪਏ ਐਕਸਾਈਜ਼ ਨੂੰ ਘਟਾ ਕੇ ਜ਼ੀਰੋ ਕਰਨਾ ਦੇਸ਼ ਵਾਸੀਆਂ ਲਈ ਬਹੁਤ ਹੀ ਰਾਹਤ ਭਰਿਆ ਫੈਸਲਾ ਹੈ | ਉਨ੍ਹਾਂ ਕਿਹਾ ਕਿ ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਵੀ ਪਹਿਲ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਜੀਐਸਟੀ ਅੱਧੀ ਕਰ ਦੇਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਥਾਣਾ ਮੁਖੀ ਸਿਟੀ ਨੇ ਸਵਰਨਕਾਰ ਸੰਘ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਚਿੜੀਆਂ ਤੇਜ਼ੀ ਨਾਲ ਹੋ ਰਹੀਆਂ ਨੇ ਅਲੋਪ ਕਾਲਜ ਵਿੱਚ ਵਿਸ਼ੇ ਨੂੰ ਲੈ ਕੇ ਕਰਵਾਇਆ ਸੈਮੀਨਾਰ <br/>
Ad Position 24
No active advertisement