07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅੰਮਿ੍ਤਧਾਰੀ ਸਿੱਖ ਬੱਚਿਆਂ ਨੂੰ ਉੱਚ ਵਿੱਦਿਆ ਦੇਣ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ-ਭਾਈ ਮਨਦੀਪ ਸਿੰਘ ਖ਼ੁਰਦ <br/>

Ad Position 21
No active advertisement
ਅਜੀਤ ਡੈਸਕ 29-03-2026
ਸੰਦੌੜ, ਮਲੇਰਕੋਟਲਾ, 28 ਮਾਰਚ (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਦੇ ਵਿਚ ਪਹਿਲਾਂ ਹੀ ਬਹੁਤ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਦੇ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਬਤ ਸੂਰਤ ਅਮਿ੍ਤਧਾਰੀ ਸਿੱਖ ਬੱਚਿਆਂ ਲਈ ਪੰਜ ਕਰੋੜ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਿੱਖਾਂ ਦੇ ਜਿਹੜੇ ਬੱਚੇ ਆਈ ਏ ਐੱਸ ਜਾਂ ਆਈ.ਪੀ.ਐੱਸ. ਦਾ ਪ੍ਰੀਅਮਰੀ ਟੈੱਸਟ ਕਲੀਅਰ ਕਰਨਗੇ ਅਤੇ ਅੱਗੇ ਕੋਚਿੰਗ ਲੈਣ ਲਈ ਜਿੱਥੇ ਪਹਿਲਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਚੇ ਅਕੈਡਮੀ ਪਹਿਲਾਂ ਚੱਲ ਰਹੀ ਇਸ ਤੋਂ ਇਲਾਵਾ ਜੇਕਰ ਕੋਈ ਵੀ ਬੱਚਾ ਪੂਰੇ ਭਾਰਤ ਵਿੱਚ ਕਿਤੇ ਵੀ ਕੋਚਿੰਗ ਲੈਣਾ ਚਾਹੰੁਦਾ ਹੈ ਉਨ੍ਹਾਂ ਦਾ ਸਾਰਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ | ਕਿਉਂਕਿ ਕਿ ਅੱਜ ਦੇ ਬਜਟ ਇਜਲਾਸ ਦੌਰਾਨ ਸਿੱਖ ਬੱਚਿਆਂ ਲਈ ਪੰਜ ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ | ਇਸ ਮੌਕੇ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਬੱਚਿਆਂ ਨੂੰ ਬਾਣੀ ਬਾਣੇ ਨਾਲ ਜੋੜਨ ਤੇ ਉੱਚ ਵਿੱਦਿਆ ਦੇਣ ਲਈ ਕੀਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਪਰਾਲਾ ਬਹੁਤ ਸ਼ਲਾਘਾਯੋਗ ਹੈ ਉਨ੍ਹਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ |

Ad Position 22
No active advertisement
ਪਿਛਲੀ ਖ਼ਬਰ ਮੱਖੂ ਪੁਲਿਸ ਨੇ 1200 ਲੀਟਰ ਲਾਹਣ ਸਮੇਤ ਕੀਤਾ ਦੋਸ਼ੀ ਕਾਬੂ ਅਗਲੀ ਖ਼ਬਰ ਵਿੱਦਿਅਕ ਟੂਰ ਲਿਜਾਇਆ
Ad Position 24
No active advertisement