ਭਵਾਨੀਗੜ੍ਹ, 28 ਮਾਰਚ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਦੀ ਕਾਨੂੰਨ-ਵਿਵਸਥਾ ਲਗਾਤਾਰ ਕਮਜ਼ੋਰ ਹੋ ਰਹੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਪਿੰਡ ਪੰਨਵਾਂ ਵਿਖੇ ਇਕ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਹੋਏ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਆਗਾਮੀ ਸਮੇਂ ਵਿਚ ਵੀ ਸੂਬੇ ਦੇ ਲੋਕਾਂ ਦੀ ਆਵਾਜ਼ ਬਣੀ ਰਹੇਗੀ | ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਦੇ ਕੁੱਝ ਮੰਤਰੀਆਂ ਵੱਲੋਂ ਬਣਾਇਆ ਗਿਆ ਡਰ ਅਤੇ ਗੁੰਡਾਗਰਦੀ ਦਾ ਮਾਹੌਲ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ | ਇਸ ਮੌਕੇ ਗੁਰਚਰਨ ਸਿੰਘ ਸੋਨੀ ਪੰਨਵਾਂ ਅਤੇ ਭੋਲਾ ਸਿੰਘ ਆਪਣੇ ਸਾਥੀਆ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਦਾ ਸ੍ਰੀ ਸਿੰਗਲਾ ਨੇ ਸਵਾਗਤ ਕਰਦਿਆਂ ਹੋਏ ਕਿਹਾ ਕਿ ਉਨ੍ਹਾਂ ਨੂੰ ਪਾਰਟੀ 'ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਗਾਮੀ ਚੋਣਾਂ 'ਚ ਉਹ ਕਾਂਗਰਸ ਪਾਰਟੀ ਦਾ ਵੱਧ ਚੜ੍ਹ ਕੇ ਸਾਥ ਦੇਣ ਤਾਂ ਜੋ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਕਾਂਗਰਸੀ ਸੀਨੀਅਰ ਆਗੂ ਰਣਜੀਤ ਸਿੰਘ ਤੂਰ, ਹਰੀ ਸਿੰਘ ਫੱਗੂਵਾਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਦੀਪ ਸਿੰਘ ਘਰਾਚੋਂ ਬਲਾਕ ਪ੍ਰਧਾਨ, ਗੋਲਡੀ ਕਾਕੜਾ, ਜਰਨੈਲ ਸਿੰਘ ਘਰਾਚੋਂ, ਜਗਤਾਰ ਸਿੰਘ ਨਮਾਦਾ, ਕਰਨੈਲ ਸਿੰਘ ਝਨੇੜੀ, ਹਰਦੀਪ ਸਿੰਘ ਤੂਰ, ਗੁਰਪ੍ਰੀਤ ਸਿੰਘ ਕੰਧੋਲਾ, ਬਲਵਿੰਦਰ ਸਿੰਘ ਪੂਨੀਆ, ਹਰਮਨ ਸਿੰਘ, ਸਾਹਿਬ ਸਿੰਘ, ਗੁਰਧਿਆਨ ਸਿੰਘ ਤੋਂ ਇਲਾਵਾ ਭਾਰੀ ਗਿਣਤੀ 'ਚ ਔਰਤਾਂ ਤੇ ਕਾਂਗਰਸੀ ਆਗੂ ਮੌਜੂਦ ਸਨ |