07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕਾਮਰੇਡ ਭੀਮ ਸਿੰਘ ਦੀ ਯਾਦ 'ਚ ਖ਼ੂਨਦਾਨ ਅਤੇ ਮੈਡੀਕਲ ਚੈੱਕਅਪ ਕੈਂਪ <br/>

Ad Position 21
No active advertisement
ਅਜੀਤ ਡੈਸਕ 29-03-2026
ਦਿੜ੍ਹਬਾ ਮੰਡੀ, 28 ਮਾਰਚ (ਹਰਬੰਸ ਸਿੰਘ ਛਾਜਲੀ) - ਸਮਾਜ ਸੇਵੀ ਕਾਮਰੇਡ ਭੀਮ ਸਿੰਘ ਦੀ ਯਾਦ ਵਿੱਚ ਸੱਤਵੀਂ ਬਰਸੀ ਨੂੰ ਸਮਰਪਿਤ ਦਿੜ੍ਹਬਾ ਵਿਖੇ ਸੰਗਤ ਵੱਲੋਂ ਖ਼ੂਨਦਾਨ ਕੈਂਪ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਵਿੱਚ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ ਜਸਵੀਰ ਕੌਰ ਸ਼ੇਰਗਿੱਲ ਅਤੇ ਐਮ.ਡੀ.ਬੀ. ਗਰੁੱਪ ਦੇ ਡਾਇਰੈਕਟਰ ਪੰਕਜ ਬਾਂਸਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ | ਕੈਂਪ ਵਿੱਚ 50 ਦੇ ਕਰੀਬ ਖ਼ੂਨਦਾਨੀਆਂ ਨੇ ਖੂਨ ਦਾਨ ਕੀਤਾ | ਹਜ਼ਾਰ ਦੇ ਕਰੀਬ ਮਰੀਜ਼ਾਂ ਦਾ ਮੈਡੀਕਲ ਚੈੱਕ ਅੱਪ ਕਰ ਕੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਐਮਡੀਬੀ ਗਰੁੱਪ ਵੱਲੋਂ ਹਰੇਕ ਖ਼ੂਨਦਾਨੀ ਨੂੰ ਇੱਕ ਅਮਰੂਦ ਦਾ ਬੂਟਾ ਦੇ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਸੁਨੇਹਾ ਦਿੱਤਾ | ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ ਅਤੇ ਪੰਕਜ ਬਾਂਸਲ ਨੇ ਕਿਹਾ ਕਿ ਕਾਮਰੇਡ ਭੀਮ ਸਿੰਘ ਸਮਾਜ ਸੇਵਾ ਦੇ ਨਾਲ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਅਹਿਮ ਯੋਗਦਾਨ ਪਾਇਆ | ਇਸ ਮੌਕੇ ਸਾਹਿਤ ਤੇ ਸਭਿਆਚਾਰ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਖੇਤਲਾ, ਨਾਇਬ ਸਿੰਘ ਰਟੋਲਾਂ, ਗੁਰਜੰਟ ਸਿੰਘ ਘੁਮਾਣ, ਸੁਖਵਿੰਦਰ ਸਿੰਘ ਭਿੰਦਾ, ਰਾਮ ਸਿੰਘ ਮਾਨ, ਰਾਜ ਕੁਮਾਰ ਰਾਮਾ, ਹਰਮੇਸ਼ ਸਿੰਘ ਮੇਸ਼ੀ, ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਕੁਲਭੂਸ਼ਨ ਗੋਇਲ, ਪਰਵਿੰਦਰ ਸੋਨੂੰ, ਆਜ਼ਾਦ ਪ੍ਰੈੱਸ ਕਲੱਬ ਦੇ ਪ੍ਰਧਾਨ ਹਰਬੰਸ ਸਿੰਘ ਛਾਜਲੀ, ਗੁਰਤੇਜ ਸਿੰਘ ਜਸਪਾਲ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੁਰਿੰਦਰ ਸਿੰਘ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਦੂਸਰੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਥਾਣਾ ਮੁਖੀ ਸਿਟੀ ਨੇ ਸਵਰਨਕਾਰ ਸੰਘ ਨਾਲ ਕੀਤੀ ਮੀਟਿੰਗ <br/>
Ad Position 24
No active advertisement