08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਹਿਲਾਂ ਕਾਲਜ ਦੇ ਵਿਦਿਆਰਥੀ ਨੇ ਲਗਾਇਆ ਵਿੱਦਿਅਕ ਟੂਰ <br/>

Ad Position 21
No active advertisement
ਅਜੀਤ ਡੈਸਕ 29-03-2026
ਸੁਨਾਮ ਊਧਮ ਸਿੰਘ ਵਾਲਾ, 28 ਮਾਰਚ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਂਕ ਦੇ ਚੇਅਰਮੈਨ ਰਾਓਵਿੰਦਰ ਸਿੰਘ, ਵਾਈਸ ਚੇਅਰਮੈਨ ਸ. ਕੌਰ ਸਿੰਘ ਦੁੱਲਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ੰਸੀਪਲ ਡਾ. ਕੁਲਵੰਤ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਦਾ ਤਿੰਨ ਰੋਜਾ ਕੁੱਲੂ ਮਨਾਲੀ ਦਾ ਵਿੱਦਿਅਕ ਟੂਰ ਲਿਜਾਇਆ ਗਿਆ | ਪ੍ਰੋ. ਦਰਸ਼ਨ ਸਿੰਘ ਅਤੇ ਟੂਰ ਕੋਆਰਡੀਨੇਟਰ ਪ੍ਰੋ. ਰਮਨਦੀਪ ਸਿੰਘ ਦੀ ਅਗਵਾਈ ਵਿਚ ਮਨਾਲੀ ਪਹੁੰਚ ਕੇ ਵਿਦਿਆਰਥੀਆਂ ਨੂੰ ਤਰੋਤਾਜਾ ਹੋਣ ਤੋਂ ਬਾਅਦ ਹਡਿੰਬਾ ਮੰਦਰ ਦਿਖਾਉਣ ਲਈ ਲਿਜਾਇਆ ਗਿਆ | ਸ਼ਾਮ ਨੂੰ ਮਾਲ ਰੋਡ 'ਤੇ ਵਿਦਿਆਰਥੀਆਂ ਵਲੋਂ ਬਾਜਾਰ ਦਾ ਚੱਕਰ ਲਗਾਇਆ ਗਿਆ ਅਤੇ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਬਰਫਬਾਰੀ ਦਾ ਆਨੰਦ ਮਾਣਿਆ | ਅਗਲੇ ਦਿਨ ਵਿਦਿਆਰਥੀਆਂ ਨੂੰ ਸਵੇਰ ਦਾ ਨਾਸ਼ਤਾ ਕਰਵਾਉਣ ਤੋਂ ਬਾਅਦ ਸ਼ਿਲਾਂਗ ਵੈਲੀ ਵਿਖੇ ਲਿਜਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਘੋੜ-ਸਵਾਰੀ, ਟਰੈਕਿੰਗ, ਜਿੱਪ ਲਾਇਨ ਅਤੇ ਪੈਰਾਸ਼ੂਟ ਗਤੀਵਿਧੀਆਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਇਸ ਵਿੱਦਿਅਕ ਟੂਰ ਦੌਰਾਨ ਖੂਬ ਆਨੰਦ ਮਾਣਿਆ | ਇਸ ਮੌਕੇ ਵਿਭਾਗ ਮੁਖੀ ਪ੍ਰੋ. ਦਰਸ਼ਨ ਸਿੰਘ, ਪ੍ਰੋ. ਰਮਨਦੀਪ ਸਿੰਘ, ਪ੍ਰੋ. ਰਨਪਾਲ, ਪ੍ਰੋ. ਜੋਜਨਦੀਪ ਕੌਰ, ਪ੍ਰੋ. ਰਾਜਵੀਰ ਕੌਰ, ਪ੍ਰੋ. ਰੀਆ ਅਤੇ ਪ੍ਰੋ. ਜਸਪਾਲ ਕੌਰ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ-ਰਣ ਸਿੰਘ ਮਹਿਲਾਂ <br/> ਅਗਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਵਾਸੀ 65 ਸਾਲਾਂ ਬਜ...
Ad Position 24